ਲੁਧਿਆਣਾ: ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ‘ਚ ਜਗਰਾਓਂ ਪੁਲ ਤੋਂ ਸ਼ਹੀਦਾਂ ਦੀ ਸਮਾਰਕ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਨੌਘਰਾ ਵਿਖੇ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ‘ਤੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ (Aam Aadmi Party MLAs) ਨੇ ਦਾਅਵਾ ਕੀਤਾ ਕਿ ਉਹ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਦੇ ਸੁੰਦਰੀਕਰਨ ਲਈ ਨਾ ਸਿਰਫ਼ ਪ੍ਰੋਜੈਕਟ ਲੈ ਕੇ ਆਉਣਗੇ ਸਗੋਂ ਸੂਬਾ ਪੱਧਰੀ ਸਮਾਗਮਾਂ ਦਾ ਵੀ ਪ੍ਰਬੰਧ ਕਰਵਾਏ ਜਾਣਗੇ।
ਸਾਡੀ ਟੀਮ ਵੱਲੋਂ ਖ਼ਬਰ ਨਸ਼ਰ ਕੀਤੀ ਗਈ ਸੀ ਕਿ ਸ਼ਹੀਦ ਸੁਖਦੇਵ ਥਾਪਰ ਦੇ ਘਰ ਦੀ ਹਾਲਾਤ ਕਾਫ਼ੀ ਖਸ਼ਤਾ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) ਦੇ ਸਾਰੇ ਵਿਧਾਇਕਾਂ ਨੇ ਜਗਰਾਓਂ ਪੁਲ ‘ਤੇ ਸ਼ਹੀਦਾਂ ਦੀ ਲੱਗੀ ਪ੍ਰਤਿਮਾ ਦੇ ਨਤਮਸਤਕ ਹੋਣ ਤੋਂ ਬਾਅਦ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਜਾਣ ਦਾ ਫ਼ੈਸਲਾ ਲਿਆ। ਇਸ ਮੌਕੇ ਕਿ ਲੁਧਿਆਣਾ ਪੱਛਮੀ ਅਤੇ ਲੁਧਿਆਣਾ ਕੇਂਦਰੀ ਤੋਂ ਵਿਧਾਇਕ (MLA from Ludhiana West and Ludhiana Central) ਅਸ਼ੋਕ ਪਰਾਸ਼ਰ ਪੱਪੀ ਅਤੇ ਗੁਰਪ੍ਰੀਤ ਗੋਗੀ ਨੇ ਕਿਹਾ ਸਾਡੇ ਲਈ ਸਾਰੇ ਸ਼ਹੀਦ ਇੱਕ ਬਰਾਬਰ ਹਨ।
ਇਹ ਵੀ ਪੜ੍ਹੋ: ਸ਼ਹੀਦਾਂ ਨੂੰ ਸਿਜਦਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਭ੍ਰਿਸ਼ਟਾਚਾਰ ਖ਼ਿਲਾਫ਼ ਚੱਲੇਗੀ ਹੈਲਪਲਾਈਨ
ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਸਾਡੇ ਘਰ ਬਣੀ ਹਨ ਅਤੇ ਸਾਡਾ ਦੇਸ਼ ਬਣਿਆ ਹੈ। ਇਸ ਕਰਕੇ ਜਿੱਥੇ ਉਨ੍ਹਾਂ ਦਾ ਜਨਮ ਹੋਇਆ, ਉਸ ਥਾਂ ਨੂੰ ਜ਼ਰੂਰ ਲੋਕ ਪੂਜਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਆਈ ਹੈ, ਹੁਣ ਸਾਰੇ ਸ਼ਹੀਦਾਂ ਦੇ ਜੀਵਨ ਬਾਰੇ ਬੱਚਿਆ ਨੂੰ ਜਾਣੂ ਕਰਵਾਉਣ ਲਈ ਵੱਡੇ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ: ਪੀਐੱਮ ਮੋਦੀ ਅਤੇ ਸੀਐੱਮ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ