ETV Bharat / state

Accident happened: ਰਾਏਕੋਟ ਤੋਂ ਅਨੰਦਪੁਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 2 ਦਰਜ਼ਨ ਤੋਂ ਵੱਧ ਲੋਕ ਜ਼ਖਮੀ - Raikot UPDATE NEWS

ਲੁਧਿਆਣਾ ਦੇ ਰਾਏਕੋਟ ਵਿੱਚ ਖ਼ਤਰਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ 2 ਦਰਜ਼ਨ ਲੋਕ ਜ਼ਖਮੀ ਹੋ ਗਏ ਹਨ। ਡਰਾਇਵਰ ਨੇ ਦੱਸਿਆ ਕਿ ਹਾਦਸਾ ਕਿਸ ਤਰ੍ਹਾਂ ਵਾਪਰਿਆ...

ਰਾਏਕੋਟ ਤੋਂ ਅਨੰਦਪੁਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ

author img

By

Published : Mar 15, 2023, 10:15 PM IST

ਰਾਏਕੋਟ ਤੋਂ ਅਨੰਦਪੁਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ

ਲੁਧਿਆਣਾ: ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਸਮਰਾਲਾ ਵਿੱਚ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਹਮਣੇ ਤੋਂ ਆ ਰਹੇ ਵਾਹਨ ਦਾ ਡਰਾਈਵਰ ਮੋਬਾਈਲ ਫੋਨ ਦੀ ਵਰਤੋਂ ਕਰ ਰਿਹਾ ਸੀ। ਜਿਸ ਕਾਰਨ ਉਸ ਦੀ ਕਾਰ ਸ਼ਰਧਾਲੂਆਂ ਦੀ ਪਿਕਅਪ ਨਾਲ ਟਕਰਾ ਗਈ। ਪਿਕਪ ਕਾਰ ਪਲਟਣ ਕਰਕੇ ਇਹ ਹਾਦਸਾ ਵਾਪਰ ਗਿਆ। ਸਾਰੇ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਸਨ।

ਡਰਾਈਵਰ ਤੋਂ ਸੁਣੋ ਨੇ ਦੱਸਿਆ ਕਿਵੇਂ ਹਾਦਸਾ: ਮਹਿੰਦਰਾ ਪਿਕਪ ਦੇ ਡਰਾਈਵਰ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਰਾਏਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਿਹਾ ਸੀ। ਜੀਪ ਵਿੱਚ 20-25 ਸ਼ਰਧਾਲੂ ਸਵਾਰ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਗੱਡੀ ਦੀ ਤੇਜ਼ ਰਫਤਾਰ ਦੇਖ ਕੇ ਉਸ ਨੇ ਮਹਿੰਦਰਾ ਨੂੰ ਨਹਿਰ ਦੇ ਕਿਨਾਰੇ ਖੜ੍ਹੀ ਕਰ ਦਿੱਤੀ। ਪਰ ਟਾਟਾ ਸਫਾਰੀ ਦੇ ਡਰਾਈਵਰ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਟਾਟਾ ਸਫਾਰੀ ਦਾ ਡਰਾਈਵਰ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ ਕਾਰਨ ਵਾਪਰਿਆ। ਮਹਿੰਦਰਾ ਪਿਕਪ ਦੇ ਡਰਾਈਵਰ ਨੇ ਦੱਸਿਆ ਕਿ ਜਿਸ ਕਾਰ ਨਾਲ ਉਨ੍ਹਾਂ ਦੀ ਟੱਕਰ ਹੋਈ ਹੈ ਉਹ ਲੁਧਿਆਣਾ ਦੇ ਮਾਡਲ ਟਾਊਨ ਦੀ ਹੈ। ਉਸ ਕਾਰ ਵਿੱਚ 2 ਤੋਂ ਤਿੰਨ ਲੋਕ ਸਵਾਰ ਸਨ।

ਡਾਕਟਰ ਨੇ ਦੱਸੇ ਜ਼ਖਮੀਆਂ ਦੇ ਹਲਾਤ: ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 25 ਜ਼ਖਮੀ ਮਿਲੇ ਹਨ। ਜਿਨ੍ਹਾਂ 'ਚੋਂ 10 ਲੋਕਾਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ। ਕਈਆਂ ਦੀਆਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ ਹਨ। ਬਹੁਤ ਸਾਰੇ ਸ਼ਰਧਾਲੂਆਂ ਨੂੰ ਰੈਫਰ ਕੀਤਾ ਗਿਆ ਹੈ। ਕੁਝ ਜ਼ਿਆਦਾ ਸੱਟ ਵਾਲੇ ਮਰੀਜ਼ਾਂ ਨੂੰ ਚੰਡੀਗੜ੍ਹ ਅਤੇ ਲੁਧਿਆਣਾ ਰੈਫਰ ਕੀਤਾ ਜਾ ਰਿਹਾ ਹੈ। ਡਾਕਟਰ ਨੇ ਦੱਸਿਆ ਕਿ ਜ਼ਖਮੀਆਂ ਵਿੱਚ 10 ਔਰਤਾਂ ਹਨ ਅਤੇ 2 ਤੋਂ 3 ਬੱਚੇ ਵੀ ਹਨ। ਸਾਰੇ ਜ਼ਖਮੀ ਰਾਏਕੋਟ ਦੇ ਹੀ ਹਨ।

ਪੁਲਿਸ ਕਰ ਰਹੀ ਜਾਂਚ: ਮੌਕੇ ’ਤੇ ਪੁੱਜੇ ਏਐਸਆਈ ਅਵਤਾਰ ਚੰਦ ਨੇ ਦੱਸਿਆ ਕਿ ਟਾਟਾ ਸਫਾਰੀ ਚਮਕੌਰ ਸਾਹਿਬ ਤੋਂ ਲੁਧਿਆਣਾ ਜਾ ਰਹੀ ਸੀ ਅਤੇ ਮਹਿੰਦਰਾ ਰਾਏਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੀ ਸੀ। 25 ਲੋਕ ਜ਼ਖਮੀ ਸਨ ਜਿਨ੍ਹਾਂ ਨੂੰ ਤਤਕਾਲ ਹੀ ਐਬੂਲੈਂਸ ਵਿੱਚ ਪਾ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਜਖਮੀਆਂ ਦਾ ਇਲਾਜ ਚੱਲ ਰਿਹਾ ਹੈ ਰਿਪੋਰਟ ਆਉਣ ਉਤੇ ਹੀ ਜ਼ਿਆਦਾ ਜਾਣਕਾਰੀ ਮਿਲੇਗੀ।

ਇਹ ਵੀ ਪੜ੍ਹੋ: Lawrence Bishnoi Interview: ਮੂਸੇਵਾਲਾ ਦੇ ਨਜ਼ਦੀਕੀਆਂ ਨੇ ਕਿਹਾ- ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਰਕਾਰ ਦੇ ਇਸ਼ਾਰੇ 'ਤੇ ਹੋਈ

ETV Bharat Logo

Copyright © 2025 Ushodaya Enterprises Pvt. Ltd., All Rights Reserved.