ਲੁਧਿਆਣਾ: ਜ਼ਿਲ੍ਹੇ ਵਿਚ ਪਹਿਲੀ ਨਾਮਜ਼ਦਗੀ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਇਆਲੀ ਵੱਲੋਂ ਭਰੀ ਗਈ ਹੈ। ਮਨਪ੍ਰੀਤ ਇਆਲੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪਿਛਲੀ ਵਾਰ ਵਾਲੇ ਨਤੀਜੇ ਹੀ ਇਸ ਵਾਰ ਵੀ ਦੇਖਣ ਨੂੰ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਮੁਤਾਬਿਕ ਹੀ ਉਮੀਦਵਾਰ ਚੋਣ ਪ੍ਰਚਾਰ ਕਰ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ 1 ਫ਼ਰਵਰੀ ਤੋਂ ਬਾਅਦ ਚੋਣ ਕਮਿਸ਼ਨ ਥੋੜ੍ਹੀ ਬਹੁਤ ਢਿੱਲ ਦੇਣ ਜਾ ਰਿਹਾ ਹੈ ਜਿਸ ਦਾ ਉਮੀਦਵਾਰਾਂ ਨੂੰ ਕਾਫੀ ਫ਼ਾਇਦਾ ਹੋਵੇਗਾ ਅਤੇ ਥੋੜ੍ਹਾ ਬਹੁਤ ਇਕੱਠ ਕੀਤਾ ਜਾ ਸਕੇਗਾ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। 25 ਜਨਵਰੀ ਤੋਂ ਲੈ ਕੇ 1 ਫ਼ਰਵਰੀ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ, ਜਦਕਿ 26 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਉਮੀਦਵਾਰਾਂ ਕੋਲ ਨਾਮਜ਼ਦਗੀਆਂ ਭਰਨ ਲਈ ਸਿਰਫ਼ 6 ਦਿਨ ਹੀ ਹਨ।
ਇਸ ਤੋਂ ਇਲਾਵਾ 2 ਫ਼ਰਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਹੋਵੇਗਾ। 20 ਫ਼ਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਕੋਰੋਨਾ ਵਾਇਰਸ ਕਰਕੇ ਸਿਰਫ਼ 2 ਹੀ ਲੋਕਾਂ ਨੂੰ ਨਾਮਜ਼ਦਗੀਆਂ ਭਰਨ ਲਈ ਆਉਣ ਦੀ ਇਜਾਜ਼ਤ ਦਿੱਤੀ ਹੈ।
ਇਹ ਵੀ ਪੜ੍ਹੋ: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ