ਲੁਧਿਆਣਾ : ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਸਿੱਧੂ ਖੇਮੇ ਦੇ ਵਰਕਰਾਂ ਦੇ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਜੋ ਵਰਕਰ ਬੀਤੇ ਇਕ ਹਫਤੇ ਤੋਂ ਚੁੱਪ ਚਾਪ ਸਨ ਅਤੇ ਉਹ ਸੜਕਾਂ 'ਤੇ ਉਤਰ ਆਏ ਅਤੇ ਉਨ੍ਹਾਂ ਨੇ ਢੋਲ ਦੀ ਧਮਕ ਤੇ ਖੁਸ਼ੀਆਂ ਮਨਾਈਆਂ ਭੰਗੜੇ ਪਾਏ ਇੱਕ ਦੂਜੇ ਦੇ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਏ ਅਤੇ ਪਟਾਕੇ ਚਲਾਏ ਗਏ। ਲੁਧਿਆਣਾ ਵਿੱਚ ਵੀ ਸਿੱਧੂ ਖੇਮੇ ਦੇ ਵਰਕਰਾਂ ਵਿਚਾਲੇ ਕੁਝ ਇਹੋ ਜਿਹੀ ਹੀ ਖ਼ੁਸ਼ੀ ਵੇਖਣ ਨੂੰ ਮਿਲੀ ਜਿੱਥੇ ਲਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਨੱਚ ਟੱਪ ਕੇ ਖੁਸ਼ੀ ਮਨਾਈ।
ਇਸ ਦੌਰਾਨ ਲਾਲ ਸਿੰਘ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਨਵਾਂ ਜੋਸ਼ ਪੈਦਾ ਹੋਇਆ ਹੈ। ਲਾਲ ਸਿੰਘ ਨੇ ਕਿਹਾ ਕਿ ਪਹਿਲਾਂ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਵਰਕਰਾਂ ਦੀ ਕੋਈ ਪੁੱਛਗਿੱਛ ਨਹੀਂ ਸੀ ਪਰ ਹੁਣ ਉਹ ਸਿੱਧਾ ਨਵਜੋਤ ਸਿੰਘ ਸਿੱਧੂ ਨੂੰ ਫੋਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲੇ ਨੇ ਬੇਅਦਬੀਆਂ ਬੇਰੁਜ਼ਗਾਰੀ ਅਤੇ ਨਸ਼ੇ ਦਾ ਮੁੱਦਾ ਹੁਣ ਉਨ੍ਹਾਂ ਨੂੰ ਉਮੀਦ ਜਾਗੀ ਹੈ ਕਿ ਹੱਲ ਹੋਣਗੇ ਅਤੇ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਦੇਣਗੇ।
ਇਹ ਵੀ ਪੜ੍ਹੋ:Live Update: ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲ ਰਹੀਆਂ ਵਧਾਈਆਂ
ਇਸਦੇ ਨਾਲ ਹੀ ਵਰਕਰਾਂ ਨੇ ਕਿਹਾ ਕਿ ਜੋ ਪਹਿਲਾਂ ਧੜੇਬਾਜ਼ੀ ਚੱਲ ਰਹੀ ਸੀ ਉਹ ਵੀ ਖਤਮ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਜੋ ਕਾਂਗਰਸ ਦੇ ਹੋਰ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਹਨ ਉਨ੍ਹਾਂ ਨੂੰ ਵੀ ਇਹ ਪਤਾ ਲੱਗ ਜਾਵੇਗਾ ਕਿ ਨਵਜੋਤ ਸਿੰਘ ਸਿੱਧੂ ਕਿਵੇਂ ਕੰਮ ਕਰਦੇ ਨੇ ਅਤੇ ਕਿਵੇਂ ਕਾਂਗਰਸ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਂਦੇ ਨੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਧੜੇਬੰਦੀ ਹੋਏਗੀ ਤਾਂ ਉਸ ਨੂੰ ਹਾਈ ਕਮਾਨ ਖੁਦ ਹੀ ਸਹੀ ਕਰ ਦੇਵੇਗੀ।