ਲੁਧਿਆਣਾ: ਜ਼ਿਲ੍ਹੇ ਦੇ ਇਲਾਕਾ ਸ਼ਿਮਲਾਪੁਰੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਢਾਈ ਸਾਲ ਦੀ ਬੱਚੀ ਨੂੰ ਗੁਆਂਢ ’ਚ ਰਹਿਣ ਵਾਲੀ ਮਹਿਲਾ ਵੱਲੋਂ ਅਗਵਾ ਕਰਕੇ ਕਤਲ (Murder) ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਤਲ ਕਰਨ ਤੋਂ ਬਾਅਦ ਬੱਚੀ ਦੀ ਲਾਸ਼ ਨੂੰ ਮਿੱਟੀ ਵਿੱਚ ਦੱਬ ਦਿੱਤਾ। ਪਰਿਵਾਰ ਨੂੰ ਸ਼ੱਕ ਹੋਣ ਇਸ ਘਟਨਾ ਦੀ ਸੂਚਨਾ ਪੁਲਿਸ (Police) ਨੂੰ ਦਿੱਤੀ ਗਈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਪਰ ਪੁਲਿਸ ਵੱਲੋਂ ਮਹਿਲਾ ਨੂੰ ਹਿਰਾਸਤ ਦੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। ਇਸ ਜਾਂਚ ਦੇ ਵਿੱਚ ਮੁਲਜ਼ਮ ਮਹਿਲਾ ਨੇ ਮੰਨਿਆ ਕਿ ਬੱਚੀ ਨੂੰ ਮਾਰ ਕੇ ਉਸਨੂੰ ਮਿੱਟੀ ਵਿੱਚ ਦੱਬਿਆ ਹੈ। ਮੁਲਜ਼ਮ ਦੀ ਨਿਸ਼ਾਨਦੇਹੀ ਉੱਪਰ ਪੁਲਿਸ ਨੇ ਬੱਚੀ ਨੂੰ ਘਟਨਾ ਵਾਲੀ ਥਾਂ ਤੋਂ ਮਿੱਟੀ ਦੇ ਵਿੱਚੋਂ ਬਾਹਰ ਕੱਢਿਆ।
ਪੁਲਿਸ ਵੱਲੋਂ ਬੱਚੀ ਨੂੰ ਗੰਭੀਰ ਹਾਲਤ ਦੇ ਵਿੱਚ ਇਲਾਜ ਦੇ ਲਈ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਕਰਾਰ ਦਿੱਤਾ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਗੁਆਂਢ ਵਿੱਚ ਰਹਿੰਦੀ ਮਹਿਲਾ ਵੱਲੋਂ ਉਨ੍ਹਾਂ ਦੀ ਬੱਚੀ ਨੂੰ ਆਪਣੀ ਸਕੂਟੀ ਉੱਪਰ ਲਿਜਾਇਆ ਗਿਆ ਸੀ ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਬੱਚੀ ਨੂੰ ਅਗਵਾ ਕਰਨ ਦੀ ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋਈ ਹੈ। ਪੀੜਤ ਪਰਿਵਾਰ ਦੇ ਵੱਲੋਂ ਪੁਲਿਸ ਤੋਂ ਮਾਮਲੇ ਦੀ ਗੰਭੀਰ ਜਾਂਚ ਦੀ ਮੰਗ ਕੀਤੀ ਹੈ ਤੇ ਮੁਲਜ਼ਮ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਓਧਰ ਇਸ ਘਟਨਾ ਦੇ ਵਿੱਚ ਪੁਲਿਸ ਵੱਲੋਂ ਮਹਿਲਾ ਨੂੰ ਗ੍ਰਿਫਤਾਰ (Arrested) ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਮਹਿਲਾ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: National Family Health Survey: 30 ਫੀਸਦੀ ਔਰਤਾਂ ਨੇ ਆਪਣੇ ਪਤੀਆਂ ਵੱਲੋਂ ਕੁੱਟਮਾਰ ਨੂੰ ਜਾਇਜ਼ ਠਹਿਰਾਇਆ