ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਸੱਤ ਸਾਲ ਦੀ ਬੱਚੀ ਦੇ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਮੁਲਜ਼ਮ ਘਰ ਵਿੱਚੋਂ ਬੱਚੀ ਨੂੰ ਦੁਕਾਨ ਤੋਂ ਕੋਈ ਖਾਣ ਦੀ ਚੀਜ਼ ਦਿਵਾਉਣ ਦਾ ਬਹਾਨਾ ਲਾਕੇ ਨਾਲ ਲੈ ਗਿਆ ਅਤੇ ਫਿਰ ਉਸ ਦੇ ਨਾਲ ਰੇਪ ਕੀਤਾ। ਜਦੋਂ ਮਾਂ ਨੂੰ ਆਪਣੀ ਬੱਚੀ ਘਰ ਦੇ ਵਿੱਚ ਨਹੀਂ ਮਿਲੀ ਤਾਂ ਉਹ ਉਸ ਨੂੰ ਲੱਭਦੀ ਹੋਈ ਕਿਸੇ ਸੁਨਸਾਨ ਜਗ੍ਹਾ ਉੱਤੇ ਪਹੁੰਚੀ, ਜਿੱਥੇ ਉਸ ਨੂੰ ਰੋਂਦੀ ਹੋਈ ਬੱਚੀ ਮਿਲੀ ਅਤੇ ਉਸਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਬੱਚੀ ਦੇ ਕੱਪੜਿਆਂ ਉੱਤੇ ਵੀ ਖੂਨ ਲੱਗਿਆ ਹੋਇਆ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਪੁਲਿਸ ਨੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਦਰਿੰਦਗੀ ਦੀ ਪੁਲਿਸ ਨੂੰ ਸੂਚਨਾ ਦਿੱਤੀ: ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਵਿੱਚ ਦੱਸਿਆ ਹੈ ਕਿ ਮੁਲਜ਼ਮ ਲਗਭਗ ਦੋ ਮਹੀਨਿਆਂ ਤੋਂ ਉਹਨਾਂ ਦੇ ਘਰ ਦੇ ਗੁਆਂਢ ਵਿੱਚ ਹੀ ਰਹਿ ਰਿਹਾ ਸੀ, ਇਸ ਦੌਰਾਨ ਉਸ ਨਾਲ ਇਹ ਬੱਚੀ ਕਾਫੀ ਘੁੱਲ ਮਿਲ ਗਈ। ਉਹ ਅਕਸਰ ਹੀ ਬੱਚੀ ਨੂੰ ਮਿਲਣ ਲਈ ਆਉਂਦਾ ਸੀ ਅਤੇ ਉਸ ਨੂੰ ਖਾਣ-ਪੀਣ ਦਾ ਸਮਾਨ ਦੇ ਦਿੰਦਾ ਸੀ ਪਰ ਬੀਤੇ ਦਿਨ ਉਸ ਨੇ ਬੱਚੀ ਨੂੰ ਖਾਣ-ਪੀਣ ਦਾ ਸਮਾਨ ਦੇਣ ਦੇ ਬਹਾਨੇ ਆਪਣੇ ਨਾਲ ਲਿਜਾ ਕੇ ਉਸ ਦਾ ਬਲਾਤਕਾਰ ਕਰ ਦਿੱਤਾ ਅਤੇ ਉਸ ਤੋਂ ਬਾਅਦ ਬੱਚੀ ਨੂੰ ਉੱਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਕਾਫੀ ਦੇਰ ਤੱਕ ਲੱਭਣ ਉੱਤੇ ਵੀ ਬੱਚੀ ਨਹੀਂ ਮਿਲੀ ਤਾਂ ਉਹਨਾਂ ਨੂੰ ਸ਼ੱਕ ਹੋਇਆ। ਉਹਨਾਂ ਨੂੰ ਬੱਚੀ ਅਜਿਹੇ ਹਾਲਾਤਾਂ ਦੇ ਵਿੱਚ ਮਿਲੀ ਜੋ ਉਹ ਬਿਆਨ ਨਹੀਂ ਕਰ ਸਕਦੇ ਸਨ। ਜਿਸ ਤੋਂ ਬਾਅਦ ਉਹਨਾਂ ਨੇ ਇਸ ਦਰਿੰਦਗੀ ਦੀ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਬੱਚੀ ਨੂੰ ਮੈਡੀਕਲ ਦੇ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
- ਚੰਡੀਗੜ੍ਹ 'ਚ SYL 'ਤੇ ਅਹਿਮ ਮੀਟਿੰਗ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ ਮੌਜੂਦ, ਕੇਂਦਰੀ ਜਲ ਸਰੋਤ ਮੰਤਰੀ ਮਾਮਲੇ ਦਾ ਹੱਲ ਕੱਢਣ ਦੀ ਕਰਨਗੇ ਕੋਸ਼ਿਸ਼
- Shaheedi Jod Mel : ਸ਼ਹੀਦ ਜੋੜ ਮੇਲ 'ਚ ਕੋਈ ਲੰਗਰ ਸੇਵਾ ਕਰਕੇ ਤੇ ਕੋਈ ਕਲਾ ਰਾਹੀਂ ਸੰਗਤ ਨੂੰ ਕਰ ਰਿਹਾ ਪ੍ਰੇਰਿਤ, ਵੇਖੋ ਇਹ ਖਾਸ ਤਸਵੀਰਾਂ
- ਦੀਵਾਨ ਟੋਡਰਮੱਲ ਜੀ ਦੀ 16ਵੀਂ ਪੀੜੀ ਵੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾ ਰਹੀ ਹੈ ਲੰਗਰ, ਕਿਹਾ- ਸਾਰੀ ਪੀੜ੍ਹੀ ਹੈ ਗੁਰੂਘਰ ਲਈ ਸਮਰਪਿਤ
ਮੁਲਜ਼ਮ ਨੇ ਪਹਿਲਾਂ ਵੀ ਕੀਤਾ ਹੈ ਜਬਰ-ਜਨਾਹ: ਉੱਧਰ ਦੂਜੇ ਪਾਸੇ ਥਾਣਾ ਸਦਰ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਸਾਨੂੰ ਇਸੇ ਸਬੰਧੀ ਜਾਣਕਾਰੀ ਪੀੜਤ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਗਈ ਸੀ ਕਿ ਲਗਭਗ ਛੇ ਤੋਂ ਸੱਤ ਸਾਲ ਦੀ ਬੱਚੀ ਦੇ ਨਾਲ ਮੁਲਜ਼ਮ ਨੇ ਦੁਸ਼ਕਰਮ ਕੀਤਾ ਹੈ। ਉਹਨਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਵੱਲੋਂ ਮੁਲਜ਼ਮ ਦਾ ਪਿਛਲਾ ਰਿਕਾਰਡ ਵੀ ਖੰਗਾਲਿਆ ਜਾ ਰਿਹਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਉਸ ਨੇ ਡੇਲੋ ਇਲਾਕੇ ਵਿੱਚ ਵੀ ਕਿਸੇ ਬੱਚੀ ਦੇ ਨਾਲ ਦੁਸ਼ਕਰਮ ਕੀਤਾ ਸੀ ਅਤੇ ਇਸ ਸਬੰਧੀ ਵੀ ਪੂਰੀ ਜਾਂਚ ਕੀਤੀ ਜਾ ਰਹੀ ਹੈ।