ਲੁਧਿਆਣਾ: ਗ਼ੈਰ-ਕਾਨੂੰਨੀ ਕਲੋਨੀਆਂ ਦੇ ਖ਼ਿਲਾਫ਼ ਲੁਧਿਆਣਾ ਨਗਰ ਨਿਗਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਬੁੱਧਵਾਰ ਨੂੰ ਰਾਜੀਵ ਗਾਂਧੀ ਕਲੋਨੀ 'ਤੇ ਬੁਲਡੋਜ਼ਰ ਚਲਾਇਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਲਾਕਾ ਵਾਸੀਆਂ ਨੇ ਅਤੇ ਅਕਾਲੀ ਦਲ ਦੇ ਆਗੂਆਂ ਨੇ ਇਕੱਠੇ ਹੋ ਕੇ ਧਰਨਾ ਲਾ ਦਿੱਤਾ ਜਿਸ ਕਾਰਨ ਮੌਕੇ 'ਤੇ ਕੋਈ ਵੀ ਕਾਰਪੋਰੇਸ਼ਨ ਦੇ ਅਧਿਕਾਰੀ ਕਾਰਵਾਈ ਕਰਨ ਲਈ ਨਹੀਂ ਪਹੁੰਚਿਆ।
ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਹਿ ਚੁੱਕੇ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਸਰਕਾਰ ਗਰੀਬਾਂ ਅਤੇ ਮਜ਼ਲੂਮਾਂ ਤੇ ਅੱਤਿਆਚਾਰ ਕਰ ਰਹੀ ਹੈ ਜੋ ਕਿ ਬੇਹੱਦ ਹੀ ਸ਼ਰਮਸਾਰ ਗੱਲ ਹੈ। ਉਨ੍ਹਾਂ ਕਿਹਾ ਕਿ ਗ਼ਰੀਬ ਲੋਕ ਅੱਜ ਵੱਡੀ ਗਿਣਤੀ ਅਤੇ ਇੱਥੇ ਆਪਣੇ ਘਰ ਬਚਾਉਣ ਲਈ ਇਕੱਠੇ ਹੋਏ ਹਨ ਜਿਨ੍ਹਾਂ ਦਾ ਸਾਥ ਅਕਾਲੀ ਭਾਜਪਾ ਆਗੂ ਦੇ ਰਹੇ ਹਨ।
ਇਹ ਵੀ ਪੜ੍ਹੋ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਉੱਤਰ-ਪੂਰਬੀ ਦਿੱਲੀ ਵਿੱਚ ਧਾਰਾ 144 ਲਾਗੂ
ਉਧਰ ਦੂਜੇ ਪਾਸੇ ਸਥਾਨਕ ਲੋਕਾਂ ਨੇ ਦੱਸਿਆ ਕਿ ਕਲੋਨੀ ਦੇ ਵਿੱਚ ਲੋਕ 50 ਸਾਲ ਤੋਂ ਰਹਿ ਰਹੇ ਹਨ ਅਤੇ ਹੁਣ ਕਾਰਪੋਰੇਸ਼ਨ ਨੂੰ ਇਸ ਨੂੰ ਤੋੜਨ ਦੀ ਯਾਦ ਆਈ ਹੈ।