ETV Bharat / state

ਪੰਜਾਬ ਦੇ ਕਾਰੋਬਾਰੀਆਂ ਵੱਲੋਂ UP ਵਿੱਚ ਨਿਵੇਸ਼, ਵਿਰੋਧੀ ਪਾਰਟੀਆਂ ਨੇ ਚੁੱਕੇ ਸਵਾਲ - UP ਵਿੱਚ ਨਿਵੇਸ਼ ਨੂੰ ਲੈ ਗਰਮਾਈ ਸਿਆਸਤ

ਪੰਜਾਬ ਦੇ ਕਾਰੋਬਾਰੀਆਂ ਵੱਲੋਂ ਉੱਤਰ ਪ੍ਰਦੇਸ਼ ਵਿੱਚ ਨਿਵੇਸ਼ (businessmen of Punjab investing in Uttar Pradesh) ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ ਅਤੇ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਹਰਲੇ ਸੂਬਿਆਂ ਦੇ ਵਿੱਚੋ ਨਿਵੇਸ਼ ਲਿਆਉਣ ਦੀ ਥਾਂ ਪੰਜਾਬ ਦੇ ਕਾਰੋਬਾਰੀਆਂ ਨੂੰ ਸੰਭਾਲੇ।

businessmen of Punjab investing in Uttar Pradesh

author img

By

Published : Dec 22, 2022, 7:57 PM IST

ਪੰਜਾਬ ਦੇ ਕਾਰੋਬਾਰੀਆਂ ਵੱਲੋਂ UP ਵਿੱਚ ਨਿਵੇਸ਼, ਵਿਰੋਧੀ ਪਾਰਟੀਆਂ ਨੇ ਚੁੱਕੇ ਸਵਾਲ

ਲੁਧਿਆਣਾ: ਪੰਜਾਬ ਦੇ ਕਾਰੋਬਾਰੀਆਂ ਵੱਲੋਂ ਉੱਤਰ ਪ੍ਰਦੇਸ਼ ਦੇ ਵਿੱਚ ਨਿਵੇਸ਼ (businessmen of Punjab investing in Uttar Pradesh) ਕਰਨ ਲਈ 2 ਲੱਖ 30 ਹਜ਼ਾਰ ਕਰੋੜ ਰੁਪਏ ਦੇ ਸਮਝੌਤਿਆਂ ਉੱਤੇ ਹਸਤਾਖ਼ਰ ਕੀਤੇ ਗਏ ਹਨ, ਇਸ ਨੂੰ ਲੈ ਕੇ ਹੁਣੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ। ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਗੱਲਬਾਤ ਕਰਦਿਆਂ ਸਿਆਸੀ ਪਾਰਟੀਆਂ ਨੇ ਕਿਹਾ ਹੈ ਕਿ ਪਹਿਲਾਂ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਬਾਹਰਲੇ ਸੂਬਿਆਂ ਦੇ ਵਿੱਚੋ ਨਿਵੇਸ਼ ਲਿਆਉਣ ਦੀ ਥਾਂ ਆਪਣੇ ਸੂਬੇ ਦੇ ਕਾਰੋਬਾਰੀਆਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ।

ਕਾਂਗਰਸ ਨੇ ਚੁੱਕੇ ਸਵਾਲ:- ਪੰਜਾਬ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਸਨਅਤਕਾਰ ਉੱਤਰ ਪ੍ਰਦੇਸ਼ ਦੇ ਵਿੱਚ ਜਾਕੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਵਿਗੜੇ ਹਾਲਾਤ ਨੇ ਖਰਾਬ ਹੁੰਦੇ ਜਾ ਰਹੇ ਹਨ ਅਤੇ ਇਸ ਦਾ ਅੰਦਾਜ਼ਾ ਨਿਵੇਸ਼ਕਾਂ ਲਗਾਇਆ ਜਾ ਸਕਦਾ ਹੈ। ਜੋ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਤੋਂ ਵੀ ਕਤਰਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਉੱਤੇ ਧਿਆਨ ਦੇਣ ਦੀ ਲੋੜ ਹੈ।

ਭਾਜਪਾ ਵੱਲੋਂ ਵਿਰੋਧ:- ਉਧਰ ਇਸ ਪੂਰੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਹੈ ਕਿ ਸਭ ਤੋਂ ਜ਼ਰੂਰੀ ਕਿਸੇ ਵੀ ਸੂਬੇ ਦੇ ਵਿਚ ਅਮਨ ਸ਼ਾਂਤੀ ਹੁੰਦੀ ਹੈ। ਜੇਕਰ ਸੂਬੇ ਵਿੱਚ ਅਮਨ ਸ਼ਾਂਤੀ ਰਹੀ ਹੈ ਤਾਂ ਕੋਈ ਵੀ ਸਨਅਤਕਾਰ ਇਸ ਵਿਚ ਬਹੁਤ ਦਿਲਚਸਪੀ ਨਹੀਂ ਵਿਖਾਉਂਦਾ, ਉਹਨਾਂ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਨਾਲ ਜੋ ਐਮ.ਓ.ਯੂ ਸਾਈਨ ਕੀਤਾ ਹੈ, ਉਹ ਮਜ਼ਬੂਤ ਕਰਨਾ ਪਿਆ ਹੈ। ਕਿਉਂਕਿ ਪੰਜਾਬ ਦੇ ਵਿੱਚ ਹਾਲਾਤ ਅਜਿਹੇ ਬਣ ਚੁੱਕੇ ਹਨ, ਉਨ੍ਹਾਂ ਕਿਹਾ ਜਦੋਂ ਵੀ ਅਜਿਹੇ ਹਾਲਾਤ ਬਣਦੇ ਹਨ ਤਾਂ ਸਭ ਤੋਂ ਪਹਿਲਾਂ ਸਨਅਤਕਾਰ ਹੀ ਇਸ ਉੱਤੇ ਧਿਆਨ ਦਿੰਦੇ ਹਨ।

ਆਪਣੇ ਸੂਬੇ ਦੇ ਕਾਰੋਬਾਰੀ ਬਾਹਰ ਜਾ ਰਹੇ ਹਨ:- ਉਧਰ ਦੂਜੇ ਪਾਸੇ ਪੰਜਾਬ ਲੋਕ ਕਾਂਗਰਸ ਦੇ ਸਾਬਕਾ ਕਾਂਗਰਸ ਦੇ ਸਾਬਕਾ ਆਗੂ ਪਰਿਤਪਾਲ ਸਿੰਘ ਬਲਿਆਵਾਲ ਨੇ ਵੀ ਇਸ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿਵੇਸ਼ਕ ਲੱਭਣ ਲਈ ਬਾਹਰਲੇ ਸੂਬਿਆਂ ਵਿੱਚ ਜਾ ਰਹੇ ਹਨ, ਜਦੋਂ ਕਿ ਆਪਣੇ ਸੂਬੇ ਦੇ ਕਾਰੋਬਾਰੀ ਬਾਹਰ ਜਾ ਰਹੇ ਹਨ।

ਇਹ ਵੀ ਪੜੋ:- ਸਿਹਤ ਮੰਤਰੀ ਦਾ ਦਾਅਵਾ- ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਤਿਆਰੀਆਂ ਪੂਰੀਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.