ETV Bharat / state

Amritpal's Friend Joga Singh: ਗੁਰਦੁਆਰਾ ਸਾਹਿਬ ਦੇ ਮੁੱਖੀ ਨੇ ਅੰਮ੍ਰਿਤਪਾਲ ਦੇ ਕਰੀਬੀ ਜੋਗਾ ਸਿੰਘ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ - ਜੋਗਾ ਸਿੰਘ ਦਾ ਰਵੱਈਆ

ਲੁਧਿਆਣਾ ਵਿਖੇ ਸਾਹਨੇਵਾਲ ਤੋਂ ਅੰਮ੍ਰਿਤਪਾਲ ਦੇ ਇਕ ਹੋ ਸਾਥੀ ਦੇ ਫੜੇ ਜਾਣ ਦੀ ਖ਼ਬਰ ਦੀ ਫਿਲਹਾਲ ਸਾਹਨੇਵਾਲ ਪੁਲਿਸ ਨੇ ਪੁਸ਼ਟੀ ਨਹੀਂ ਕੀਤੀ ਹੈ। ਦੂਜੇ ਪਾਸੇ, ਗੁਰਦੁਆਰਾ ਰੇਰੂ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਜੋਗਾ ਸਿੰਘ ਦਾ ਵਰਤਾਰਾ ਸੰਗਤ ਤੇ ਗੁਰਦੁਆਰਾ ਸਾਹਿਬ ਦੇ ਰਾਗੀਆਂ ਨਾਲ ਬਹੁਤ ਚੰਗਾ ਨਹੀਂ ਸੀ।

Amritpal's Friend Joga Singh, Amritpal Singh News
Amritpal's Friend Joga Singh: ਗੁਰਦੁਆਰਾ ਸਾਹਿਬ ਦੇ ਮੁੱਖੀ ਨੇ ਅੰਮ੍ਰਿਤਪਾਲ ਦੇ ਕਰੀਬੀ ਜੋਗਾ ਸਿੰਘ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ
author img

By

Published : Mar 31, 2023, 5:00 PM IST

ਸਾਹਨੇਵਾਲ ਪੁਲਿਸ ਵੱਲੋਂ ਜੋਗਾ ਸਿੰਘ ਦੀ ਗ੍ਰਿਫਤਾਰੀ ਦੀ ਅਜੇ ਪੁਸ਼ਟੀ ਨਹੀਂ

ਲੁਧਿਆਣਾ: ਸਾਹਨੇਵਾਲ ਤੋਂ ਜੋਗਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਹਾਲਾਂਕਿ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਪਰ, ਗੁਰਦੁਆਰਾ ਰੇਰੂ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਜੋਗਾ ਸਿੰਘ ਕਾਰ ਸੇਵਾ ਵਾਲੇ ਬਾਬਾ ਮੇਜਰ ਸਿੰਘ ਦੇ ਨਾਲ ਜੁੜਿਆ ਹੋਇਆ ਸੀ ਅਤੇ ਬੀਤੇ 10 ਸਾਲ ਤੋਂ ਇਹ ਕਾਰ ਸੇਵਾ ਵਾਲੇ ਬਾਬਾ ਨਾਲ ਜੁੜਿਆ ਹੋਇਆ ਸੀ। ਪਰ, 8 ਮਹੀਨੇ ਪਹਿਲਾਂ ਜੋਗਾ ਸਿੰਘ ਨੂੰ ਬਾਹਰ ਕੱਢ ਦਿੱਤਾ ਗਿਆ ਸੀ।

Amritpal's Friend Joga Singh: ਗੁਰਦੁਆਰਾ ਸਾਹਿਬ ਦੇ ਮੁੱਖੀ ਨੇ ਅੰਮ੍ਰਿਤਪਾਲ ਦੇ ਕਰੀਬੀ ਜੋਗਾ ਸਿੰਘ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਕੁਝ ਸਮਾਂ ਪਹਿਲਾਂ ਜੋਗਾ ਸਿੰਘ ਨੂੰ ਕੱਢਿਆ ਸੀ ਬਾਹਰ: ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਯੂਪੀ ਤੋਂ ਬਾਬਾ ਹਜ਼ੂਰ ਸਾਹਿਬ ਕਾਰ ਸੇਵਾ ਵਾਲੇ ਬਾਬਿਆਂ ਤੋਂ ਇਹ ਕਾਰ ਲੈਕੇ ਅੱਗੇ ਆਇਆ ਸੀ, ਪਰ ਕਿਸੇ ਕਾਰਨਾਂ ਕਰਕੇ ਜੋਗਾ ਸਿੰਘ ਨੂੰ ਬਾਹਰ ਕੱਢ ਦਿੱਤਾ ਸੀ ਜਿਸ ਤੋਂ ਬਾਅਦ ਉਹ ਯੂਪੀ ਕਿਸੇ ਕਾਰ ਸੇਵਾ ਵਾਲੇ ਡੇਰੇ ਨਾਲ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ।

ਜੋਗਾ ਸਿੰਘ ਦਾ ਰਵੱਈਆ ਵੀ ਠੀਕ ਨਹੀਂ ਸੀ: ਗੁਰਦੁਆਰਾ ਰੇਰੂ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਨਾਲ ਉਸ ਦੇ ਲਿੰਕ ਹੋ ਸਕਦੇ ਹਨ। ਉਨ੍ਹਾ ਕਿਹਾ ਕਿ ਜੋਗਾ ਸਿੰਘ ਦਾ ਰਵੱਈਆ ਵੀ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਰਾਗੀ ਸਿਘਾਂ ਅਤੇ ਸੇਵਾਦਾਰਾਂ ਨੂੰ ਵੀ ਤੰਗ ਪ੍ਰੇਸ਼ਾਨ ਕਰਦਾ ਸੀ। ਉਨ੍ਹਾਂ ਕਿਹਾ ਕੇ ਅੰਮ੍ਰਿਤਪਾਲ ਨਾਲ ਉਹ 8 ਮਹੀਨੇ ਪਹਿਲਾਂ ਤੋਂ ਹੀ ਜੁੜਿਆ ਸੀ। ਜਦੋਂ ਕਾਰ ਸੇਵਾ ਵਾਲੇ ਬਾਬਾ ਮੇਜਰ ਸਿੰਘ ਵੱਲੋਂ ਉਸ ਨੂੰ ਬਾਹਰ ਕੱਢ ਦਿੱਤਾ ਗਿਆ ਸੀ, ਤਾਂ ਉਸ ਤੋਂ ਬਾਅਦ ਹੀ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਆਇਆ ਹੋ ਸਕਦਾ ਹੈ।

ਗੁਰਦੁਆਰਾ ਸਾਹਿਬ ਰੇਰੂ ਸਾਹਿਬ ਤੋਂ ਨਹੀਂ ਹੋਈ ਗ੍ਰਿਫਤਾਰੀ: ਗੁਰਦੁਆਰਾ ਦੇ ਪ੍ਰਧਾਨ ਮੁਤਾਬਕ 28 ਮਾਰਚ ਨੂੰ ਉਹ ਯੂਪੀ ਤੋਂ ਹੀ ਹਜ਼ੂਰ ਸਾਹਿਬ ਤੋਂ ਕਾਰ ਸੇਵਾ ਵਾਲੇ ਬਾਬਿਆਂ ਤੋਂ ਕਾਰ ਲੈਕੇ ਆਇਆ ਸੀ। ਉਨ੍ਹਾਂ ਨੂੰ ਕਹਿ ਕੇ ਆਇਆ ਆਇਆ ਸੀ ਕਿ ਉਹ ਪੰਜਾਬ ਚੱਲਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਗੁਰਦੁਆਰਾ ਸਾਹਿਬ ਪੁੱਛਗਿੱਛ ਲਈ ਆਏ ਸਨ। ਉਨ੍ਹਾਂ ਕਿਹਾ ਕਿ ਉਸ ਦਿਨ ਹੀ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਰੇਰੂ ਸਾਹਿਬ ਤੋਂ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਨੇ ਕਿਸੇ ਹੋਰ ਥਾਂ ਤੋਂ ਉਸ ਨੂੰ ਕਾਬੂ ਕੀਤਾ ਹੈ।

ਸਾਹਨੇਵਾਲ ਪੁਲਿਸ ਵੱਲੋਂ ਪੁਸ਼ਟੀ ਨਹੀਂ: ਜਦੋਂ ਈਟੀਵੀ ਭਾਰਤ ਦੀ ਟੀਮ ਸਾਹਨੇਵਾਲ ਪੁਲਿਸ ਸਟੇਸ਼ਨ ਪਹੁੰਚੀ ਤਾਂ, ਥਾਣਾ ਐਸਐਚਓ ਨੇ ਸਾਫ ਕਿਹਾ ਹੈ ਕਿ ਸਾਡੇ ਵੱਲੋਂ ਜੋਗਾ ਸਿੰਘ ਦੀ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੋ ਸਕਦਾ ਹੈ ਕਿ ਸੈਂਟਰਲ ਏਜੰਸੀਆਂ ਵੱਲੋਂ ਕਾਰਵਾਈ ਕੀਤੀ ਗਈ ਹੋਵੇ, ਪਰ ਉਨ੍ਹਾਂ ਨੂੰ ਇਸ ਦੀ ਕੋਈ ਜਾਣਕਾਰੀ ਨਹੀਂ ਹੈ। ਚੰਡੀਗੜ੍ਹ ਬਿਊਰੋ ਦੀ ਰਿਪੋਰਟ ਮੁਤਾਬਕ, ਜੋਗਾ ਸਿੰਘ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਜਿਸ ਨੂੰ ਲੈ ਕੇ ਜਲਦ ਪੁਲਿਸ ਅਧਿਕਾਰਿਤ ਪੁਸ਼ਟੀ ਕਰ ਸਕਦੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਇੱਕ ਹੋਰ ਸਾਥੀ ਜੋਗਾ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਅਹਿਮ ਖ਼ੁਲਾਸੇ ਹੋਣ ਦੀ ਉਮੀਦ

etv play button

ETV Bharat Logo

Copyright © 2025 Ushodaya Enterprises Pvt. Ltd., All Rights Reserved.