ਲੁਧਿਆਣਾ: ਲੁਧਿਆਣਾ ਦੇ ਥਾਣਾ ਪੀਏਯੂ ਅਧੀਨ ਚਾਂਦ ਕਾਲੋਨੀ 'ਚ ਬੀਤੀ ਰਾਤ ਨੌਜਵਾਨਾਂ ਨੇ ਪੈਸਿਆਂ ਦੇ ਲੈਣ-ਦੇਣ ਦੇ ਚੱਲਦਿਆਂ 18 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਵੱਲੋਂ ਇਨਸਾਫ ਦੀ ਮੰਗ: ਦੂਜੇ ਪਾਸੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਵਿੱਕੀ ਨਰਵਾਣਾ ਕਲੱਬ ਵਿੱਚ ਇੱਕ ਠੇਕੇਦਾਰ ਨਾਲ ਕੰਮ ਕਰਦਾ ਸੀ ਅਤੇ ਪੈਸਿਆਂ ਦਾ ਲੈਣ-ਦੇਣ ਕਰਦਾ ਸੀ ਪਰ ਦੁਸ਼ਮਣੀ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਵੱਲੋ ਮਾਮਲਾ ਦਰਜ: ਇਸ ਦੌਰਾਨ ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿੱਕੀ ਨਾਂ ਦੇ ਨੌਜਵਾਨ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਜਿਸ ਕਾਰਨ ਪਹਿਲਾਂ ਵੀ ਇਨ੍ਹਾਂ ਦੋਵਾਂ ਧਿਰਾਂ ਦਾ ਆਪਸੀ ਝਗੜਾ ਹੋਇਆ ਸੀ ਪਰ ਜਦੋਂ ਵਿੱਕੀ ਆਪਣੇ ਭਰਾ ਨਾਲ ਜਾ ਰਿਹਾ ਸੀ ਤਾਂ ਉਕਤ ਨੌਜਵਾਨ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਿੱਕੀ ਨੂੰ ਬਾਅਦ 'ਚ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਹਨਾਂ ਦੱਸਿਆ ਕਿ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ:- ਗੱਡੀ ਨਾਲ ਟੱਕਰ ਮਗਰੋਂ ਬੁੱਲਟ ਮੋਟਰਸਾਈਕਲ ਸਮੇਤ 2 ਨੌਜਵਾਨ ਜ਼ਿੰਦਾ ਸੜੇ !