ਲੁਧਿਆਣਾ: ਪਹਿਲਾਂ ਮੁਹਾਲੀ ਅਤੇ ਫਿਰ ਤਰਨਤਾਰਨ ਵਿੱਚ ਹੋਏ ਆਰਪੀਜੀ ਹਮਲੇ ਤੋਂ (Tarntaran RPG Attack) ਬਾਅਦ ਪੰਜਾਬ ਭਰ ਦੇ ਪੁਲਿਸ ਸਟੇਸ਼ਨਾਂ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਖਾਸ ਕਰਕੇ ਜਿਹੜੇ ਪੁਲਿਸ ਸਟੇਸ਼ਨ ਬਾਹਰੀ ਇਲਾਕਿਆਂ ਦੇ ਵਿੱਚ ਸਥਿੱਤ ਹਨ। ਉਨ੍ਹਾਂ ਉੱਤੇ ਵਿਸ਼ੇਸ਼ ਸੁਰੱਖਿਆ ਵਧਾਈ ਜਾ ਰਹੀ ਹੈ। ਥਾਣਿਆਂ ਦੇ ਬਾਹਰ ਬੰਕਰ ਬਣਾਏ ਗਏ ਹਨ।
ਈਟੀਵੀ ਭਾਰਤ ਦੀ ਟੀਮ ਵੱਲੋਂ ਪੁਲਿਸ ਸਟੇਸ਼ਨਾਂ ਦਾ ਵੀ ਜਾਇਜ਼ਾ: ਇਸ ਸਬੰਧੀ ਸਾਡੀ ਟੀਮ ਵੱਲੋਂ ਲੁਧਿਆਣਾ ਦੇ ਬਾਹਰੀ ਪੁਲਿਸ ਸਟੇਸ਼ਨਾਂ ਦਾ ਵੀ ਜਾਇਜ਼ਾ ਲਿਆ ਗਿਆ। ਲੁਧਿਆਣਾ ਲਲਤੋਂ ਚੌਂਕੀ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੌਕੇ ਉੱਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਸਾਰੇ ਹੀ ਪੁਲਿਸ ਸਟੇਸ਼ਨਾਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਾਡੀ ਸਿਹਤ ਅਫ਼ਸਰਾਂ ਵੱਲੋਂ ਉਨ੍ਹਾਂ ਨੂੰ 24 ਘੰਟੇ ਚੌਕਸ ਰਹਿਣ ਲਈ ਕਿਹਾ ਗਿਆ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ ਅਤੇ ਸਾਰੇ ਹੀ ਸਤਰਕ ਰਹਿਣ।
ਸਖ਼ਤੀ ਨਾਲ ਚੌਕਸੀ ਵਰਤਣ ਦੇ ਨਿਰਦੇਸ਼: ਸੰਤਰੀ ਦੀ ਡਿਊਟੀ 24 ਘੰਟੇ ਨਜ਼ਰ ਰੱਖਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀਸੀਆਰ ਰਾਹੀਂ ਵੀ ਚੌਕਸੀ ਵਧਾਈ ਗਈ ਹੈ। ਪੁਲਿਸ ਸਟੇਸ਼ਨਾਂ ਉੱਤੇ ਵਿੱਚ ਸਾਰੀ ਵੀ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪੁਲਿਸ ਸਟੇਸ਼ਨਾਂ ਦੇ ਬਾਹਰ ਖੇਤ ਹਨ ਜਾਂ ਫਿਰ ਖੁੱਲ੍ਹਾ ਮੈਦਾਨ ਹੈ। ਉੱਥੇ ਵੀ ਸੀਸੀਟੀਵੀ ਕੈਮਰੇ ਲਗਾਉਣ ਲਈ ਅਤੇ 24 ਘੰਟੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
24 ਘੰਟੇ ਸ਼ਿਫ਼ਟਾਂ ਦੇ ਰਹੇ ਮੁਲਾਜ਼ਮ: ਮੁਲਾਜ਼ਮਾਂ ਨੇ ਕਿਹਾ ਕਿ ਗੇਟ ਉੱਤੇ ਤੈਨਾਤ ਸੰਤਰੀ 24 ਘੰਟੇ ਵੱਖ ਵੱਖ ਸ਼ਿਫਟਾਂ ਵਿੱਚ ਡਿਊਟੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸੀਨੀਅਰ ਅਫ਼ਸਰਾਂ ਵੱਲੋਂ ਕਿਹਾ ਗਿਆ ਹੈ ਕਿ ਪਿੰਡ ਦੇ ਵਿੱਚ ਮੋਹਤਬਾਰ ਲੋਕਾਂ ਦੇ ਨਾਲ ਅਤੇ ਸਰਪੰਚ ਦੇ ਨਾਲ ਲਗਾਤਾਰ ਗੱਲਬਾਤ ਕੀਤੀ ਜਾਵੇ ਅਤੇ ਬਾਹਰੀ ਇਲਾਕੇ ਦੇ ਵਿੱਚ ਹੋਣ ਵਾਲੀਆਂ ਸਾਰੀਆਂ ਹੀ ਹਲਚਲਾਂ ਵੱਲ ਧਿਆਨ ਰੱਖਿਆ ਜਾਵੇ। ਆਪਣੇ ਲਿੰਕ ਹੋਰ ਮਜ਼ਬੂਤ ਕੀਤੇ ਜਾਣ ਅਤੇ ਵੱਧ ਤੋਂ ਵੱਧ ਚੌਕਸੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਥਾਣਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਅੱਜ ਇੱਥੇ ਜੇਕਰ ਕੋਈ ਕਮੀ ਹੈ, ਤਾਂ ਉਸ ਨੂੰ ਵੀ ਹੁਣ ਪੂਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਤਰਨਤਾਰਨ ਪੁਲਿਸ ਥਾਣੇ 'ਤੇ RPG ਅਟੈਕ, ਡੀਜੀਪੀ ਗੌਰਵ ਯਾਦਵ ਨੇ ਕਿਹਾ- "ਹਮਲੇ ਪਿੱਛੇ ਪਾਕਿਸਤਾਨ ਦਾ ਹੱਥ"