ETV Bharat / state

ਚੋਣਾਂ ਤੋਂ ਪਹਿਲਾਂ ਅਕਾਲੀ ਤੇ ਕਾਂਗਰਸੀ ਆਹਮੋ-ਸਾਹਮਣੇ, ਲਗਾਏ ਇਹ ਇਲਜਾਮ

ਸੂਬੇ ਦੇ ਵਿੱਚ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਇਸਦੇ ਚੱਲਦੇ ਹੀ ਸਿਆਸੀ ਪਾਰਟੀਆਂ ਇੱਕ-ਦੂਜੇ ਨੂੰ ਨਿਸ਼ਾਨੇ ਤੇ ਲੈ ਰਹੀਆਂ ਹਨ ਅਤੇ ਜਿੱਤ ਦੇ ਦਾਅਵੇ ਠੋਕ ਰਹੀਆਂ ਹਨ। ਲੁਧਿਆਣਾ ਪੱਛਮੀ ਹਲਕੇ ਤੋਂ ਅਕਾਲੀ ਦਲ (Akali Dal) ਦੇ ਉਮੀਦਵਾਰ ਮਹੇਸ਼ਇੰਦਰ ਗਰੇਵਾਲ ਵੱਲੋਂ ਕਾਂਗਰਸ ‘ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ ਓਧਰ ਦੂਜੇ ਪਾਸੇ ਕਾਂਗਰਸ ਆਗੂ ਵੱਲੋਂ ਵੀ ਅਕਾਲੀ ਦਲ ਨੂੰ ਨਿਸ਼ਾਨੇ ਉੱਪਰ ਲਿਆ ਜਾ ਰਿਹਾ ਹੈ।

ਚੋਣਾਂ ਤੋਂ ਪਹਿਲਾਂ ਅਕਾਲੀ ਤੇ ਕਾਂਗਰਸੀ ਹੋਏ ਆਹਮੋ-ਸਾਹਮਣੇ

author img

By

Published : Sep 15, 2021, 5:02 PM IST

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅਕਾਲੀ ਦਲ ਨੇ ਲੁਧਿਆਣਾ ਦੇ ਵਿੱਚ ਵਿਧਾਨ ਸਭਾ ਹਲਕਾ ਉੱਤਰੀ ਅਤੇ ਦੱਖਣੀ ਨੂੰ ਛੱਡ ਕੇ ਲੁਧਿਆਣਾ ਦੇ ਸਾਰੇ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਕੀਤੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਤੇਜ਼ ਹੋ ਗਈ ਹੈ।

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਤੇ ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਦੀ ਜੋ ਆਪਸ ਵਿੱਚ ਖਾਨਾਜੰਗੀ ਚੱਲ ਰਹੀ ਹੈ ਉਹ ਹੀ ਪਾਰਟੀ ਨੂੰ ਲੈ ਡੁੱਬੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਚੰਗੇ ਉਮੀਦਵਾਰ ਖੜ੍ਹੇ ਕੀਤੇ ਹਨ ਜਿਸ ਤੋਂ ਜ਼ਾਹਿਰ ਹੈ ਕਿ ਅਕਾਲੀ ਦਲ ਯੂਨਾਈਟਿਡ ਹੈ।

ਚੋਣਾਂ ਤੋਂ ਪਹਿਲਾਂ ਅਕਾਲੀ ਤੇ ਕਾਂਗਰਸੀ ਹੋਏ ਆਹਮੋ-ਸਾਹਮਣੇ

ਕਿਸਾਨੀ ਦੇ ਮੁੱਦੇ ‘ਤੇ ਅਕਾਲੀ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਪਾਰਟੀਆਂ ਆਪਣੀ ਗੱਲ ਲੋਕਾਂ ਤੱਕ ਹੀ ਪਹੁੰਚਾ ਨਹੀਂ ਸਕਣਗੀਆਂ ਤਾਂ ਇਸ ਦਾ ਲੋਕਤੰਤਰ ਨੂੰ ਹੀ ਨੁਕਸਾਨ ਹੋਵੇਗਾ।

ਓਧਰ ਦੂਜੇ ਪਾਸੇ ਕਾਂਗਰਸ ਨੇ ਕਿਹਾ ਹੈ ਕਿ ਅਕਾਲੀ ਦਲ ਉੱਪਰੋਂ ਜਿੰਨਾ ਮਰਜ਼ੀ ਰੌਲਾ ਪਾਈ ਜਾਵੇ ਪਰ ਅਸਲ ‘ਚ ਅੰਦਰੋਂ ਉਹ ਖਾਲੀ ਹੈ। ਕਾਂਗਰਸ ਦੇ ਸੀਨੀਅਰ ਆਗੂ ਕੇ ਕੇ ਬਾਵਾ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਦਾ ਟਿਕਟਾਂ ਦੇ ਐਲਾਨ ਕਰਨ ਨਾਲ ਕੁਝ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੋ ਮੁੱਦਿਆਂ ‘ਤੇ ਚੱਲਦੀ ਹੈ ਇੱਕ ਨਸ਼ਾ ਅਤੇ ਦੂਜਾ ਧਰਮ। ਕਾਂਗਰਸ ਆਗੂ ਨੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਦੋਵਾਂ ਹੀ ਮੁੱਦਿਆਂ ‘ਤੇ ਫੇਲ ਸਾਬਿਤ ਹੋ ਰਹੀ ਹੈ।

ਇਹ ਵੀ ਪੜ੍ਹੋ:ਤਿੰਨ ਖੇਤੀਬਾੜੀ ਕਾਨੂੰਨਾਂ ਦੀ ਨੀਂਹ ਬਾਦਲ ਪਰਿਵਾਰ ਨੇ ਰੱਖੀ- ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.