ETV Bharat / state

ਪੁਲਿਸ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਕਾਬੂ, 6 ਹਜ਼ਾਰ ਰੁਪਏ ਰਿਸ਼ਵਤ ਵੀ ਬਰਾਮਦ - 16000 ਰੁਪਏ ਰਿਸ਼ਵਤ ਦੀ ਮੰਗ ਕੀਤੀ

ਲੁਧਿਆਣਾ ਵਿੱਚ ਖੁੱਦ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇੱਕ ਮੁਲਜ਼ਮ ਨੂੰ ਪੁਲਿਸ ਨੇ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕਿਸੇ ਨੌਜਵਾਨ ਨੂੰ ਜੇਲ੍ਹ ਵਿੱਚੋਂ ਬਾਹਰ ਕਢਵਾਉਣ ਲਈ ਨੌਜਵਾਨ ਦੇ ਮਾਪਿਆਂ ਤੋਂ 16 ਹਜ਼ਾਰ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਮਾਪਿਆਂ ਦੀ ਸ਼ਿਕਾਇਤ ਮਗਰੋਂ ਮੁਲਜ਼ਮ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਹੈ।

Accused of cheating in the name of police arrested in Ludhiana
ਪੁਲਿਸ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਕਾਬੂ, 6 ਹਜ਼ਾਰ ਰੁਪਏ ਰਿਸ਼ਵਤ ਵੀ ਬਰਾਮਦ
author img

By

Published : Jan 14, 2023, 4:31 PM IST

ਪੁਲਿਸ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਕਾਬੂ, 6 ਹਜ਼ਾਰ ਰੁਪਏ ਰਿਸ਼ਵਤ ਵੀ ਬਰਾਮਦ

ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੇ ਇਲਾਕੇ ਵਿੱਚੋਂ ਪੁਲਿਸ ਨੇ ਵਿਕਾਸ ਚੌਹਾਨ ਨਾਂਅ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਪੁਲਸ ਦੇ ਨਾਂ 'ਤੇ ਪੈਸੇ ਠੱਗਦਾ ਸੀ। ਮੰਗਲਦਾਸ ਅਤੇ ਉਸ ਦੀ ਪਤਨੀ ਰੂਬੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਇਹ ਗ੍ਰਿਫਤਾਰੀ ਕੀਤੀ ਗਈ ਹੈ, ਦੋਵਾਂ ਦੇ ਬੇਟੇ ਸਾਹਿਲ ਨੂੰ ਪੁਲਿਸ ਨੇ ਸ਼ੱਕ ਦੇ ਅਧਾਰ ਉੱਤੇ ਥਾਣਾ ਫੋਕਲ ਪੁਆਇੰਟ ਵਿਖੇ ਹਿਰਾਸਤ ਵਿੱਚ ਲਿਆ ਸੀ ਪਰ ਬਾਅਦ ਵਿੱਚ ਉਸ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਸੀ।

ਕਿਵੇਂ ਮਾਰੀ ਠੱਗੀ: ਸਾਹਿਲ ਦੇ ਮਾਤਾ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਨ੍ਹਾ ਦੇ ਬੇਟੇ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਤਾਂ ਉਹ ਘਬਰਾ ਗਏ ਜਦੋਂ ਉਸ ਨੂੰ ਛੱਡਿਆ ਗਿਆ ਤਾਂ ਪੁਲਿਸ ਸਟੇਸ਼ਨ ਤੋਂ ਬਾਹਰ ਨਿਕਲਦੇ ਹੀ ਉਨ੍ਹਾਂ ਨੂੰ ਵਿਕਾਸ ਮਿਲਿਆ ਜਿਸ ਨੇ ਉਨ੍ਹਾਂ ਨੂੰ ਕਿਹਾ ਕਿ ਉਸ ਦੇ ਲੜਕੇ ਖਿਲਾਫ ਪੁਲਸ ਵੱਲੋਂ ਐੱਫ.ਆਈ.ਆਰ. ਦਰਜ ਕੀਤੀ ਜਾਣੀ ਹੈ, ਪਰ ਉਹ ਉਨ੍ਹਾਂ ਨੂੰ ਇਸ ਕੇਸ ਤੋਂ ਬਚਾ ਸਕਦਾ ਹੈ ਉਹ ਮਾਮਲਾ ਰਫਾ ਦਫਾ ਕਰਵਾ ਦੇਵੇਗਾ।

16 ਹਜ਼ਾਰ ਰਿਸ਼ਵਤ ਦੀ ਕੀਤੀ ਮੰਗ: ਏ ਸੀ ਪੀ ਨੇ ਦੱਸਿਆ ਕਿ ਮੁਲਜ਼ਮ ਵਿਕਾਸ ਨੇ ਸਾਹਿਲ ਨੂੰ ਕੇਸ ਵਿੱਚੋਂ ਬਾਹਰ ਕੱਢਣ ਲਈ ਉਸ ਦੇ ਮਾਤਾ ਪਿਤਾ ਤੋਂ 16000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਵਿੱਚੋਂ ਮਾਪਿਆਂ ਨੇ ਆਪਣੇ ਪੁੱਤਰ ਨੂੰ ਬਚਾਉਣ ਲਈ 8000 ਰੁਪਏ ਰਿਸ਼ਵਤ ਦੇ ਦਿੱਤੀ ਅਤੇ ਬਾਕੀ ਪੈਸੇ ਬਾਅਦ ਵਿੱਚ ਦੇਣ ਦੀ ਗੱਲ ਕੀਤੀ। ਇਸ ਸਬੰਧੀ ਮਾਪਿਆਂ ਨੇ ਪੁਲਿਸ ਨੂੰ ਦੱਸਿਆ ਅਤੇ ਜਸਵੀਰ ਸਿੰਘ ਗਿੱਲ ਏਸੀਪੀ ਇੰਡਸਟਰੀਅਲ ਏਰੀਆ ਵੱਲੋਂ ਕਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰਕੇ 6000 ਰੁਪਏ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ ਮੁਲਜ਼ਮ ਨੇ ਦੱਸਿਆ ਕਿ ਉਸ ਨੇ 2000 ਰੁਪਏ ਖਰਚ ਕਰ ਦਿੱਤੇ ਨੇ। ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕੇ ਇਸ ਨੇ ਪਹਿਲਾਂ ਇਸ ਤਰਾਂ ਕਿਸੇ ਨਾਲ ਠੱਗੀ ਮਾਰੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹੈ ਮਾਘੀ ਦਾ ਪਵਿੱਤਰ ਦਿਹਾੜਾ

ਪੁਲਿਸ ਦੀ ਅਪੀਲ: ਏਸੀਪੀ ਨੇ ਲੁਧਿਆਣਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੁਲਿਸ ਦੇ ਨਾਂਅ ਉੱਤੇ ਠੱਗੀ ਮਾਰਨ ਵਾਲੇ ਲੋਕਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਅਜਿਹਾ ਸ਼ਖ਼ਸ ਮਿਲਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਦੀ ਲੁੱਟ ਬਚ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.