ਲੁਧਿਆਣਾ: ਪੰਜਾਬ ਪੁਲਿਸ ਵੱਲੋਂ ਪੰਜਾਬ ’ਚ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸ਼ੱਕੀ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਵਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਹੈਲਪਲਾਈਨ ਨੰਬਰ 112 ਅਤੇ 181 ਵੀ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਜ਼ਿਲ੍ਹਾ ਮੋਗਾ, ਲੁਧਿਆਣਾ ਅਤੇ ਪਟਿਆਲਾ ਵਿੱਚ ਪੁਲਿਸ ਨੇ ਚੌਂਕਸੀ ਵਧਾ ਦਿੱਤੀ ਗਈ ਹੈ।
-
.@DGPPunjabPolice urges the public to remain alert during the forthcoming Festival season, Call 112 or 181 to report if anything suspicious or unclaimed #StayAlert pic.twitter.com/ffeYvr3mc9
— Punjab Police India (@PunjabPoliceInd) August 28, 2021 " class="align-text-top noRightClick twitterSection" data="
">.@DGPPunjabPolice urges the public to remain alert during the forthcoming Festival season, Call 112 or 181 to report if anything suspicious or unclaimed #StayAlert pic.twitter.com/ffeYvr3mc9
— Punjab Police India (@PunjabPoliceInd) August 28, 2021.@DGPPunjabPolice urges the public to remain alert during the forthcoming Festival season, Call 112 or 181 to report if anything suspicious or unclaimed #StayAlert pic.twitter.com/ffeYvr3mc9
— Punjab Police India (@PunjabPoliceInd) August 28, 2021
ਇਸ ਸਬੰਧੀ ਲੁਧਿਆਣਾ ਦੇ ਏਡੀਸੀਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਬੀਤੇ ਦਿਨਾਂ ਦੇ ਵਿਚ ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀਆਂ ਤੋਂ ਜਾਣਕਾਰੀ ਮਿਲੀ ਹੈ ਅਤੇ ਕੁਝ ਇਨਪੁੱਟ ਵੀ ਮਿਲੇ ਹਨ ਉਸ ਦੇ ਆਧਾਰ ’ਤੇ ਇਹ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਸਤੂ ਜਾਂ ਫਿਰ ਕੋਈ ਸ਼ੱਕੀ ਵਿਅਕਤੀ ਮਿਲਦਾ ਹੈ ਤਾਂ ਇਸ ਸਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ।
ਇਹ ਵੀ ਪੜੋ: ਪਾਕਿਸਤਾਨ ਤੋਂ ਹਥਿਆਰ ਤਸਕਰੀ ‘ਚ ਇੱਕ ਗ੍ਰਿਫ਼ਤਾਰ
ਕਾਬਿਲੇਗੌਰ ਹੈ ਕਿ ਲਗਾਤਾਰ ਬੀਤੇ ਦਿਨੀਂ ਆਜ਼ਾਦੀ ਦਿਹਾੜੇ ਅਤੇ ਰੱਖੜੀ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਸੀ। ਲੁਧਿਆਣਾ ਪੁਲਿਸ ਵੱਲੋਂ ਵੀ ਰੋਜ਼ਾਨਾ ਮੌਕ ਡਰਿੱਲ ਕੀਤੀ ਜਾ ਰਹੀ ਹੈ ਅਤੇ ਨਾਕੇਬੰਦੀ ਵਧਾਈ ਗਈ ਹੈ।