ETV Bharat / state

ਲੁਧਿਆਣਾ 'ਚ ਬੱਚਿਆਂ ਨੂੰ ਵੈਕਸੀਨ ਲਾਉਣ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ - ਬੱਚਿਆਂ ਨੂੰ ਵੈਕਸੀਨੇਸ਼ਨ ਲਾਉਣ ਦੀ ਪ੍ਰਕਿਰਿਆ

ਲੁਧਿਆਣਾ ਵਿੱਚ ਬੱਚਿਆਂ ਨੂੰ ਵੈਕਸੀਨ ਲਾਉਣ ਨੂੰ ਲੈ ਕੇ ਨੋਡਲ ਅਫ਼ਸਰ ਅਤੇ ਨਗਰ ਨਿਗਮ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇੱਕ ਅਹਿਮ ਬੈਠਕ ਹੋਈ।

ਵੈਕਸੀਨ ਲਾਉਣ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ

author img

By

Published : Dec 28, 2021, 5:31 PM IST

ਲੁਧਿਆਣਾ: ਦੇਸ਼ ਵਿੱਚ ਲਗਾਤਾਰ ਨਵੇਂ ਓਮੀਕ੍ਰੋਨ ਵੇਰੀਐਂਟ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਜਿਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਦੇਸ਼ ਵਿੱਚ ਇਸ ਸਬੰਧੀ ਸਾਵਧਾਨੀਆਂ ਵਰਤਣ ਦੀਆਂ ਸਲਾਹਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਲੁਧਿਆਣਾ ਵਿੱਚ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੈਕਸੀਨੇਸ਼ਨ ਲਾਉਣ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਣ ਜਾ ਰਹੀ ਹੈ।

ਜਿਸ ਨੂੰ ਲੈ ਕੇ 1 ਜਨਵਰੀ ਤੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ, ਇਸ ਤੋਂ ਪਹਿਲਾਂ ਵੈਕਸੀਨ ਲਾਉਣ ਸਬੰਧੀ ਲੁਧਿਆਣਾ ਅੰਦਰ ਨੋਡਲ ਅਫ਼ਸਰਾਂ ਦੀ ਅਹਿਮ ਬੈਠਕ ਹੋਈ। ਜਿਸ ਵਿੱਚ ਏਡੀਸੀ ਜਗਰਾਉਂ ਕਮ ਨੋਡਲ ਅਫ਼ਸਰ ਡਾ ਨਾਇਨ ਤੋਂ ਇਲਾਵਾ ਲੁਧਿਆਣਾ ਸਿਹਤ ਮਹਿਕਮੇ ਦੇ ਅਫ਼ਸਰ ਅਤੇ ਕੌਂਸਲਰ ਮਮਤਾ ਆਸ਼ੂ ਵੀ ਮੌਜੂਦ ਸਨ।

ਵੈਕਸੀਨ ਲਾਉਣ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ

ਇਸ ਦੌਰਾਨ ਏ.ਡੀ.ਸੀ ਜਗਰਾਉਂ ਡਾ ਨੈਨ ਨੇ ਕਿਹਾ ਕਿ ਉਨ੍ਹਾਂ ਅੱਗੇ ਸਭ ਤੋਂ ਵੱਡੀ ਚੁਣੌਤੀ ਹੈ, ਮਾਪਿਆਂ ਨੂੰ ਬੱਚਿਆਂ ਨੂੰ ਵੈਕਸੀਨ ਲਵਾਉਣ ਲਈ ਮਨਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਵੈਕਸੀਨ ਲਾਉਣ ਸਬੰਧੀ ਉਹ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਦੂਜੀ ਡੋਜ਼ ਜਿਨ੍ਹਾਂ ਲੋਕਾਂ ਨੇ ਨਹੀਂ ਲਵਾਈ ਉਨ੍ਹਾਂ ਨੂੰ ਵੀ ਜਾਗਰੂਕ ਕਰਨ ਲਈ ਲਗਾਤਾਰ ਸਿਹਤ ਮਹਿਕਮੇ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਹ ਡੋਜ਼ ਬੇਹੱਦ ਜ਼ਰੂਰੀ ਹੈ, ਉਧਰ ਦੂਜੇ ਪਾਸੇ ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਵੈਕਸੀਨੇਸ਼ਨ ਨੂੰ ਲੈ ਕੇ ਰਿਵਿਉ ਮੀਟਿੰਗ ਕੀਤੀ ਗਈ ਹੈ।

ਇਹ ਵੀ ਪੜੋ:- ਜਾਣੋ 15-18 ਸਾਲ ਦੇ ਬੱਚਿਆਂ ਨੂੰ ਕਦੋਂ ਅਤੇ ਕਿਹੜੀ ਲੱਗੇਗੀ ਵੈਕਸੀਨ, ਬੂਸਟਰ ਡੋਜ਼ ਲਈ ਬਜ਼ੁਰਗਾਂ ਨੂੰ ਕੀ ਕਰਨਾ ਪਵੇਗਾ

ETV Bharat Logo

Copyright © 2025 Ushodaya Enterprises Pvt. Ltd., All Rights Reserved.