ਰਾਏਕੋਟ: ਐੱਸ.ਡੀ.ਐੱਮ. ਦਫ਼ਤਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਕਾਲਰਸ਼ਿਪ ਘਪਲੇ ਖ਼ਿਲਾਫ਼ ਹਫ਼ਤਾਵਾਰੀ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਲੌਰ ਸਿੰਘ ਜਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਆਮ ਆਦਮੀ ਪਾਰਟੀ ਨੇ ਦੱਸਿਆ, ਕਿ ਪੰਜਾਬ ਵਿੱਚ ਹੋਏ ਸਕਾਲਰਸ਼ਿਪ ਘਪਲੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਵੱਖ-ਵੱਖ ਥਾਂਵਾਂ 'ਤੇ ਧਰਨੇ ਪ੍ਰਦਰਸ਼ਨ ਲਗਾਏ ਗਏ। ਉਥੇ ਹੀ ਸਕਾਲਰਸ਼ਿਪ ਘਪਲੇ ਸੰਬੰਧੀ ਜਾਂਚ ਕਰ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਪੱਦ ਤੋਂ ਉਤਾਰ ਕੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਵੱਲੋਂ ਹਫ਼ਤਾਵਾਰੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੀ ਇਹ ਹੜਤਾਲ 22 ਜੂਨ ਤੱਕ ਜਾਰੀ ਰਹੇਗੀ। ਇਸ ਮੌਕੇ ਇਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਸਕਰਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਗਿਆ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ, ਕਿ ਜੇਕਰ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਕੋਈ ਢੁੱਕਵੀਂ ਕਾਰਵਾਈ ਅਮਲ ਵਿੱਚ ਨਾ ਲਿਆਂਦੀ, ਤਾਂ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ, ਕਿ ਪੰਜਾਬ ਵਿੱਚ ਇੱਕ ਭ੍ਰਿਸ਼ਟ ਸਰਕਾਰ ਚੱਲ ਰਹੀ ਹੈ। ਜੋ ਆਪਣੇ ਮੰਤਰੀਆਂ ਨੂੰ ਮੁਲਜ਼ਮ ਹੋਣ ਦੇ ਬਾਵਜ਼ੂਦ ਵੀ ਕਲੀਨ ਚਿੱਟ ਦੇ ਰਹੀ ਹੈ, ਜਦਕਿ ਦੂਜੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਜਾਂਚ ਕਰਵਾਉਂਦੀ ਹੈ। ਇਸ ਮੌਕੇ ਇਨ੍ਹਾਂ ਪਾਰਟੀ ਆਗੂਆਂ ਨੇ ਕਾਂਗਰਸ ਦੇ ਮੰਤਰੀ ਤੇ ਵਿਧਾਇਕਾਂ ‘ਤੇ ਨਿਜੀ ਰੰਜਿਸ਼ ਤਹਿਤ ਲੋਕਾਂ ਦੇ ਝੂਠੇ ਪਰਚੇ ਦਰਜ ਕਰਵਾਉਣ ਦੇ ਇਲਜ਼ਾਮ ਵੀ ਲਾਏ ਹਨ।
ਇਹ ਵੀ ਪੜ੍ਹੋ:ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ‘ਆਪ’ ਦਾ ਪ੍ਰਦਰਸ਼ਨ