ਲੁਧਿਆਣਾ : ਲੁਧਿਆਣਾ ਦੇ ਥਾਣਾ ਹੈਬੋਵਾਲ ਅਧੀਨ ਪੈਂਦੇ ਰਘਵੀਰ ਪਾਰਕ ਵਿੱਚ ਇੱਕ ਨੌਜਵਾਨ ਦਾ ਕੁਝ ਹਥਿਆਰਬੰਦ ਬਦਮਾਸ਼ਾਂ ਨੇ ਕਤਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਜਾਂਚ ਦੀ ਗੱਲ ਕਹੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜੱਸਿਆਂ ਰੋਡ ਵਾਸੀ ਰਾਹੁਲ ਦੇ ਰੂਪ ਵਿੱਚ ਹੋਈ ਹੈ। ਉਧਰ, ਸਥਾਨਕ ਲੋਕਾਂ ਦੀ ਮੰਨੀਏ ਤਾਂ ਬੁਲਟ ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆਏ ਸੀ ਅਤੇ ਚਾਕੂ ਦੇ ਨਾਲ ਵਾਰ ਕੀਤਾ ਗਿਆ ਅਤੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਹਾਲਾਂਕਿ ਜ਼ਖਮੀ ਹਾਲਤ ਦੇ ਵਿੱਚ ਨੌਜਵਾਨ ਨੂੰ ਡੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ।
ਹਸਪਤਾਲ ਵਿੱਚ ਹੋਈ ਮੌਤ : ਸਥਾਨਕ ਲੋਕਾਂ ਨੇ ਦੱਸਿਆ ਕੇ ਮੁਲਜ਼ਮ ਕਈ ਘੰਟੇ ਤੱਕ ਸੜਕ ਤੇ ਤੜਫਦਾ ਰਿਹਾ। ਖੂਨ ਨਾਲ ਲੱਥਪੱਥ ਹੋਣ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੂਰੇ ਇਲਾਕੇ ਵਿੱਚ ਦਹਸ਼ਤ ਦਾ ਮਾਹੌਲ ਹੈ। ਲੋਕ ਮੂਕ ਦਰਸ਼ਕ ਬਣੇ ਰਹੇ ਕਈ ਲੰਮੇਂ ਸਮੇਂ ਤੱਕ ਨੌਜਵਾਨ ਨੂੰ ਬਦਮਾਸ਼ ਮਾਰਦੇ ਰਹੇ। ਇਕ ਗਲੀ ਤੋਂ ਲੈਕੇ ਦੂਜੀ ਗਲੀ ਤੱਕ ਲੜਾਈ ਚੱਲਦੀ ਰਹੀ ਪਰ ਕਿਸੇ ਨੇ ਵੀ ਉਨ੍ਹਾ ਨੂੰ ਹਟਾਇਆ ਨਹੀਂ।
- ਜੱਜ ਵਜੋਂ 2 ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ ‘ਤੇ ਭੜਕੇ ਜਥੇਦਾਰ, ਕਿਹਾ- ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ ਘਟਨਾ
- Police Action Against Terror Module: ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼, ਹਥਿਆਰਾਂ ਸਣੇ ਤਿੰਨ ਕੀਤੇ ਕਾਬੂ
- NIA Raid In Punjab: ਖਾਲਿਸਤਾਨੀ ਨੈੱਟਵਰਕ ਨੂੰ ਤੋੜਨ ਲਈ NIA ਨੇ ਪੰਜਾਬ 'ਚ ਨੱਪੀ ਪੈੜ, ਮੋਗਾ ਅਤੇ ਖੰਨਾ ਸਮੇਤ ਕਈ ਥਾਵਾਂ 'ਤੇ ਮਾਰੀ ਰੇਡ
ਇਸ ਸਬੰਧ ਵਿੱਚ ਮੌਕੇ ਅਤੇ ਪਹੁੰਚੀ ਪੁਲਿਸ ਨੇ ਡੈੱਡ ਬਾਡੀ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਦੀ ਗੱਲ ਕਹੀ ਹੈ ਤੇ ਕਿਹਾ ਕਿ ਰਾਹੁਲ ਕੁਮਾਰ ਉਰਫ ਰਾਜੂ ਨਾਮਕ ਯੁਵਕ ਨੂੰ ਡੀਐਮਸੀ ਹਸਪਤਾਲ ਜ਼ਖਮੀ ਹਾਲਤ ਵਿੱਚ ਲਿਆਂਦਾ ਗਿਆ ਹੈ, ਜਿੱਥੇ ਉਸਦੀ ਮੌਤ ਹੋ ਗਈ ਹੈ ਕਿਹਾ ਕਿ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਹੀ ਆਰੋਪੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾ ਕਿਹਾ ਕਿ ਇਨ੍ਹਾਂ ਦੀ ਆਪਸੀ ਰੰਜਿਸ਼ ਕਰਕੇ ਇਕ ਦੂਜੇ ਉੱਤੇ ਹਮਲਾ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਨ।