ਲੁਧਿਆਣਾ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (Punjab Assembly Election) ਨੂੰ ਲੈਕੇ ਪੰਜਾਬ ਵਿੱਚ ਸਿਆਸਤ ਆਪਣੇ ਸਿਖਰਾ ‘ਤੇ ਪਹੁੰਚ ਗਈ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਆਪੋਂ-ਆਪਣੀ ਜਿੱਤੇ ਦੇ ਦਾਅਦੇ ਵੀ ਕੀਤੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਪੰਜਾਬ ਨੂੰ ਜਿੱਤਣ ਦੇ ਲਈ ਆਮ ਆਦਮੀ ਪਾਰਟੀ (Aam Aadmi Party) ਪੰਜਾਬੀਆਂ ਨੂੰ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਤੇ ਇਲਾਜ ਦੇਣ ਦੇ ਵਾਅਦੇ ਕਰ ਰਹੀ ਹੈ। ਉੱਥੇ ਹੀ ਲੁਧਿਆਣਾ ਪਹੁੰਚੇ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਵੀ ਪੰਜਾਬੀਆਂ ਤੋਂ ਵੋਟ ਲੈਣ ਲਈ ਸਿੱਖ ਧਰਮ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਸਹਾਰਾ ਲੈਂਦੇ ਨਜ਼ਰ ਆ ਰਹੇ ਹਨ।
ਇਸ ਮੌਕੇ ਸਟੇਜ ਤੋਂ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਕਿਹਾ ਕਿ ਮੈਂ ਹਮੇਸ਼ਾ ਤੋਂ ਹੀ ਪੰਜਾਬੀਆਂ ਦੀ ਮਿਹਨਤ ਤੇ ਬਹਾਦਰੀ ਵੇਖ ਕੇ ਗਦ-ਗਦ ਜੋ ਜਾਂਦਾ ਸੀ, ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਹਰ ਘਰ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦਰ ਸਿੰਘ (Dasam Pita Sahib Sri Guru Gobinder Singh) ਜੀ ਦੀ ਤਸਵੀਰ ਹੋਈ ਹੈ।
ਅਮਿਤ ਸ਼ਾਹ ਨੂੰ ਯਾਦ ਆਏ ਸ਼ਹੀਦ ਸਰਾਭਾ
ਇਸ ਮੌਕੇ ਜਿੱਥੇ ਅਮਿਤ ਸ਼ਾਹ ਨੇ ਗੁਰੂਆਂ ਨੂੰ ਯਾਦ ਕੀਤਾ, ਉੱਥੇ ਹੀ ਉਨ੍ਹਾਂ ਵੱਲੋਂ ਭਾਰਤ ਦੀ ਆਜ਼ਾਦੀ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਭਾਰਤ ਦੀ ਆਜ਼ਾਦੀ ਲਈ ਨਾ ਲੜਦੇ ਤਾਂ ਅੱਜ ਵੀ ਭਾਰਤ ਗੁਲਾਮ ਹੋਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਇੱਕ ਅਜਿਹਾ ਸੂਬਾ ਹੈ ਜਿਸ ਨੂੰ ਹਿੰਦੁਸਤਾਨ ਦਾ ਜਿਗਰ ਕਹਿ ਕੇ ਸੰਬੋਧਨ ਕੀਤਾ ਜਾਂਦਾ ਹੈ।
ਸਿੱਖ ਧਰਮ ਅਤੇ ਗੁਰੂਆਂ ਦੀ ਗੱਲ
ਅਮਿਤ ਸ਼ਾਹ ਨੇ ਸਪੀਚ ਦੇਣ ਤੋਂ ਪਹਿਲਾਂ ਆਪਣੇ ਸਿਰ 'ਤੇ ਪੱਗ ਰਖਵਾਈ ਅਤੇ ਹੱਥ ਵਿੱਚ ਕਿਰਪਾਨ ਫੜੀ। ਉਨ੍ਹਾਂ ਆਪਣੀ ਸਪੀਚ ਦੀ ਸ਼ੁਰੂਆਤ ਵਿੱਚ ਸਭ ਤੋਂ ਪਹਿਲਾਂ ਸਾਰੇ ਗੁਰੂਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਵਿੱਚ ਕੋਈ ਘਰ ਹੋਵੇਗਾ ਜਿੱਥੇ ਦਸਮ ਪਿਤਾ ਦੀ ਤਸਵੀਰ ਨਾ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਸਰਹੱਦਾਂ 'ਤੇ ਸ਼ਹੀਦ ਹੋਏ ਹਨ। ਅਮਿਤ ਸ਼ਾਹ ਨੇ ਆਪਣੀ ਸਪੀਚ ਵਿੱਚ ਕਿਹਾ ਕਿ ਸਿੱਖ ਗੁਰੂਆਂ ਦੀ ਪਰੰਪਰਾ ਨੂੰ ਜਾਰੀ ਰੱਖਣ ਦੀ ਬੇਹੱਦ ਲੋੜ ਹੈ ਅਤੇ ਭਾਜਪਾ ਜੋ ਕਹਿੰਦੀ ਹੈ ਕਰਕੇ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਫੌਜੀ ਭਰਾਵਾਂ ਦਾ ਲੰਮੇਂ ਸਮੇਂ ਤੋਂ ਚੱਲ ਰਿਹਾ ਵਨ ਰੈਂਕ ਵਨ ਪੈਨਸ਼ਨ ਦਾ ਮੁੱਦਾ ਵੀ ਭਾਜਪਾ ਨੇ ਹੀ ਖਤਮ ਕੀਤਾ।
ਰੁਜ਼ਗਾਰ ‘ਤੇ ਬੋਲੇ ਸ਼ਾਹ
ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜਗਾਰ ਦੇਣ ‘ਤੇ ਕਿਹਾ ਕਿ ਪੰਜਾਬ ਵਿੱਚ ਇਸ ਕਦਰ ਵੱਡੀ-ਵੱਡੀ ਕੰਪਨੀਆਂ ਵਿਕਸਿਤ ਕੀਤੀਆਂ ਜਾਣਗੀਆਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਪੰਜਾਬ ਤੋਂ ਬਾਹਰ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਤਿਆਰ ਹੋਣ ਵਾਲਾ ਸਾਈਕਲ ਅਸੀਂ ਪੂਰੇ ਵਿਸ਼ਵ ਵਿੱਚ ਪਹਚਾ ਦੇਵਾਗੇ ਅਤੇ ਐੱਮ.ਐੱਸ.ਐੱਮ.ਏ. ਨੂੰ 4 ਰੁਪਏ ਪ੍ਰਤੀ ਯੂਨੀਟ ਬਿਜਲੀ ਦੇਣ ਦਾ ਵੀ ਵਾਅਦਾ ਕੀਤਾ ਹੈ।
ਕਿਸਾਨਾਂ ਦੇ ਕਰਜ਼ ਸ਼ਾਹ ਦਾ ਬਿਆਨ
ਪੰਜਾਬ ਦੇ ਕਿਸਾਨਾਂ ਨੂੰ ਘੂਣ ਵਾਂਗ ਖਾ ਰਹੇ ਕਰਜ਼ ‘ਤੇ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ 2022 ਵਿੱਚ ਬੀਜੇਪੀ ਨੂੰ ਪੰਜਾਬ ਦੀ ਸਰਕਾਰ ਵਜੋਂ ਚੁਣਦੇ ਹਨ ਤਾਂ ਪੰਜਾਬ ਦੇ 50 ਹਜ਼ਾਰ ਤੱਕ ਦੇ ਸਾਰੇ ਕਿਸਾਨਾਂ ਦਾ ਕਰਜ਼ ਅਸੀਂ ਮੁਆਫ਼ ਕਰ ਦੇਵਾਗੇ।
ਕੌਮੀ ਸੁਰੱਖਿਆ ਦਾ ਮੁੱਦਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਵਿੱਚ ਸੁਰੱਖਿਆ ਦਾ ਮੁੱਦਾ ਇੱਕ ਵੱਡਾ ਮੁੱਦਾ ਹੈ ਉਨ੍ਹਾਂ ਕਿਹਾ ਕਿ ਜੋ ਚੰਨੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾ ਸਕਦਾ ਉਹ ਪੰਜਾਬ ਦੇ ਲੋਕਾਂ ਨੂੰ ਕੀ ਸੁਰੱਖਿਆ ਮੁਹੱਈਆ ਕਰਵਾਏਗਾ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਜ਼ਿਕਰ ਹੈ ਇਸ ਕਰਕੇ ਇੱਥੇ ਮਜ਼ਬੂਤ ਸਰਕਾਰ ਦੀ ਬੇਹੱਦ ਲੋੜ ਹੈ ਉਨ੍ਹਾਂ ਕਿਹਾ ਕਿ ਇਹ ਕੋਈ ਕਾਮੇਡੀ ਸਰਕਸ ਨਹੀਂ ਹੈ ਪੰਜਾਬ ਦੇ ਨਾਲ ਬਾਰਡਰ ਲੱਗਦੇ ਨੇ ਅਤੇ ਤੇ ਅਤਿਵਾਦ ਦਾ ਵੀ ਬੋਲਬਾਲਾ ਰਿਹਾ ਹੈ ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਜੜ੍ਹੋਂ ਖਤਮ ਕਰ ਦਿੱਤਾ ਜਾਵੇਗਾ।
ਨਸ਼ੇ 'ਤੇ ਸ਼ਾਹ ਦਾ ਵੱਡਾ ਬਿਆਨ
ਨਸ਼ੇ ‘ਤੇ ਬੋਲਦਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਸਾਡੀ ਸਰਕਾਰ ਆਉਦੀ ਹੈ ਤਾਂ ਅਸੀਂ 5 ਸਾਲਾਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਵਾਗੇ ਅਤੇ ਪੰਜਾਬ ਦੇ ਚਾਰ ਸ਼ਹਿਰਾਂ ਵਿੱਚ ਨਰਕੋਟਿਕ ਸੈੱਲ ਬਣਾ ਕੇ ਨਸ਼ੇ ‘ਤੇ ਠੱਲ ਪਾਵਾਂਗੇ।
SAD 'ਤੇ ਸ਼ਾਹ ਦਾ ਤੰਜ
ਸ਼੍ਰੋਮਣੀ ਅਕਾਲੀ ਦਲ ‘ਤੇ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਬੀਜੇਪੀ ਦਾ ਸਾਥ ਨਹੀਂ ਦਿੱਤਾ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ ਵਿੱਚ ਬੀਜੇਪੀ ਨੂੰ ਸਿਰਫ਼ ਆਪਣੇ ਨਿੱਜੀ ਸਵਾਰਥ ਲਈ ਵਰਤਿਆ ਹੈ।
ਧਰਮ ਪਰਿਵਰਤਨ ਦਾ ਮੁੱਦਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਪੰਜਾਬ ਵਿਚ ਵੱਡੀ ਤਦਾਦ ਦੇ ਅੰਦਰ ਧਰਮ ਪਰਿਵਰਤਨ ਹੋ ਰਿਹਾ ਹੈ ਨਾ ਸਿਰਫ਼ ਹਿੰਦੂ ਭਾਈਚਾਰੇ ਦਾ ਸਗੋਂ ਸਿੱਖ ਭਾਈਚਾਰੇ ਨੂੰ ਵੀ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਜਿਸ ਨੂੰ ਨਾ ਤਾਂ ਕੇਜਰੀਵਾਲ ਰੋਕ ਸਕਦਾ ਅਤੇ ਨਾ ਹੀ ਚੰਨੀ ਰੋਕ ਸਕਦਾ ਹੈ। ਉਸ ਨੂੰ ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਹੀ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਧਰਮ ਪਰਿਵਰਤਨ ਇੱਕ ਵੱਡਾ ਮੁੱਦਾ ਹੈ।
ਇੰਡਸਟਰੀ 'ਤੇ ਫੋਕਸ
ਆਪਣੀ ਸਪੀਚ ਦੇ ਦੌਰਾਨ ਅਮਿਤ ਸ਼ਾਹ ਵਾਰ-ਵਾਰ ਲੁਧਿਆਣਾ ਦੀ ਇੰਡਸਟਰੀ ਦਾ ਜ਼ਿਕਰ ਵੀ ਕਰਦੇ ਰਹੇ। ਉਨ੍ਹਾਂ ਕਿਹਾ ਕਿ ਜੇਕਰ ਐਨਡੀਏ ਦੀ ਸਰਕਾਰ ਬਣਦੀ ਹੈ ਤਾਂ ਲੁਧਿਆਣਾ ਦੇ ਸਾਈਕਲ ਨੂੰ ਵਿਸ਼ਵ ਪੱਧਰ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਐੱਮ.ਐੱਸ.ਐੱਮ.ਈ ਮੈਨੂੰ ਚਾਰ ਰੁਪਏ ਪ੍ਰਤੀ ਯੂਨਿਟ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੋ ਇੰਡਸਟਰੀ ਬੰਦ ਹੋ ਗਈ ਹੈ, ਉਸ ਨੂੰ ਮੁੜ ਸੁਰਜੀਤ ਕਰਨ ਲਈ ਵੀ ਭਾਜਪਾ ਵੱਲੋਂ ਯਤਨ ਕੀਤੇ ਜਾਣਗੇ ਤਾਂ ਜੋ ਸਾਡੀ ਇੰਡਸਟਰੀ ਦਾ ਪਹੀਆ ਵੀ ਮੁੜ ਤੋਂ ਚਲ ਸਕੇ।
1984 ਸਿੱਖ ਕਤਲੇਆਮ ਦਾ ਮੁੱਦਾ
ਅਮਿਤ ਸ਼ਾਹ ਨੇ ਆਪਣੀ ਸਪੀਚ ਦੇ ਦੌਰਾਨ ਸਿੱਖ ਦੰਗਿਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਓਦੋਂ ਮੇਰੀ ਉਮਰ ਘਟ ਸੀ ਪਰ ਜੋ ਸਿੱਖ ਕੌਂਮ ਨਾਲ ਹੋਇਆ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਰਫ ਭਾਜਪਾ ਨੇ ਹੀ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਵਾਈ ਹੈ।
ਇਹ ਵੀ ਪੜ੍ਹੋ: 'ਆਪ' ਖਿਲਾਫ਼ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ, ਕਿਹਾ...