ਲੁਧਿਆਣਾ: ਸ਼ਹਿਰ ਦੇ ਰੇਲਵੇ ਸਟੇਸ਼ਨ (The city's railway station) ‘ਤੇ ਅੱਜ ਅਗਨੀਪਥ ਦਾ ਵਿਰੋਧ ਉਦੋਂ ਵੇਖਣ ਨੂੰ ਮਿਲਿਆ, ਜਦੋਂ 2 ਦਰਜਨ ਤੋਂ ਵੱਧ ਅਣਪਛਾਤੇ ਨੌਜਵਾਨਾਂ (More than 2 dozen unidentified youths) ਵੱਲੋਂ ਰੇਲਵੇ ਸਟੇਸ਼ਨ (Railway station) ਦੇ ਬਾਹਰ ਅਤੇ ਅੰਦਰ ਪੱਥਰ ਡੰਡਿਆਂ ਨਾਲ ਭੰਨਤੋੜ ਕਰ ਦਿੱਤੀ ਗਈ, ਇਸ ਦੌਰਾਨ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ (Platform number of the railway station) ਇੱਕ ‘ਤੇ ਵੱਡਾ ਨੁਕਸਾਨ ਹੈ ਅਤੇ ਕਈ ਖਿੜਕੀਆਂ ਅਤੇ ਦਰਵਾਜ਼ੇ ਤੋੜ ਦਿੱਤੇ ਗਏ, ਜਿਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਕਈ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਅਗਨੀਪਥ ਕੇਂਦਰ ਸਰਕਾਰ (Central Government) ਦੀ ਸਕੀਮ ਦਾ ਵਿਰੋਧ ਕਰ ਰਹੇ ਹਨ, ਸਿਰਫ ਲੁਧਿਆਣਾ ਹੀ ਨਹੀਂ ਸਗੋਂ ਪੰਜਾਬ ਦੇ ਹੋਰਨਾਂ ਹਿੱਸਿਆਂ ਤੋਂ ਵੀ ਅਜਿਹੇ ਵਿਰੋਧ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ। ਉੱਥੇ ਹੀ ਸਾਡੇ ਸਹਿਯੋਗੀ ਵੱਲੋਂ ਜਦੋਂ ਲੁਧਿਆਣਾ ਰੇਲਵੇ ਸਟੇਸ਼ਨ ਦਾ ਜਾਇਜ਼ਾ ਲਿਆ ਗਿਆ ਤਾਂ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇੱਕ ‘ਤੇ ਵੱਡੀ ਤਦਾਦ ਅੰਦਰ ਭੰਨਤੋੜ ਕੀਤੀ ਗਈ ਸ਼ੀਸ਼ੇ ਟੁੱਟ ਗਏ ਅਤੇ ਦਹਿਸ਼ਤ ਦਾ ਮਾਹੌਲ ਫੈਲ ਗਿਆ।
ਹਾਲਾਂਕਿ ਇਸ ਤੋਂ ਬਾਅਦ ਤੁਰੰਤ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲਾ ਸ਼ਾਂਤ ਕਰਵਾਇਆ ਪੁਲਿਸ ਨੂੰ ਵੇਖ ਕੇ ਕਈ ਨੌਜਵਾਨ ਉੱਥੋਂ ਭੱਜ ਗਏ, ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ। ਪਹਿਲੇ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਤਿੰਨਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਲੁਧਿਆਣਾ ਦੇ ਸੀਨੀਅਰ ਪੁਲਿਸ ਅਫ਼ਸਰਾਂ ਨੇ ਮੌਕੇ ‘ਤੇ ਪਹੁੰਚੇ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਉੱਥੇ ਹੀ ਲੁਧਿਆਣਾ ਰੇਲਵੇ ਸਟੇਸ਼ਨ ਦੇ ਮੇਨ ਗੇਟ ‘ਤੇ ਤਾਇਨਾਤ ਏ.ਐੱਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ 11 ਵਜੇ ਦੇ ਕਰੀਬ 2 ਦਰਜਨ ਤੋਂ ਵੱਧ ਨੌਜਵਾਨਾਂ ਵੱਲੋਂ ਇਹ ਹਮਲਾ ਕੀਤਾ ਗਿਆ, ਉਨ੍ਹਾਂ ਦੱਸਿਆ ਕਿ ਨੌਜਵਾਨਾਂ ਕੋਲ ਪੱਥਰ ਸਨ, ਜਿਨ੍ਹਾਂ ਨੇ ਸ਼ੀਸ਼ੇ ਭੰਨ ਦਿੱਤੇ ਅਤੇ ਫਿਰ ਉੱਥੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਹੰਗਾਮਾ ਕਰਨ ਵਾਲੇ ਨੌਜਵਾਨਾਂ ਉਮਰ 20/25 ਸਾਲ ਦੀ ਸੀ।
ਇਹ ਵੀ ਪੜ੍ਹੋ: ਪੁਲਿਸ ਨੇ ਔਰਤ ਤੋਂ 7.5 ਕਰੋੜ ਰੁਪਏ ਦੀ ਹੈਰੋਇਨ ਕੀਤੀ ਬਰਾਮਦ