ਲੁਧਿਆਣਾ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਸੂਬੇ 'ਚ ਵੱਧ ਰਹੇ ਹਨ। ਜਿਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਜੇਕਰ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਪ੍ਰਸ਼ਾਸਨ ਦੀ ਸਖ਼ਤੀ ਤੋਂ ਬਾਅਦ ਨਵੇਂ ਕੇਸਾਂ ਦੀ ਗਿਣਤੀ ਘੱਟਣੀ ਸ਼ੂਰੂ ਹੋਈ ਹੈ। ਪਿਛਲੇ ਪੰਦਰਾਂ ਦਿਨਾਂ ਤੋਂ ਬਾਅਦ ਅਜਿਹਾ ਸਮਾਂ ਆਇਆ ਜਦੋਂ ਐਕਟਿਵ ਮਰੀਜ਼ਾਂ ਦੀ ਗਿਣਤੀ ਪੰਜ ਹਜ਼ਾਰ ਤੋਂ ਹੇਠਾਂ ਆਈ ਹੈ।
ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਕੁੱਲ 14275 ਲਏ ਗਏ ਸੈਂਪਲਾਂ ਵਿੱਚੋਂ 298 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ ਹਨ। ਜਦੋਂਕਿ 12 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਲੁਧਿਆਣਾ ਵਿੱਚ ਹੁਣ ਕੋਰੋਨਾ ਨਾਲ ਮੌਤ ਦਰ 2.37 ਫ਼ੀਸਦੀ ਹੈ, ਉੱਥੇ ਹੀ ਜੇਕਰ ਗੱਲ ਮੌਜੂਦਾ ਹਾਲਾਤਾਂ 'ਚ ਐਕਟਿਵ ਕੇਸਾਂ ਦੀ ਕੀਤੀ ਜਾਵੇ ਤਾਂ 4740 ਐਕਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਲੁਧਿਆਣਾ 'ਚ 41 ਮਰੀਜ਼ ਵੈਂਟੀਲੇਟਰ 'ਤੇ ਹਨ, ਜਿਨ੍ਹਾਂ ਵਿੱਚੋਂ 25 ਮਰੀਜ਼ ਲੁਧਿਆਣਾ ਜ਼ਿਲ੍ਹੇ ਤੋਂ ਸਬੰਧਿਤ ਹਨ, ਜਦੋਂ ਕਿ ਹੋਮ ਆਈਸੋਲੇਸ਼ਨ 'ਚ 3100 ਮਰੀਜ਼ ਹਾਲੇ ਐਕਟਿਵ ਹਨ।
ਇਸੇ ਤਰ੍ਹਾਂ ਜੇਕਰ ਗੱਲ ਬਲੈਕ ਫੰਗਸ ਦੀ ਕੀਤੀ ਜਾਵੇ ਤਾਂ ਲੁਧਿਆਣਾ ਵਿੱਚ ਅੱਜ ਬਲੈਕ ਫੰਗਸ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਲੁਧਿਆਣਾ ਜ਼ਿਲ੍ਹੇ ਤੋਂ ਸਬੰਧਿਤ ਹੈ, ਜਦਕਿ 2 ਮਰੀਜ਼ ਹੋਰਨਾਂ ਜ਼ਿਲ੍ਹਿਆਂ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਅੱਜ ਰਾਹਤ ਦੀ ਗੱਲ ਇਹ ਰਹੀ ਕਿ ਬਲੈਕ ਫੰਗਸ ਨਾਲ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ। ਜਦੋਂ ਕਿ ਲੁਧਿਆਣਾ ਵਿੱਚ ਹੁਣ ਤਕ ਬਲੈਕ ਫੰਗਸ ਨਾਲ ਕੁੱਲ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਦੱਸੀ ਜਾ ਰਹੀ ਹੈ। ਕੁੱਲ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ 72 ਮਰੀਜ਼ ਬਲੈਕ ਫੰਗਸ ਨਾਲ ਸਬੰਧਿਤ ਲੁਧਿਆਣਾ ਵਿੱਚ ਹਨ। ਜਿਨ੍ਹਾਂ ਵਿਚੋਂ ਇਕੱਲੇ ਡੀ.ਐੱਮ.ਸੀ ਹਸਪਤਾਲ ਅੰਦਰ ਹੀ 30 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜਿਨ੍ਹਾਂ ਵਿੱਚੋਂ 27 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ:Punjab Congress Conflict: ਸ਼ਿਕਾਇਤਾਂ ਲੈ ਦਿੱਲੀ ਲਈ ਰਵਾਨਾ ਹੋਏ ਕਾਂਗਰਸੀ ਵਿਧਾਇਕ