ETV Bharat / state

ਬਿਜਲੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ 'ਆਪ' ਦਾ ਧਰਨਾ, ਏਡੀਸੀ ਨੂੰ ਸੌਂਪਿਆ ਮੰਗ ਪੱਤਰ

ਲੁਧਿਆਣਾ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਬਿਜਲੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

author img

By

Published : Dec 31, 2019, 6:46 PM IST

Updated : Dec 31, 2019, 8:10 PM IST

ਮੰਗ ਪੱਤਰ
ਮੰਗ ਪੱਤਰ

ਲੁਧਿਆਣਾ: ਸ਼ਹਿਰ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਬਿਜਲੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਸੂਬੇ ਭਰ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਅਫ਼ਸਰਾਂ ਨੂੰ ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼ ਮੰਗ ਪੱਤਰ ਸੌਂਪੇ।

ਵੀਡੀਓ

ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ 'ਤੇ ਵਾਧੂ ਵਿੱਤੀ ਬੋਝ ਪਾ ਰਹੀ ਹੈ ਤੇ ਆਪਣੀ ਨਾਕਾਮੀਆਂ ਛੁਪਾ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਦਾਅਵੇ ਕੀਤੇ ਸੀ ਕਿ ਘਰਾਂ ਤੇ ਇੰਡਸਟਰੀਲਿਸਟ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਪਰ ਉਹ ਫੇਲ੍ਹ ਸਾਬਤ ਹੋਏ ਹਨ।

ਵਰਕਰਾਂ ਨੇ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਗਿਣਵਾਈਆਂ, ਉੱਥੇ ਹੀ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਵੀ ਆਪਣਾ ਰੋਸ ਜ਼ਾਹਿਰ ਕੀਤਾ। ਮਾਲਵਾ ਕਿਸਾਨ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬਾ ਪੱਧਰੀ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਵਧਾਏ ਗਏ ਬਿੱਲਾਂ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਉਧਰ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਆਗੂ ਰਾਜਿੰਦਰਪਾਲ ਕੌਰ ਛੀਨਾ ਨੇ ਵੀ ਦੱਸਿਆ ਕਿ ਲਗਾਤਾਰ ਸਰਕਾਰ ਬਿਜਲੀ ਦੀਆਂ ਕੀਮਤਾਂ ਦੇ ਵਿੱਚ ਇਜ਼ਾਫਾ ਕਰ ਰਹੀ ਹੈ ਅਤੇ ਆਮ ਲੋਕਾਂ ਤੇ ਬੋਝ ਪਾ ਰਹੀ ਹੈ। ਹੁਣ ਵੇਖਣ ਵਾਲੀ ਗੱਲ ਇਹ ਹੈ ਕੀ ਪੰਜਾਬ ਸਰਕਾਰ ਇਨ੍ਹਾਂ ਰੋਸ ਮੁਜ਼ਾਹਰਿਆਂ ਦੇ ਮੱਦੇਨਜ਼ਰ ਬਿਜਲੀ ਦੀਆਂ ਕੀਮਤਾਂ ਘਟਾਉਂਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?

Intro:HL..ਬਿਜਲੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਧਰਨਾ, ਏਡੀਸੀ ਨੂੰ ਸੌਂਪਿਆ ਮੰਗ ਪੱਤਰ 

Anchor...ਲੁਧਿਆਣਾ ਦੇ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼ ਮੁਜ਼ਾਹਰੇ ਕੀਤੇ ਗਏ ਸੂਬੇ ਭਰ ਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਅਫ਼ਸਰਾਂ ਨੂੰ ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਮੰਗ ਪੱਤਰ ਸੌਂਪੇ ਗਏ ਅਤੇ ਕਿਹਾ ਗਿਆ ਕਿ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਤੇ ਵਾਧੂ ਵਿੱਤੀ ਬੋਝ ਪਾ ਰਹੀ ਹੈ ਅਤੇ ਆਪਣੀ ਨਾਕਾਮੀਆਂ ਛੁਪਾ ਰਹੀ ਹੈ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਦਾਅਵੇ ਕੀਤੇ ਸੀ ਕਿ ਘਰਾਂ ਅਤੇ ਇੰਡਸਟਰੀਲਿਸਟ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਪਰ ਉਹ ਫੇਲ੍ਹ ਸਾਬਤ ਹੋਏ ਨੇ 

Body:VO...1 ਬਿਜਲੀ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਵੱਡੀ ਤਦਾਦ ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਲੁਧਿਆਣਾ ਜ਼ਿਲ੍ਹਾ ਕਮਿਸ਼ਨਰ ਦਫ਼ਤਰ ਪਹੁੰਚੇ ਇਸ ਮੌਕੇ ਉਨ੍ਹਾਂ ਨੇ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਗਿਣਵਾਈਆਂ ਉੱਥੇ ਹੀ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਵੀ ਆਪਣਾ ਰੋਸ ਜ਼ਾਹਿਰ ਕੀਤਾ ਮਾਲਵਾ ਕਿਸਾਨ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬਾ ਪੱਧਰੀ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਵਧਾਏ ਗਏ ਬਿੱਲਾਂ ਦੇ ਖਿਲਾਫ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਨੇ...ਉਧਰ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਆਗੂ ਰਾਜਿੰਦਰਪਾਲ ਕੌਰ ਛੀਨਾ ਨੇ ਵੀ ਦੱਸਿਆ ਕਿ ਲਗਾਤਾਰ ਸਰਕਾਰ ਬਿਜਲੀ ਦੀਆਂ ਕੀਮਤਾਂ ਦੇ ਵਿੱਚ ਇਜ਼ਾਫਾ ਕਰ ਰਹੀ ਹੈ ਅਤੇ ਆਮ ਲੋਕਾਂ ਤੇ ਬੋਝ ਪਾ ਰਹੀ ਹੈ 

Byte...ਗੁਰਜੀਤ ਸਿੰਘ ਗਿੱਲ ਪ੍ਰਧਾਨ ਮਾਲਵਾ ਜ਼ੋਨ 2

Byte...ਰਜਿੰਦਰਪਾਲ ਕੌਰ ਮਹਿਲਾ ਆਪ ਆਗੂ 

Conclusion:
Last Updated : Dec 31, 2019, 8:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.