ਲੁਧਿਆਣਾ: ਇੱਕ ਪਾਸੇ ਜਿੱਥੇ ਪੰਜਾਬ 2022 ਵਿਧਾਨ ਸਭਾ ਚੋਣਾਂ (2022 Assembly Elections) ਦਾ ਬਿਗੁਲ ਵੱਜ ਚੁੱਕਿਆ ਹੈ। ਉਥੇ ਹੀ ਕਾਂਗਰਸ ਅਤੇ ਅਕਾਲੀ ਦਲ ਦੇ ਟਿਕਟ ਨਾ ਮਿਲਣ ਵਾਲੇ ਉਮੀਦਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨਾ ਹੁਣ ਪਾਰਟੀ ਨੂੰ ਮਹਿੰਗਾ ਪੈਣ ਲੱਗਾ ਹੈ।
ਲੁਧਿਆਣਾ ਉੱਤਰੀ ਹਲਕੇ ਵਿੱਚ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਸਣੇ ਉਸ ਦੇ ਸਾਥੀਆਂ ਨੇ ਆਪ ਪਾਰਟੀ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਸਾਫ਼ ਕਿਹਾ ਕਿ ਜੇਕਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਾ ਦਿੱਤੀ ਤਾਂ ਉਹ ਵੀ ਹੋਰਨਾਂ ਪਾਰਟੀਆਂ ਵਿੱਚ ਜਾ ਸਕਦੇ ਹਨ।
ਇੱਥੋਂ ਤੱਕ ਕਿ ਉਨ੍ਹਾਂ ਕਹਿ ਦਿੱਤਾ ਕਿ ਪਾਰਟੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਵੱਡਾ ਨੁਕਸਾਨ ਵੀ ਹੋ ਸਕਦਾ ਹੈ। ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਿਹਾ ਕਿ ਪਾਰਟੀ ਛੱਡ ਕੇ ਜਾਣਾ ਵਰਕਰ ਦੀ ਮਰਜ਼ੀ ਹੈ। ਪਰ ਸੰਗਠਨ ਨੂੰ ਹਲਕੇ ਪੱਧਰ 'ਤੇ ਮਜ਼ਬੂਤ ਕਰਨਾ ਪਾਰਟੀ ਦੀ ਮਜਬੂਰੀ ਹੈ। ਜੇਕਰ ਉਹ ਬੈਠ ਕੇ ਗੱਲ ਕਰ ਲੈਣਗੇ ਤਾਂ ਮਸਲਾ ਹੱਲ ਹੋ ਸਕਦਾ ਹੈ।
ਲੁਧਿਆਣਾ ਉੱਤਰੀ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਸਾਬਕਾ ਹਲਕਾ ਇੰਚਾਰਜ਼ ਐਸ.ਐਸ.ਗਿੱਲ ਅਤੇ ਉਸਦੇ ਸਾਥੀਆਂ ਨੇ ਪਾਰਟੀ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬਾਹਰੀ ਲੀਡਰਾਂ ਨੂੰ ਪਾਰਟੀ ਅਹੁਦਿਆਂ ਨਾਲ ਨਿਵਾਜ ਰਹੀ ਹੈ। ਜਦੋਂ ਕਿ ਹੁਣ ਪਾਰਟੀ ਨੂੰ ਸਾਡੀ ਹੀ ਕੈਪੇਬਿਲਿਟੀ 'ਤੇ ਸ਼ੱਕ ਹੋਣ ਲੱਗਾ ਹੈ। ਉਨ੍ਹਾਂ ਸਿੱਧਾ ਕਿਹਾ ਕਿ ਪਾਰਟੀ ਨੂੰ ਟਿਕਟ ਪੁਰਾਣੇ ਵਰਕਰਾਂ ਨੂੰ ਹੀ ਦੇਣੀ ਚਾਹੀਦੀ ਹੈ ਨਹੀਂ ਤਾਂ ਉਹ ਵੀ ਕਿਸੇ ਹੋਰ ਪਾਰਟੀ ਵੱਲ ਵੇਖਣ ਗਏ। ਕਿਉਂਕਿ ਜੇਕਰ ਹੋਰਨਾਂ ਪਾਰਟੀਆਂ ਦੇ ਲੀਡਰਾਂ ਨੂੰ ਆਮ ਆਦਮੀ ਪਾਰਟੀ ਵੱਡੀ ਉਹਦੇ ਨਿਭਾ ਸਕਦੀ ਹੈ ਤਾਂ ਫਿਰ ਸਾਡਾ ਵੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਧੀਰ ਸਹੀ ਹੋਵੇਗਾ।
ਉੱਧਰ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਦੇ ਬੁਲਾਰੇ ਅਹਿਬਾਬ ਗਰੇਵਾਲ (Ahibab Grewal) ਨੇ ਕਿਹਾ ਕਿ ਪਾਰਟੀ ਦੇ ਕੁੱਝ ਆਗੂਆਂ ਨੂੰ ਜ਼ਰੂਰ ਪ੍ਰੇਸ਼ਾਨੀ ਹੈ। ਪਰ ਉਨ੍ਹਾਂ ਸਾਫ਼ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਇਹ ਮਜਬੂਰੀ ਹੈ ਅਤੇ ਉਨ੍ਹਾਂ ਕਿਹਾ ਕਿ ਉੱਤਰੀ ਹਲਕੇ ਵਿੱਚ ਪਾਰਟੀ ਦਾ ਸੰਗਠਨ ਮਜ਼ਬੂਤ ਨਹੀਂ ਸੀ। ਜਿਸ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਕਿਸੇ ਦੀ ਟਿਕਟ ਦੀ ਅਨਾਊਂਸਮੈਂਟ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਬੈਠ ਕੇ ਗੱਲ ਕਰ ਲੈਣ ਤਾਂ ਮਸਲਾ ਸੁਲਝਾਇਆ ਜਾ ਸਕਦਾ ਹੈ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਜਾਣ ਬਾਰੇ ਗੱਲ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਰਜ਼ੀ ਹੋ ਸਕਦੀ ਹੈ।
ਇਹ ਵੀ ਪੜ੍ਹੋ:- ਕਾਂਗਰਸੀਆਂ ਨੇ ਲਗਾਏ ਅਨੌਖੇ ਬੋਰਡ , ਲਿਖਿਆ ਇਹ...