ETV Bharat / state

ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਮੱਚੇ ਬਵਾਲ ਵਿਚਾਲੇ 'ਆਪ' ਦੀ ਕੈਪਟਨ ਨੂੰ ਵੱਡੀ ਸਲਾਹ

ਸੰਗਰੂਰ ਲੋਕਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭ੍ਰਿਸ਼ਟਾਰਾਚ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਲੈਕੇ ਆਪਣੀ ਕੈਬਨਿਟ ਵਿੱਚੋਂ ਕੱਢੇ ਵਿਜੇ ਸਿੰਗਲਾ ਨੂੰ ਲੈਕੇ ਇਸ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਆਹਮੋ-ਸਾਹਮਣੇ ਹੋ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕਾਂਗਰਸੀ ਆਗੂਆਂ ਉੱਪਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਤਾਂ ਦੂਜੇ ਪਾਸੇ ਰੰਧਾਵਾ ਵੱਲੋਂ ਕੈਪਟਨ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਸਿਆਸੀ ਜੰਗ ਵਿਚਾਲੇ ਆਪ ਵੱਲੋਂ ਕੈਪਟਨ ਤੋਂ ਭ੍ਰਿਸ਼ਟਾਚਾਰੀ ਲੀਡਰਾਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜਾਂਚ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ।

ਭ੍ਰਿਸ਼ਟਾਚਾਰ ਦੇ ਮੁੱਦੇ ਤੇ ਗਰਮਾਈ ਸਿਆਸਤ
ਭ੍ਰਿਸ਼ਟਾਚਾਰ ਦੇ ਮੁੱਦੇ ਤੇ ਗਰਮਾਈ ਸਿਆਸਤ
author img

By

Published : May 27, 2022, 8:05 PM IST

ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਵਿਜੇ ਸਿੰਗਲਾ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਹਾਲਾਂਕਿ ਆਮ ਆਦਮੀ ਪਾਰਟੀ ਦੀ ਸ਼ਲਾਘਾ ਹੋ ਰਹੀ ਹੈ ਜਦੋਂ ਕਿ ਦੂਜੇ ਪਾਸੇ ਕਾਂਗਰਸ ਦੇ ਵਿਚਕਾਰ ਫਿਰ ਤੋਂ ਨਵੀਂ ਸਿਆਸੀ ਜੰਗ ਛਿੜ ਚੁੱਕੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਮੰਤਰੀਆਂ ਦੀ ਸੂਚੀ ਹੈ ਜੋ ਭ੍ਰਿਸ਼ਟਾਚਾਰ ’ਚ ਉਨ੍ਹਾਂ ਦੀ ਸਰਕਾਰ ਵੇਲੇ ਲਿਪਤ ਸਨ।

ਉਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਰਹੇ ਸੁਖਜਿੰਦਰ ਰੰਧਾਵਾ ਨੇ ਇਸ ਟਵੀਟ ਦੇ ਜਵਾਬ ’ਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਖੁਦ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਚ ਨਵੀਂ ਚਰਚਾ ਛਿੜ ਗਈ ਹੈ ਅਤੇ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਆਉਣ ਵਾਲੀਆਂ ਸੰਗਰੂਰ ਜ਼ਿਮਨੀ ਚੋਣਾਂ ਵਿਚ ਵੀ ਮੁੱਦਾ ਭਾਰੀ ਰਹਿਣ ਵਾਲਾ ਹੈ ਇਸ ਗੱਲ ਦੇ ਵਿੱਚ ਕੋਈ ਦੋ ਰਾਇ ਨਹੀਂ ਹੈ।

ਕੈਪਟਨ-ਰੰਧਾਵਾ ਦੀ ਟਵੀਟ ਵਾਰ: ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਤਿੰਨ ਮਹੀਨੇ ਕਾਂਗਰਸ ਦੀ ਸਰਕਾਰ ਰਹੀ। ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਰਹੇ। ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦਾ ਹੱਥ ਫੜ ਲਿਆ। ਇਸ ਦੌਰਾਨ ਉਹ ਉਨ੍ਹਾਂ ਵਿਧਾਇਕਾਂ ਦੀਆਂ ਤਸਵੀਰਾਂ ਜਨਤਕ ਕਰਦੇ ਰਹੇ ਜਿੰਨ੍ਹਾਂ ਨੂੰ ਕਰੋੜਾਂ ਰੁਪਏ ਦੀ ਉਨ੍ਹਾਂ ਦੀ ਗਰਾਂਟ ਦਿੱਤੀ ਸੀ। ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਕਿਹਾ ਹੈ ਕਿ ਉਨ੍ਹਾਂ ਕੋਲ ਅਜਿਹੇ ਮੰਤਰੀਆਂ ਦੀ ਲਿਸਟ ਹੈ ਜੋ ਭ੍ਰਿਸ਼ਟਾਚਾਰ ਵਿੱਚ ਲਿਪਤ ਸਨ। ਉੱਥੇ ਹੀ ਦੂਜੇ ਪਾਸੇ ਸੁੱਖੀ ਰੰਧਾਵਾ ਨੇ ਵੀ ਇਸ ਦਾ ਠੋਕਵਾਂ ਜਵਾਬ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਨਾਂ ਜਨਤਕ ਕਰੇ ਜਾਂਚ ਸੀਐਮ ਭਗਵੰਤ ਮਾਨ ਖੁਦ ਕਰਵਾ ਲੈਣਗੇ।

ਭ੍ਰਿਸ਼ਟਾਚਾਰ ਦੇ ਮੁੱਦੇ ਤੇ ਗਰਮਾਈ ਸਿਆਸਤ

ਕਾਂਗਰਸ ਤੋਂ ਭਾਜਪਾ ਤੇ ਆਪ ’ਚ ਆਏ ਲੀਡਰਾਂ ਦੀ ਮੰਗ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਾਦਾਦ ਅੰਦਰ ਕਾਂਗਰਸ ਦੇ ਲੀਡਰ ਆਪਣੀ ਪਾਰਟੀ ਛੱਡ ਕੇ ਨਾਲ ਸਿਰਫ਼ ਭਾਜਪਾ ’ਚ ਸ਼ਾਮਿਲ ਹੋਏ ਸਗੋਂ ਆਮ ਆਦਮੀ ਪਾਰਟੀ ਚ ਵੀ ਸ਼ਾਮਿਲ ਹੋਏ। ਕਾਂਗਰਸ ਦੇ ਸਾਬਕਾ ਚੇਅਰਮੈਨ ਰਹੇ ਅਮਰਜੀਤ ਟਿੱਕਾ ਵੱਲੋਂ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਮਾਮਲੇ ’ਤੇ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਤਾਂ ਸਿਰਫ ਇੱਕ ਫ਼ੀਸਦੀ ਹੀ ਭ੍ਰਿਸ਼ਟਾਚਾਰ ਵਿੱਚ ਲਿਪਤ ਸੀ ਪਰ ਸਾਡੇ ਵੇਲੇ ਤਾਂ ਮੰਤਰੀਆਂ ਨੇ ਗੱਫੇ ਖਾਧੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮੰਤਰੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਦੂਜੇ ਪਾਸੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਲੁਧਿਆਣਾ ਪੱਛਮੀ ਤੋਂ ਮੌਜੂਦਾ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਕਾਂਗਰਸ ਦੀ ਸਰਕਾਰ ਵੇਲੇ ਘਪਲੇ ਹੋਏ ਸਨ ਇਸ ਗੱਲ ਵਿੱਚ ਕੋਈ ਦੋ ਰਾਇ ਨਹੀਂ। ਉਨ੍ਹਾਂ ਕਿਹਾ ਕਿ ਮੈਂ ਤਾਂ ਸਿੱਧਾ ਨਾ ਲੈ ਕੇ ਬੋਲਦਾ ਹਾਂ ਜਿੰਨ੍ਹਾਂ ਨੇ ਘਪਲੇ ਕੀਤੇ ਹਨ ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ।

ਕਾਂਗਰਸ ਦਾ ਪਲਟਵਾਰ: ਇਸ ਪੂਰੇ ਮਾਮਲੇ ਨੂੰ ਲੈ ਕੇ ਜਿੱਥੇ ਕਾਂਗਰਸ ਵਿਚਲੀ ਖਾਨਾਜੰਗੀ ਮੁੜ ਤੋਂ ਜੱਗ ਜ਼ਾਹਿਰ ਹੋ ਰਹੀ ਹੈ ਉਥੇ ਹੀ ਦੂਜੇ ਪਾਸੇ ਸੀਨੀਅਰ ਲੀਡਰਸ਼ਿਪ ਇਸ ਮਾਮਲੇ ’ਤੇ ਕੁਝ ਵੀ ਖ਼ਾਸ ਬੋਲਣ ਨੂੰ ਤਿਆਰ ਨਹੀਂ ਜਦਕਿ ਸੁੱਖੀ ਰੰਧਾਵਾ ਇਸ ਮਾਮਲੇ ਤੇ ਪਹਿਲਾਂ ਹੀ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਜਾਂਚ ਕਰਵਾਉਣ ਦੀ ਮੰਗ ਕਰ ਚੁੱਕੇ ਹਨ। ਉੱਥੇ ਹੀ ਲੁਧਿਆਣਾ ਤੋਂ ਕਾਂਗਰਸ ਦੇ ਬੁਲਾਰੇ ਕੁਲਦੀਪ ਵੈਦ ਨੇ ਕਿਹਾ ਹੈ ਕਿ ਭਗਵੰਤ ਮਾਨ ਨੇ ਜੋ ਕਦਮ ਚੁੱਕਿਆ ਉਹ ਸ਼ਲਾਘਾ ਯੋਗ ਸੀ ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸਾਬਕਾ ਮੰਤਰੀਆਂ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਉਨ੍ਹਾਂ ਗੋਲਮੋਲ ਜਵਾਬ ਦਿੰਦੇ ਹੋਏ ਕਿਹਾ ਕਿ ਕਾਂਗਰਸ ਵਿਚਕਾਰ ਖ਼ਾਨਾਜੰਗੀ ਕਰਕੇ ਹੀ ਉਨ੍ਹਾਂ ਨੂੰ ਚੋਣਾਂ ਦੇ ਦੌਰਾਨ ਵੱਡਾ ਨੁਕਸਾਨ ਹੋਇਆ ਸੀ ਉਨ੍ਹਾਂ ਕਿਹਾ ਕਿ ਇਸ ਗੱਲ ਵਿੱਚ ਕੋਈ ਦੋ ਰਾਇ ਨਹੀਂ ਹੈ।

ਆਮ ਆਦਮੀ ਪਾਰਟੀ ਨੇ ਕਿਹਾ ਅਸੀਂ ਕਰਾਵਾਂਗੇ ਜਾਂਚ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੇਕਰ ਆਪਣੇ ਸਰਕਾਰ ਵੇਲੇ ਭ੍ਰਿਸ਼ਟ ਮੰਤਰੀਆਂ ਦੀ ਫਾਈਲਾਂ ਜਨਤਕ ਕਰਨਗੇ ਤਾਂ ਉਹ ਉਨ੍ਹਾਂ ਦੀ ਜਾਂਚ ਕਰਵਾਉਣਗੇ। ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਆਗੂ ਨੂੰ ਆਮ ਆਦਮੀ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਜੇਕਰ ਇਸ ਵਿਚ ਲੀਡਰ ਪਹਿਲ ਕਰਨਗੇ ਤਾਂ ਉਹ ਇਸ ਦਾ ਵਾਅਦਾ ਕਰਦੇ ਹਨ ਕਿ ਜਾਂਚ ਕਰਵਾ ਕੇ ਜੇਕਰ ਕਿਸੇ ਵੀ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੋਵੇਗਾ ਉਸ ਦੀ ਜਾਂਚ ਕਰਵਾਈ ਜਾਵੇਗੀ।

ਸੰਗਰੂਰ ਜ਼ਿਮਨੀ ਚੋਣ ’ਚ ਵੱਡਾ ਮੁੱਦਾ: ਆਮ ਆਦਮੀ ਪਾਰਟੀ ਲਗਾਤਾਰ ਕਈ ਮੁੱਦਿਆਂ ’ਤੇ ਘਿਰੀ ਹੋਈ ਸੀ ਹਾਲਾਂਕਿ ਕੁਝ ਸਿਆਸੀ ਲੀਡਰਾਂ ਦਾ ਮੰਨਣਾ ਹੈ ਕਿ ਮੁੱਦੇ ਭਟਕਾਉਣ ਦੇ ਲਈ ਹੀ ਆਮ ਆਦਮੀ ਪਾਰਟੀ ਵੱਲੋਂ ਵਿਜੇ ਸਿੰਗਲਾ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਨੂੰ ਲੈ ਕੇ ਬਸਪਾ ਦੇ ਵਿਧਾਇਕ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਕਿਹਾ ਕਿ ਉਸ ਨੂੰ ਹਿੰਦੂ ਲੀਡਰ ਹੋਣ ਕਰਕੇ ਫਸਾਇਆ ਗਿਆ। ਉਥੇ ਹੀ ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਦੇ ਵਿੱਚ ਸਾਬਕਾ ਕੈਬਨਿਟ ਮੰਤਰੀਆਂ ਦੀ ਜਾਂਚ ਨੂੰ ਲੈ ਕੇ ਇੱਕ ਨਵੀਂ ਬਹਿਸ ਛਿੜ ਗਈ ਹੈ ਅਤੇ ਇਹ ਮੁੱਦਾ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਵਿੱਚ ਵੀ ਭਾਰੀ ਪੈਣ ਵਾਲਾ ਹੈ ਇਸ ਗੱਲ ਦੇ ਵਿੱਚ ਵੀ ਕੋਈ ਸ਼ੱਕ ਨਹੀਂ ਹੈ।

ਇਹ ਵੀ ਪੜ੍ਹੋ: 4358 ਕਾਂਸਟੇਬਲ ਦੀ ਭਰਤੀ ’ਤੇ ਬੋਲੇ CM ਮਾਨ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.