ETV Bharat / state

Buddha nala project: ਬੁੱਢੇ ਨਾਲੇ ਦਾ ਕੰਮ ਪੂਰਾ ਨਾ ਹੋਣ ਕਾਰਨ 'ਆਪ' ਵਿਧਾਇਕ ਨਾਰਾਜ਼, ਅਫਸਰਾਂ 'ਤੇ ਮਨਮਾਨੀਆਂ ਦੇ ਇਲਜ਼ਾਮ - ਲੁਧਿਆਣਾ ਦੇ ਵਿਧਾਇਕ

ਲੁਧਿਆਣਾ ਵਿਖੇ ਲੰਮੇ ਸਮੇਂ ਤੋਂ ਆ ਰਹੇ ਬੁੱਢੇ ਨਾਲੇ ਦੇ ਪ੍ਰਾਜੈਕਟ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਵਿਧਾਇਕਾਂ ਨੇ ਵੀ ਮੀਟਿੰਗ ਵਿੱਚ ਹੰਗਾਮਾ ਕੀਤਾ ਅਤੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਕੰਮ ਨਹੀਂ ਹੋ ਸਕਦਾ।

'AAP' MLA angry due to non-completion of  Buddha nala project
ਬੁੱਢੇ ਨਾਲੇ ਦਾ ਕੰਮ ਪੂਰਾ ਨਾ ਹੋਣ ਕਾਰਨ 'ਆਪ' ਵਿਧਾਇਕ ਨਾਰਾਜ਼, ਅਫਸਰਾਂ 'ਤੇ ਮਨਮਾਨੀਆਂ ਦੇ ਇਲਜ਼ਾਮ
author img

By

Published : Apr 24, 2023, 6:34 PM IST

ਬੁੱਢੇ ਨਾਲੇ ਦਾ ਕੰਮ ਪੂਰਾ ਨਾ ਹੋਣ ਕਾਰਨ 'ਆਪ' ਵਿਧਾਇਕ ਨਾਰਾਜ਼, ਅਫਸਰਾਂ 'ਤੇ ਮਨਮਾਨੀਆਂ ਦੇ ਇਲਜ਼ਾਮ

ਲੁਧਿਆਣਾ: ਅੱਜ ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਪੈਂਡਿੰਗ ਪ੍ਰਾਜੈਕਟਾਂ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਲੁਧਿਆਣਾ ਤੋਂ ਵਿਧਾਇਕ ਅਤੇ ਨਗਰ ਨਿਗਮ ਕਮਿਸ਼ਨਰ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਲੁਧਿਆਣਾ ਦੇ ਵਿਧਾਇਕਾਂ ਨੇ ਇਲਜ਼ਾਮ ਲਾਇਆ ਕਿ ਬੁੱਢੇ ਨਾਲੇ ਦੇ ਪ੍ਰੋਜੈਕਟ ਉਤੇ ਅਫਸਰਸ਼ਾਹੀ ਕੰਮ ਕਰਨ ਨੂੰ ਤਿਆਰ ਨਹੀਂ ਹੈ। ਜੋ ਨਾਜਾਇਜ਼ ਕਬਜ਼ੇ ਹਨ ਉਨ੍ਹਾ ਨੂੰ ਹਟਾਇਆ ਨਹੀਂ ਜਾ ਰਿਹਾ, ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਕੰਟਰੋਲ ਬੋਰਡ ਬੁੱਢੇ ਨਾਲੇ ਵਿੱਚ ਸੁੱਟੇ ਜਾ ਰਹੇ ਕੂੜੇ ਉਤੇ ਠੱਲ ਪਾਉਣ ਵਿੱਚ ਨਾਕਾਮ ਸਾਬਿਤ ਹੋ ਰਹੇ ਹਨ, ਜਿਸ ਕਾਰਨ ਬੁੱਢੇ ਨਾਲੇ ਦਾ ਕੰਮ ਠੱਪ ਪਿਆ ਹੈ। ਇਸ ਸਬੰਧੀ ਲੁਧਿਆਣਾ ਦੇ ਵਿਧਾਇਕਾਂ ਨੇ ਵੀ ਮੀਟਿੰਗ ਵਿੱਚ ਹੰਗਾਮਾ ਕੀਤਾ ਅਤੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਕੰਮ ਨਹੀਂ ਹੋ ਸਕਦਾ।

ਮਾਮਲੇ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ : ਇਸ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਕੰਮ ਬੇਸ਼ੱਕ ਮਾਮਲਾ ਲਟਕਿਆ ਹੋਇਆ ਹੈ ਪਰ ਇਸ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੀਵਰੇਜ ਕੰਟਰੋਲ ਬੋਰਡ 'ਤੇ ਵੀ ਸਵਾਲ ਖੜ੍ਹੇ ਕੀਤੇ, ਦੂਜੇ ਪਾਸੇ ਲੁਧਿਆਣਾ ਤੋਂ ਵਿਧਾਇਕ ਕੁਲਵੰਤ ਸਿੱਧੂ ਨੇ ਵੀ ਕਿਹਾ ਕਿ ਜਿਨ੍ਹਾਂ ਅਫਸਰਾਂ ਨੂੰ ਬਰਖਾਸਤ ਕੀਤਾ ਗਿਆ ਸੀ, ਉਹ ਫਿਰ ਤੋਂ ਆ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਬਕਾਇਆ ਪਏ ਕੰਮਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ : ਸਰਕਾਰੀ ਸਹੂਲਤ ਲਈ ਜਾਰੀ ਕੀਤਾ ਨੰਬਰ ਨਿਕਲਿਆ ਲੁਧਿਆਣਾ ਦੇ ਨੌਜਵਾਨ ਦਾ, ਸੈਂਕੜੇ ਫੋਨਾਂ ਤੋਂ ਪ੍ਰੇਸ਼ਾਨ ਨੌਜਵਾਨ ਕਬੀਰ

ਸਾਰੇ ਪੈਂਡਿੰਗ ਪ੍ਰੋਜੈਕਟ 2023 ਤੱਕ ਪੂਰੇ ਕਰ ਦਿੱਤੇ ਜਾਣਗੇ : ਦੂਜੇ ਪਾਸੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਦੇ ਸਾਰੇ ਪੈਂਡਿੰਗ ਪ੍ਰੋਜੈਕਟ 2023 ਤੱਕ ਪੂਰੇ ਕਰ ਦਿੱਤੇ ਜਾਣਗੇ, ਜਿਸ ਨਾਲ ਲੁਧਿਆਣਾ ਦੀ ਟ੍ਰੈਫਿਕ ਦੀ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਬੁੱਢੇ ਨਾਲੇ ਬਾਰੇ ਵੀ ਕਿਹਾ ਕਿ ਸਾਡੀ ਸਰਕਾਰ ਇਹ ਪ੍ਰੋਜੈਕਟ ਨੂੰ ਲੈ ਕੇ ਆਈ ਸੀ ਅਤੇ ਇਸ 'ਤੇ ਕੰਮ ਚੱਲ ਰਿਹਾ ਹੈ, ਉਨ੍ਹਾਂ ਮੌਜੂਦਾ ਸਰਕਾਰ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਪੈਸੇ ਦੀ ਵਰਤੋਂ ਕਿਸ ਤਰ੍ਹਾਂ ਕਰ ਰਹੀ ਹੈ, ਇਸ ਦਾ ਆਡਿਟ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਅਸੀਂ ਜੋ ਲੋਕ ਹਾਂ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੱਡੇ ਡਰੇਨ ਦੀ ਸਫ਼ਾਈ ਲਈ ਯੋਗਦਾਨ ਪਾਉਣ। ਰਵਨੀਤ ਬਿੱਟੂ ਨੇ ਕਿਹਾ ਕਿ ਬੁੱਢੇ ਨਾਲੇ ਲਈ ਇਕ ਵੱਖਰੀ ਮੀਟਿੰਗ ਮਹੀਨਾਵਾਰ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਦੀ ਸਫਾਈ ਲਈ ਨਗਰ ਨਿਗਮ ਅਤੇ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜਿੰਨੀ ਵੀ ਨਜਾਇਜ਼ ਕਬਜ਼ੇ ਹਨ ਉਹਨਾਂ ਨੂੰ ਖੁਦ ਹੀ ਹਟਾ ਲਿਆ ਜਾਵੇ ਨਹੀਂ ਤਾਂ ਸਖਤ ਐਕਸ਼ਨ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.