ਲੁਧਿਆਣਾ : 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਲਈ ਅਤਿ ਸੰਵੇਦਨਸ਼ੀਲ ਹਲਕਾ ਦਾਖਾ ਵਾਸਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਵੀ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ, ਹਲਕਾ ਦਾਖਾ ਦੇ ਉਮੀਦਵਾਰ ਦੇ ਹੱਕ ਵਿਚ ਦਿੱਲੀ ਦੇ ਸਿਹਤ ਮੰਤਰੀ ਪ੍ਰਚਾਰ ਕਰਦੇ ਨਜ਼ਰ ਆਏ, ਦਿੱਲੀ ਦੇ ਸਿਹਤ ਮੰਤਰੀ ਵੱਲੋਂ ਜਿਥੇ ਪੰਜਾਬ ਵਿਚ ਵਧੀਆ ਸਿਹਤ ਸੇਵਾਵਾਂ ਦੇਣ ਦੀ ਗੱਲ ਕਹੀ ਗਈ, ਉੱਥੇ ਹੀ ਖ਼ੁਦ ਕੋਰੋਨਾ ਨਿਯਮਾਂ ਦੀ ਅਣਦੇਖੀ ਕਰਦੇ ਨਜ਼ਰ ਆਏ ਕਿਉਂਕਿ ਉਨ੍ਹਾਂ ਵੱਲੋਂ ਕੋਰੋਨਾ ਨਿਯਮਾਂ ਨੂੰ ਛਿੱਕੇ ਟੰਗ ਹਾਲ ਵਿਚ ਵੱਡਾ ਇਕੱਠ ਕੀਤਾ ਗਿਆ।
ਇਸ ਮੌਕੇ ਤੇ ਬੋਲਦਿਆਂ ਦਿੱਲੀ ਦੇ ਸਿਹਤ ਮੰਤਰੀ ਨੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਹਲਕਾ ਦਾਖਾ 'ਚ ਜ਼ਿਮਨੀ ਚੋਣਾਂ ਦੌਰਾਨ ਹਰਵਿੰਦਰ ਸਿੰਘ ਫੂਲਕਾ ਦੇ ਹਲਕਾ ਛੱਡ ਜਾਣ ਦਾ ਖਮਿਆਜ਼ਾ ਭੁਗਤ ਚੁੱਕੀ ਹੈ। ਨਵਜੋਤ ਸਿੰਘ ਸਿੱਧੂ ਦੇ ਪੀਏ ਦੇ ਬਿਆਨ ਨੂੰ ਲੈ ਕੇ ਵੀ ਭਾਜਪਾ ਅਤੇ ਕਾਂਗਰਸ ਉਪਰ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਨੂੰ ਆਮ ਆਦਮੀ ਪਾਰਟੀ ਸਿਹਤ ਅਤੇ ਸਿੱਖਿਆ ਦੀਆਂ ਵਧੀਆ ਸੇਵਾਵਾਂ ਦੇਵੇਗੀ। ਇਸ ਮੌਕੇ 'ਤੇ ਬੋਲਦਿਆਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਵੀ ਦਾਅਵਾ ਕੀਤਾ। ਓਥੇ ਹੀ ਉਨ੍ਹਾਂ ਈਡੀ ਦੀਆਂ ਛਾਪੇਮਾਰੀਆਂ 'ਤੇ ਚੁੱਪੀ ਸਾਧੀ ਰੱਖੀ।
ਉਮੀਦਵਾਰ NKS ਕੰਗ ਨੇ ਕਿਹਾ ਕਿ ਜਨਤਾ ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਸਜ਼ਾ ਦੇ ਚੁੱਕੀ ਹੈ, ਇਸ ਮੌਕੇ 'ਤੇ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਛੱਡਕੇ ਗਏ ਹਰਵਿੰਦਰ ਸਿੰਘ ਫੂਲਕਾ ਦੀ ਵੀ ਤਰੀਫ ਕੀਤੀ ਅਤੇ ਹਲਕਾ ਦਾਖਾ ਤੋਂ ਜਿੱਤ ਦਾ ਦਾਅਵਾ ਕੀਤਾ।
ਲੁਧਿਆਣਾ ਲੋਕ ਸਭਾ ਇੰਚਾਰਜ ਅਤੇ ਆਮ ਆਦਮੀ ਪਾਰਟੀ ਤੋਂ ਹਲਕਾ ਦਾਖਾ ਤੋਂ ਜ਼ਿਮਨੀ ਚੋਣਾਂ ਦੌਰਾਨ ਉਮੀਦਵਾਰ ਰਹੇ ਅਮਨਦੀਪ ਸਿੰਘ ਮੋਹੀ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਹਰਵਿੰਦਰ ਸਿੰਘ ਫੂਲਕਾ ਦੇ ਪਾਰਟੀ ਛੱਡ ਕੇ ਜਾਣ ਦੇ ਪਿੱਛੇ ਕੁਝ ਹੋਰ ਕਾਰਨ ਸਨ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦਾ ਦਾਅਵਾ: ‘ED ਸਤੇਂਦਰ ਜੈਨ ਨੂੰ ਕਰੇਗੀ ਗ੍ਰਿਫ਼ਤਾਰ’