ਲੁਧਿਆਣਾ: ਸਥਾਨਕ ਪੁਲਿਸ ਨੇ ਦੋਹਰੇ ਅਤੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਮੁਤਾਬਿਕ ਦੋਸਤਾਂ ਵੱਲੋਂ ਹੀ ਆਪਣੇ ਦੋ ਦੋਸਤਾਂ ਦਾ ਕਤਲ ਕੀਤਾ ਗਿਆ ਸੀ। ਜਿਨ੍ਹਾਂ ਬਾਰੇ ਪਰਿਵਾਰਕ ਮੈਂਬਰ ਵੱਲੋਂ ਗੁੰਮ ਹੋਣਾ ਦੀ ਰਿਪੋਰਟ ਲਿਖਵਾਈ ਗਈ ਸੀ, ਲੁਧਿਆਣਾ ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਮਹਿਜ਼ 18 ਘੰਟਿਆਂ ਵਿੱਚ ਇਸ ਮਾਮਲੇ ਨੂੰ ਸੁਲਝਾਇਆ ਹੈ । ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਨਾਬਾਲਗ ਹੈ ਅਤੇ ਇੱਕ ਹਾਲੇ ਵੀ ਫ਼ਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦੋਸਤਾਂ ਦਾ ਕਤਲ: ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਦੋਹਰੇ ਅਤੇ ਅੰਨ੍ਹੇ ਕਤਲਕਾਂਡ ਨੂੰ 18 ਘੰਟਿਆਂ ਵਿੱਚ ਸੁਲਝਾਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕਾਂ ਵਿੱਚੋਂ ਇੱਕ ਦੀ ਮੰਗਣੀ ਜਿਸ ਲੜਕੀ ਨਾਲ ਹੋਈ ਸੀ, ਮੁਲਜ਼ਮਾਂ ਵਿੱਚੋਂ ਇੱਕ ਨੌਜਵਾਨ ਦੀ ਉਸ ਲੜਕੀ ਨਾਲ ਮਿੱਤਰਤਾ ਸੀ। ਇਸ ਰੰਜਿਸ਼ ਵਿੱਚ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਆਪਣੇ ਦੋਸਤ ਨਾਲ ਮੁਲਜ਼ਮਾਂ ਨੂੰ ਸਮਝਾਉਣ ਗਿਆ ਸੀ। ਜਿੱਥੇ ਮੁਲਜ਼ਮਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦੋਸਤਾਂ ਦਾ ਕਤਲ ਕਰ ਦਿੱਤਾ (Murder of both friends with sharp weapons) ਗਿਆ।
- Heroin recovered: ਸਰਹੱਦੀ ਪਿੰਡ ਖਾਲੜਾ ਦੇ ਖੇਤਾਂ 'ਚੋਂ ਜ਼ਮੀਨ ਹੇਠ ਦੱਬੀ ਤਿੰਨ ਕਿੱਲੋ ਹੈਰੋਇਨ ਬਰਾਮਦ, ਬੀਐੱਸਐੱਫ ਅਤੇ ਸੀਆਈਏ ਸਟਾਫ਼ ਨੇ ਚਲਾਇਆ ਸਰਚ ਆਪ੍ਰੇਸ਼ਨ
- Bikram Majithia targets Punjab government: ਮੋਨੂ ਮਾਨੇਸਰ ਅਤੇ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ਮਗਰੋਂ ਬਿਕਰਮ ਮਜੀਠੀਆ ਦਾ ਸਰਕਾਰ 'ਤੇ ਤੰਜ, ਕਿਹਾ- ਪੰਜਾਬ 'ਚ ਕਾਨੂੰਨ ਵਿਵਸਥਾ ਦਾ ਖਾਤਮਾ
- Robbery at Jagdish Garcha's house: ਸਾਬਕਾ ਅਕਾਲੀ ਮੰਤਰੀ ਜਗਦੀਸ਼ ਗਰਚਾ ਅਤੇ ਪਰਿਵਾਰ ਨੂੰ ਬੇਹੋਸ਼ ਕਰਕੇ ਨੌਕਰ ਨੇ ਕੀਤੀ ਲੱਖਾਂ ਦੀ ਲੁੱਟ, ਪੁਲਿਸ ਕਰ ਰਹੀ ਭਾਲ
ਪੁਲਿਸ ਨੇ ਕੀਤਾ ਸ਼ਲਾਘਾਯੋਗ ਕੰਮ: ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਰੇ ਹੀ ਮੁਲਜ਼ਮ ਪਰਵਾਸੀ ਹਨ , ਜੇਕਰ ਉਹ ਫਰਾਰ ਹੋ ਜਾਂਦੇ ਤਾਂ ਲੱਭਣ ਵਿੱਚ ਮੁਸ਼ਕਲ ਆਉਣੀ ਸੀ ਪਰ ਪੁਲਿਸ ਨੇ ਮੁਸਤੈਦੀ ਨਾਲ 18 ਘੰਟਿਆਂ ਵਿੱਚ ਹੀ ਇਸ ਮਸਲੇ ਨੂੰ ਸੁਲਝਾ ਲਿਆ। ਪੁਲਿਸ ਕਮਿਸ਼ਨਰ ਮਨਦੀਪ ਸਿੱਧੂ (Police Commissioner Mandeep Sidhu) ਨੇ ਕਿਹਾ ਕਿ ਸ਼ਾਨਦਾਰ ਤਰੀਕੇ ਨਾਲ ਕੇਸ ਨੂੰ ਹੱਲ ਕਰਨ ਵਾਲੇ ਪੁਲਿਸ ਮੁੁਲਾਜ਼ਮਾਂ ਦੀ ਸਿਫਾਰਿਸ਼ ਉਹ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਕਰਨਗੇ ਅਤੇ ਮੁਲਾਜ਼ਮਾਂ ਦੇ ਨਾਲ-ਨਾਲ ਅਧਿਕਾਰੀਆਂ ਲਈ ਇਨਾਮ ਅਤੇ ਤਰੱਕੀ ਦੀ ਸਿਫ਼ਾਰਿਸ਼ ਕੀਤੀ ਜਾਵੇਗੀ। ਪੀੜਤ ਪਰਿਵਾਰ ਵੱਲੋਂ ਲਗਾਤਾਰ ਆਪਣੇ ਬੱਚਿਆਂ ਨੂੰ ਲੈਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਉਨ੍ਹਾਂ ਨੂੰ ਬੱਚੇ ਲਾਪਤਾ ਲੱਗ ਰਹੇ ਸਨ।