ETV Bharat / state

ਡੇਰਿਆਂ ਨਾਲ ਕਾਂਗਰਸ ਦੀ ਪੁਰਾਣੀ ਸਾਂਝ: ਅਕਾਲੀ ਦਲ

ਡੇਰਾ ਵਿਵਾਦ ਨੂੰ ਲੈ ਕੇ ਲਗਾਤਾਰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ, ਜਿੱਥੇ ਇੱਕ ਪਾਸੇ ਸੱਤਾ ਧਿਰ ਬੀਤੀ ਅਕਾਲੀ-ਭਾਜਪਾ ਸਰਕਾਰ ਦੇ ਡੇਰਾ ਸੱਚਾ ਸੌਦਾ ਨਾਲ ਸਬੰਧ ਹੋਣ ਦੇ ਇਲਜ਼ਾਮ ਲਾ ਰਹੀ ਹੈ। ਉੱਥੇ ਹੀ ਲੁਧਿਆਣਾ ਤੋਂ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਡੇਰੇ ਨਾਲ ਕਾਂਗਰਸ ਦੇ ਸਿੱਧੇ ਹੱਥ ਹੋਣ ਦਾ ਇਲਜ਼ਾਮ ਲਗਾਇਆ ਗਿਆ।

ਸ਼ਰਨਜੀਤ ਸਿੰਘ ਢਿੱਲੋਂ
ਸ਼ਰਨਜੀਤ ਸਿੰਘ ਢਿੱਲੋਂ
author img

By

Published : Jul 21, 2020, 8:27 PM IST

ਲੁਧਿਆਣਾ: ਡੇਰਾ ਵਿਵਾਦ ਨੂੰ ਲੈ ਕੇ ਲਗਾਤਾਰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਸੱਤਾ ਧਿਰ ਬੀਤੀ ਅਕਾਲੀ-ਭਾਜਪਾ ਸਰਕਾਰ ਦੇ ਡੇਰਾ ਸੱਚਾ ਸੌਦਾ ਨਾਲ ਸਬੰਧ ਹੋਣ ਦੇ ਇਲਜ਼ਾਮ ਲਾ ਰਹੀ ਹੈ। ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਕਾਂਗਰਸ ਆਪਣੇ ਚੋਣ ਮੈਨੀਫੈਸਟੋ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ, ਪਰ ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀਆ ਚਾਲਾਂ ਚੱਲ ਰਹੀ ਹੈ।

ਵੀਡੀਓ

ਗਰੇਵਾਲ ਨੇ ਕਿਹਾ ਕਿ ਸਾਲ 2007 ਦੇ ਵਿਚ ਕਾਂਗਰਸ ਨੇ ਡੇਰੇ ਤੋਂ ਚੋਣਾਂ ਲਈ ਸਮਰਥਨ ਮੰਗਿਆ ਸੀ, ਉਨ੍ਹਾਂ ਕਿਹਾ ਕਿ ਡੇਰੇ ਅਤੇ ਕਾਂਗਰਸ ਦੀ ਸਿੱਧੀ ਸਾਂਝ ਹੈ। ਕਿਉਂਕਿ ਕੇਂਦਰ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਵੀ ਡੇਰੇ ਦੇ ਖ਼ਿਲਾਫ਼ ਕਾਰਵਾਈ ਹੋਈ। ਗਰੇਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਓਪਨ ਚੈਲੇਂਜ ਕੀਤਾ ਕਿ ਉਹ ਮਾਮਲੇ ਦੀ ਜਾਂਚ ਸੀਬੀਆਈ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾ ਕੇ ਵੇਖ ਲੈਣ ਅਸਲੀਅਤ ਸਾਹਮਣੇ ਆ ਜਾਵੇਗੀ।

ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਖੁਦ ਚਾਹੁੰਦਾ ਹੈ ਕਿ ਸ੍ਰੀ ਗੂਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਇਹ ਸਾਜ਼ਿਸ਼ ਕਿਸ ਨੇ ਰਚੀ ਉਸ ਦਾ ਪਰਦਾ ਫਾਸ਼ ਹੋਣਾ ਚਾਹੀਦਾ ਹੈ।

ਦੂਜੇ ਪਾਸੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਵੀ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ, ਸਿਰਫ਼ ਲੋਕਾਂ ਦਾ ਧਿਆਨ ਹੁਣ ਆਪਣੀਆਂ ਨਾਕਾਮੀਆਂ ਤੋਂ ਭਟਕਾ ਕੇ ਡੇਰੇ ਦੇ ਮੁੱਦੇ 'ਤੇ ਲਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੋਈ ਵਿਕਾਸ ਕਾਰਜ ਨਹੀਂ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.