ਲੁਧਿਆਣਾ: ਲੁਧਿਆਣਾ ਦੇ ਢੋਲੇਵਾਲ ਪੁਲ ਦੇ ਹੇਠਾਂ ਇਕ ਨੌਜਵਾਨ ਦੀ ਟਰੇਨ ਹੇਠਾਂ ਆਉਣ ਕਰਕੇ ਭੇਦ-ਭਰੇ ਹਲਾਤਾ ਅੰਦਰ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਸ਼ਨਾਖਤ 17 ਸਾਲ ਸਤੀਸ਼ ਕੁਮਾਰ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ਵਿੱਚ ਜੀ.ਆਰ.ਪੀ ਵੱਲੋਂ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ ਹੈ। youth died near Dholewal bridge in Ludhiana
ਇਸ ਦੌਰਾਨ ਰੇਲਵੇ ਪੁਲਿਸ ਮੁਤਾਬਿਕ ਟ੍ਰੈਕ ਪਾਰ ਕਰਦੇ ਸਮੇਂ ਨੌਜਵਾਨ ਯਮੁਨਾ ਐਕਸਪ੍ਰੈਸ ਟ੍ਰੇਨ ਦੀ ਲਪੇਟ ਵਿੱਚ ਆ ਗਿਆ, ਜਿਸ ਕਰਕੇ ਮ੍ਰਿਤਕ ਸਤੀਸ਼ ਦੀ ਮੌਤ ਹੋਈ ਹੈ। ਜਦੋਂ ਕਿ ਇਸ ਦੇ ਪਰਿਵਾਰ ਨੇ ਇਸ ਨੂੰ ਕਤਲ ਦੱਸਿਆ ਅਤੇ ਕਿਹਾ ਹੈ ਕਿ ਮਹੁਲੇ ਦੇ ਹੀ ਕੁਝ ਹੋਰ ਨੌਜਵਾਨਾਂ ਨੇ ਇਸ ਦੀ ਬੁਰੀ ਤਰਾਂ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਰੇਲਵੇ ਟਰੈਕ ਉੱਤੇ ਸੁੱਟਿਆ ਹੈ, ਜਿਸ ਕਰਕੇ ਉਸ ਦੀ ਮੌਤ ਹੋਈ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਵੀ ਕੀਤਾ ਗਿਆ ਅਤੇ ਇਨਸਾਫ਼ ਦੀ ਮੰਗ ਵੀ ਕੀਤੀ ਗਈ ਹੈ।
ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਹੱਲੇ ਦੇ ਹੀ ਕੁਝ ਨੌਜਵਾਨਾਂ ਵੱਲੋਂ ਜਿਸ ਨਾਲ ਉਸ ਦੀ ਪਹਿਲਾਂ ਤੋਂ ਹੋਈ ਲੜਾਈ ਚੱਲ ਰਹੀ ਸੀ। ਉਨ੍ਹਾਂ ਨੇ ਹੀ ਸਤੀਸ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਲੈ ਕੇ ਸੁੱਟ ਦਿੱਤਾ ਹੈ, ਜਿਸ ਕਰਕੇ ਉਸ ਦੇ ਸਿਰ ਵਿੱਚ ਸੱਟਾਂ ਦੇ ਨਿਸ਼ਾਨ ਵੀ ਹਨ।ਜਦੋਂ ਕਿ ਉੱਧਰ ਦੂਜੇ ਪਾਸੇ ਜੀ.ਆਰ.ਪੀ ਪੁਲਿਸ ਦੇ ਇੰਸਪੈਕਟਰ ਨੇ ਕਿਹਾ ਹੈ ਕਿ ਐਕਸਪ੍ਰੈਸ ਟ੍ਰੇਨ ਦੇ ਲੋਕੋ ਪਾਈਲਟ ਦੇ ਕਹਿਣ ਮੁਤਾਬਕ ਨੌਜਵਾਨ ਦੀ ਮੌਤ ਟਰੈਕ ਪਾਰ ਕਰਦੇ ਹੋਏ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰੇਲਵੇ ਵਿਭਾਗ ਵੱਲੋਂ ਇੱਕ ਲੇਟਰ ਲਿਖ ਕੇ ਉਨ੍ਹਾਂ ਨੂੰ ਸੂਚਿਤ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਹੋਇਆ ਹੈ, ਪਰ ਫਿਰ ਵੀ ਜੇਕਰ ਕੋਈ ਗੱਲਬਾਤ ਹੋਵੇਗੀ ਤਾਂ ਇਸ ਸਬੰਧੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜੋ:- ਮਿੱਟੀ ਡਿੱਗਣ ਨਾਲ 4 ਮਜ਼ਦੂਰ ਜ਼ਖ਼ਮੀ, 1 ਦੀ ਮੌਤ