ਲੁਧਿਆਣਾ : ਲੁਧਿਆਣਾ ਦੀ ਜ਼ਿਲਾ ਕਚਹਿਰੀ ਦੇ ਬਾਹਰ ਦਿਨ ਦਿਹਾੜੇ ਗੋਲੀਆਂ ਚੱਲੀਆਂ ਹਨ। ਇਸ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਚੱਲੇ ਰੌਂਦ ਦੇ 2 ਖਾਲੀ ਖੋਲ ਵੀ ਮੌਕੇ ਤੋਂ ਬਰਾਮਦ ਕੀਤੇ ਹਨ। ਹਾਲਾਂ ਕਿ ਚਸ਼ਮਦੀਦ ਲੋਕਾਂ ਦਾ ਕਹਿਣਾ ਹੈ ਕਿ 3 ਗੋਲ਼ੀਆਂ ਚਲੀਆਂ ਹਨ। ਦੱਸਿਆ ਜਾ ਰਿਹਾ ਹੈ ਇਕ ਲੜਕੇ ਦੀ ਬਾਂਹ ਉੱਤੇ ਵੀ ਗੋਲੀ ਲੱਗੀ ਹੈ।
8 ਲੋਕਾਂ ਉੱਤੇ ਮਾਮਲਾ ਦਰਜ: ਇਸ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਜੰਡੂ ਸਮੇਤ 8 ਵਿਅਕਤੀਆਂ ਉਤੇ ਮਾਮਲਾ ਦਰਜ ਕਰ ਲਿਆ ਹੈ ਤੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਇਸੈਂਸੀ ਹਥਿਆਰ ਨਾਲ ਗੋਲੀਆਂ ਚੱਲੀਆਂ ਹਨ।
ਇਸ ਤਰ੍ਹਾਂ ਵਾਪਸੀ ਸੀ ਘਟਨਾ: ਜਾਣਕਾਰੀ ਮੁਤਾਬਿਕ ਲੁਧਿਆਣਾ ਜ਼ਿਲ੍ਹਾ ਕਚਹਿਰੀ ਦੇ ਬਿਲਕੁਲ ਨਾਲ ਪਿਛਲੇ ਪਾਸੇ ਇਹ ਵਾਰਦਾਤ ਹੋਈ ਹੈ। ਗੋਲੀ ਚੱਲਣ ਤੋਂ ਬਾਅਦ ਮੌਕੇ ਉੱਤੇ ਭੱਜਨੱਠ ਦਾ ਮਾਹੌਲ ਬਣ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ 2 ਨੌਜਵਾਨਾਂ ਨੂੰ ਮੌਕੇ ਉੱਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।
ਪਹਿਲਾਂ ਹੋ ਚੁੱਕਾ ਹੈ ਕੋਰਟ ਵਿੱਚ ਧਮਾਕਾ:ਇਹ ਵੀ ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਬੰਬ ਧਮਾਕਾ ਵੀ ਹੋ ਚੁੱਕਾ ਹੈ। ਇਸ ਵਿੱਚ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਵਰਤੀ ਗਈ ਸੀ। ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦਕਿ 6 ਹੋਰ ਜ਼ਖਮੀ ਹੋ ਗਏ ਸਨ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐੱਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਸਨ।
ਯਾਦ ਰਹੇ ਕਿ ਸਾਲ 2021 'ਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਐੱਨਆਈਏ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰਕੇ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ ਅਤੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਐੱਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: Happy Rose Day: ਪਿਆਰ ਦਾ ਇਜ਼ਹਾਰ ਕਰਨ ਦਾ ਦਿਨ, ਪ੍ਰੇਮ ਕਹਾਣੀ ਦੀ ਇੱਥੋਂ ਹੁੰਦੀ ਹੈ ਸ਼ੁਰੂਆਤ
ਧਮਾਕੇ ਦੇ ਮੁਲਜ਼ਮ ਉੱਤੇ 10 ਲੱਖ ਦਾ ਸੀ ਇਨਾਮ: ਜਾਣਕਾਰੀ ਅਨੁਸਾਰ ਐੱਨਆਈਏ ਨੇ ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆਂ ਗਿਆ ਸੀ। ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾ ਚੁੱਕਾ ਸੀ। ਇਸ ਦੇ ਨਾਲ ਹੀ ਇਸਦੇ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਪਿੰਡ ਮੇਂਦੀਕਲਾ, ਅਜਨਾਲਾ ਦਾ ਰਹਿਣ ਵਾਲਾ ਹੈ। ਹੁਣ ਫਿਰ ਇਕ ਵਾਰ ਲੁਧਿਆਣਾ ਕੋਰਟ ਵਿੱਚ ਹੋਈ ਫਾਇਰਿੰਗ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਦੂਜੇ ਪਾਸੇ ਲਗਾਤਾਰ ਪੰਜਾਬ ਵਿੱਚ ਹੋਈਆਂ ਫਾਇਰਿੰਗ ਦੀਆਂ ਘਟਨਾਵਾਂ ਸਰਕਾਰ ਲਈ ਚੁਣੌਤੀ ਬਣੀਆਂ ਹੋਈਆਂ ਸਨ।