ਲੁਧਿਆਣਾ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਿੱਚ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ ਅਤੇ ਇੱਕ-ਦੂਜੇ ‘ਤੇ ਲਗਾਤਾਰ ਇਲਜ਼ਾਮ ਵੀ ਲਗਾ ਰਹੇ ਹਨ। ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਅਹਿਬਾਬ ਗਰੇਵਾਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ (Targets on Punjab Government) ਸਾਧਦੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਵਿੱਚ ਪੰਜਾਬ ਅੰਦਰ ਜੇਕਰ ਕਿਸੇ ਦਾ ਵਿਕਾਸ ਹੋਇਆ ਹੈ ਤਾਂ ਉਹ ਸਿਰਫ਼ ਤੇ ਸਿਰਫ਼ ਕਾਂਗਰਸ ਪਾਰਟੀ (Congress Party) ਦੇ ਲੀਡਰਾਂ ਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਬੁੱਢੇ ਨਾਲੇ ਦਾ ਮਸਲਾ ਕਿਸੇ ਸਰਕਾਰ ਨੇ ਹੱਲ ਨਹੀਂ ਕੀਤਾ, ਸਗੋਂ ਚੋਣਾਂ ਦੌਰਾਨ ਉਸ ਨੂੰ ਮੁੱਦਾ ਬਣਾਕੇ ਵੋਟਾਂ ਹਾਸਲ ਕਰਦੇ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਬੁੱਢੇ ਨਾਲੇ ਦਾ ਮਸਲਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ (Congress) ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਬੁੱਢੇ ਨਾਲੇ ਨੂੰ ਸਿਰਫ਼ ਤੇ ਸਿਰਫ਼ ਆਮਦਨ ਦਾ ਸਾਧਨ ਬਣਾਇਆ ਹੈ।
ਉਨ੍ਹਾਂ ਨੇ ਸ਼ਹਿਰ ਦੀ ਕਈ ਸਮੱਸਿਆਵਾਂ ‘ਤੇ ਬੋਲਦਿਆ ਨਗਰ ਨਿਗਮ ਅਤੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਸ਼ਹਿਰ ਵਿੱਚ ਪਾਰਕਿੰਗ ਦੀ ਮੁੱਖ ਵੱਡੀ ਸਮੱਸਿਆ ਹੈ ਅਤੇ ਇਸ ਤੋਂ ਇਲਾਵਾ ਕੂੜੇ ਦੇ ਡੰਪ ਨੂੰ ਲੈਕੇ ਵੀ ਬੁੱਢੇ ਨਾਲੇ ਨੂੰ ਬੇਨਿਯਮੀਆਂ ਨਾਲ ਵਰਤਿਆ ਜਾ ਰਿਹਾ ਹੈ। ਜਿਸ ਦਾ ਹੱਲ ਤੱਕ ਪੰਜਾਬ ਸਰਕਾਰ ਨੇ ਕਹਿਣ ਦੇ ਬਾਵਜ਼ੂਦ ਵੀ ਕੋਈ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਵਿੱਚ ਵੱਧ ਰਹੀ ਗੰਦਗੀ ਨਾਲ ਸ਼ਹਿਰ ਵਿੱਚ ਬਿਮਾਰੀਆਂ ਦਾ ਸਥਾਨਕ ਵਾਸੀ ਲਗਾਤਾਰ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਹੀ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਸੇ ਤਰ੍ਹਾਂ ਚੱਲੀਆ ਆ ਰਹੀ ਹੈ, ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ।
ਇਹ ਵੀ ਪੜ੍ਹੋ:ਅੱਜ ਤੋਂ ਬਸਤਾੜਾ ਟੋਲ ਪਲਾਜਾ 'ਤੇ ਲੱਗੇਗਾ ਟੋਲ ਟੈਕਸ, ਕਿਸਾਨਾਂ ਨੇ ਰੀਬਨ ਕੱਟ ਕੇ ਕਰਵਾਇਆ ਸ਼ੁਰੂ