ਲੁਧਿਆਣਾ: ਜ਼ਿਲ੍ਹੇ ’ਚ 1 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਾਹਨੇਵਾਲ ਵਿੱਚ ਇੱਕ ਵੱਡੀ ਰੈਲੀ ਕੀਤੀ ਗਈ ਸੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕੀਤੀ ਸੀ। ਹਲਕਾ ਸਾਹਨੇਵਾਲ ਤੋਂ ਮੌਜੂਦਾ ਐਮ.ਐਲ.ਏ ਰਣਜੀਤ ਸਿੰਘ ਢਿੱਲੋਂ ਨੂੰ ਮੁੜ ਤੋਂ ਅਕਾਲੀ ਦਲ ਦਾ 2022 ਲਈ ਉਮੀਦਵਾਰ ਐਲਾਨਿਆ ਸੀ।
ਪਰ ਉਸ ਸਮੇਂ ਕਿਸਾਨਾਂ ਦੇ ਵੱਡੇ ਵਿਰੋਧ ਦਾ ਸਾਹਮਣਾ ਅਕਾਲੀ ਦਲ ਨੂੰ ਕਰਨਾ ਪਿਆ ਸੀ। ਜਿਸ ਦੀ ਵੀਡੀਓ ਅਤੇ ਫੋਟੋ ਜਾਰੀ ਕਰ ਸ਼ਰਨਜੀਤ ਸਿੰਘ ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਪਰ ਰੈਲੀ ਵਿੱਚ ਵਿਘਣ ਪਾਉਣ ਦੇ ਇਲਜ਼ਾਮ ਲਗਾਏ ਹਨ।
ਜਿਸ ਬਾਰੇ ਗੱਲਬਾਤ ਕਰਦਿਆਂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਸ ਦੇ ਨਾਲ ਜੋ ਵਿਰੋਧ ਕੀਤਾ ਗਿਆ ਸੀ। ਉਹ ਕਿਸਾਨਾਂ ਵੱਲੋਂ ਨਹੀਂ ਬਲਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤਾ ਗਿਆ ਵਿਰੋਧ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਨੇ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:- ਵਿਧਾਇਕ ਮੀਤ ਹੇਅਰ ਦਾ CM ਚਿਹਰੇ ਨੂੰ ਲੈਕੇ ਵੱਡਾ ਬਿਆਨ