ਲੁਧਿਆਣਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਦੇ ਹੱਕ 'ਚ ਪਾਰਟੀ ਦੇ ਪੰਜਾਬ ਸਹਿ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵਿਰੋਧੀਆਂ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ।
ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਦੀ ਬੀ ਟੀਮ ਨਹੀਂ ਸਗੋਂ ਅਕਾਲੀ ਦਲ ਅਤੇ ਭਾਜਪਾ ਮਿਲ ਕੇ ਫਰੈਂਡਲੀ ਮੈਚ ਖੇਡ ਰਹੇ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 12 ਅਪ੍ਰੈਲ ਤੋਂ ਬਾਅਦ ਪੰਜਾਬ 'ਚ ਹੀ ਰਹਿਣਗੇ ਤੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨਗੇ। ਜੇ ਲੋਕ ਵਿਕਾਸ ਅਤੇ ਕੰਮਾਂ ਨੂੰ ਵੋਟ ਪਾਉਣਾ ਚਾਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ।
ਦਿੱਲੀ 'ਚ ਕਾਂਗਰਸ ਨਾਲ ਗਠਜੋੜ ਸਬੰਧੀ ਉਨ੍ਹਾ ਕਿਹਾ ਕਿ ਗਠਜੋੜ ਸਿਰਫ ਦਿੱਲੀ ਤੇ ਹਰਿਆਣਾ 'ਚ ਹੀ ਹੋ ਸਕਦਾ ਹੈ, ਪੰਜਾਬ 'ਚ ਉਨ੍ਹਾਂ ਨੂੰ ਗਠਜੋੜ ਦੀ ਕੋਈ ਲੋੜ ਨਹੀਂ।