ETV Bharat / state

ਸੰਜੇ ਤਲਵਾੜ ਦੀ ਕਥਿਤ ਵੀਡੀਓ ਮੁੜ ਵਾਇਰਲ, ਪੁਲਿਸ ਨੇ ਅਣਪਛਾਤਿਆਂ ਵਿਰੁੱਧ ਕੀਤਾ ਮਾਮਲਾ ਦਰਜ

ਸੰਜੇ ਤਲਵਾੜ ਨੇ ਥਾਣਾ ਟਿੱਬਾ ਦੇ ਵਿੱਚ ਮੁੜ ਤੋਂ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੇ ਸਿਆਸੀ ਭਵਿੱਖ ਨੂੰ ਢਾਹ ਲਾਉਣ ਲਈ ਵਿਰੋਧੀਆਂ ਵੱਲੋਂ ਉਨ੍ਹਾਂ ਨੂੰ ਨੀਵਾਂ ਦਿਖਾਉਣ ਲਈ ਉਨ੍ਹਾਂ ਦੀ ਵੀਡੀਓ ਮੁੜ ਤੋਂ ਵੈਰੀ ਦਿਤੀ ਗਈ ਹੈ।

ਫ਼ੋਟੋ
ਫ਼ੋਟੋ
author img

By

Published : Jun 8, 2021, 4:49 PM IST

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸ ਵਿਧਾਇਕ ਸੰਜੇ ਤਲਵਾੜ ਦੀ ਕਥਿਤ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਨ ਦਾ ਮਾਮਲਾ ਮੁੜ ਤੋਂ ਗਰਮਾ ਗਿਆ ਹੈ। ਸੰਜੇ ਤਲਵਾੜ ਨੇ ਥਾਣਾ ਟਿੱਬਾ ਦੇ ਵਿੱਚ ਮੁੜ ਤੋਂ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੇ ਸਿਆਸੀ ਭਵਿੱਖ ਨੂੰ ਢਾਹ ਲਾਉਣ ਲਈ ਵਿਰੋਧੀਆਂ ਵੱਲੋਂ ਉਨ੍ਹਾਂ ਨੂੰ ਨੀਵਾਂ ਦਿਖਾਉਣ ਲਈ ਉਨ੍ਹਾਂ ਦੀ ਵੀਡੀਓ ਮੁੜ ਤੋਂ ਵੈਰੀ ਦਿਤੀ ਗਈ ਹੈ। ਜਦੋਂ ਕਿ ਉਨ੍ਹਾਂ ਦੀ ਧਰਮ ਪਤਨੀ ਦੀ ਬਿਮਾਰੀ ਦੇ ਚਲਦਿਆਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਨੂੰ ਆਧਾਰ ਬਣਾ ਕੇ ਵਿਰੋਧੀਆਂ ਵੱਲੋਂ ਉਨ੍ਹਾਂ ਤੇ ਕਿੱਚੜ ਉਛਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਉੱਤੇ ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

ਫ਼ੋਟੋ
ਫ਼ੋਟੋ

ਥਾਣਾ ਟਿੱਬਾ ਵਿੱਚ 107 ਵਾਰਡ ਨੰਬਰ ਐਫਆਈਆਰ ਦਰਜ ਹੋਈ ਹੈ ਜਿਸ ਲਈ ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ 499, 500 ipc ਤੇ 67 it act ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਵਿੱਚ ਸ਼ਿਕਾਇਤ ਕਰਤਾ ਸਿੱਧਾ ਵਿਧਾਇਕ ਸੰਜੇ ਤਲਵਾੜ ਬਣੇ ਹਨ ਜਿਨ੍ਹਾਂ ਨੇ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੀ ਪਤਨੀ ਦਾ ਦੇਹਾਂਤ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਵਿਰੋਧੀਆਂ ਵੱਲੋਂ ਉਨ੍ਹਾਂ ਦੇ ਸਿਆਸੀ ਭਵਿੱਖ ਨੂੰ ਢਾਹ ਲਾਉਣ ਲਈ ਉਨ੍ਹਾਂ ਦੀ ਇਕ ਕਥਿਤ ਅਤੇ ਜਾਅਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਗਈ ਹੈ।

ਇਹ ਵੀ ਪੜ੍ਹੋ:Corona Warriors: ਕੋਰੋਨਾ ਯੋਧਿਆਂ ਨੂੰ ਫਾਰਗ ਕਰਨ 'ਤੇ 'ਆਪ' ਦਾ ਸਰਕਾਰ 'ਤੇ ਨਿਸ਼ਾਨਾ

ਇਸ ਵਿਚ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਅਤੇ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਕਿਸੇ ਸ਼ਰਾਰਤੀ ਅਨਸਰ ਰਾਹੀਂ ਇਹ ਕਾਰਾ ਕੀਤਾ ਗਿਆ ਹੈ ਜਿਸ ਕਰ ਕੇ ਉਨ੍ਹਾਂ ਨੇ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.