ਲੁਧਿਆਣਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ (Murder of late Punjabi singer Sidhu Moosewale) ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ (Gangsters in Punjab) ਦੁਆਰਾ ਧਮਕੀਆਂ (Threats) ਅਤੇ ਫ਼ਿਰੌਤੀ ਮੰਗਣ ਦੀਆਂ ਘਟਨਾਵਾਂ ਵਧੀਆਂ ਹਨ। ਇਸ ਲੜੀ ਵਿੱਚ ਲੁਧਿਆਣਾ ਦੇ ਲਗਜ਼ਰੀ ਗੱਡੀਆਂ ਦੇ ਕਾਰੋਬਾਰੀ (Ludhiana luxury car dealer) ਤੋਂ ਵੀ ਗੈਂਗਸਟਰ ਦੀਪਕ ਮੁੰਡੀ ਦੇ ਸਾਥੀ (Gangster Deepak Mundi's accomplice) ਦੁਆਰਾ ਫਿਰੌਤੀ ਮੰਗੀ ਗਈ ਹੈ। ਜਿਸ ਨੂੰ ਲੈ ਕੇ ਉਸ ਨੂੰ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਫੋਨ ਕਰ ਧਮਕਾਇਆ ਜਾ ਰਿਹਾ ਹੈ ਅਤੇ ਭਾਰਤੀ ਨੰਬਰਾਂ ਤੋਂ ਇਲਾਵਾ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ।
ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਨੇ ਦੱਸਿਆ ਕਿ ਉਸ ਨੂੰ ਪਰਿਵਾਰਿਕ ਮੈਂਬਰਾਂ ਨੂੰ ਵੀ ਜਾਨੋ ਮਾਰਨ ਦੀਆਂ ਧਮਕੀਆਂ (Threats) ਦਿੱਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਪੀੜਤ ਵੱਲੋਂ ਸਬੰਧਤ ਪੁਲਿਸ ਥਾਣੇ (police station) ਵਿੱਚ ਵੀ ਕੰਪਲੇਟ ਕੀਤੀ ਗਈ ਹੈ, ਪਰ ਪੁਲਿਸ ਵੱਲੋਂ ਉਸ ਦੀ ਕੰਪਲੇਟ ਉਪਰ ਕਾਰਵਾਈ ਦੀ ਵਜਾਏ, ਉਸ ਨੂੰ ਫੋਨ ਨਾ ਸੁਣਨ ਅਤੇ ਨੰਬਰ ਬਲਾਕ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
ਪੀੜਤ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਕਿ ਉਸ ਨੂੰ ਪਿਛਲੇ 3 ਦਿਨਾਂ ਤੋਂ ਗੈਂਗਸਟਰ ਦੀਪਕ ਮੁੰਡੀ (Gangster Deepak Mundy) ਦੇ ਸਾਥੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇ 5 ਲੱਖ ਦੀ ਫਿਰੌਤੀ ਮੰਗੀ ਜਾ ਰਹੀ ਹੈ। ਜਿਸ ਨੂੰ ਲੈ ਕੇ ਉਸ ਦੁਆਰਾ 25 ਤਰੀਕ ਨੂੰ ਹੀ ਪੁਲਿਸ (Police) ਨੂੰ ਸ਼ਿਕਾਇਤ ਦਿੱਤੀ ਗਈ ਸੀ, ਪਰ ਪੁਲਿਸ ਦੁਆਰਾ ਕਿਸ ਤਰਾਂ ਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਵਾਰ-ਵਾਰ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਫ਼ਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਮੰਗਣ ਵਾਲਾ ਕਹਿ ਰਿਹਾ ਹੈ ਕਿ ਉਹ ਗੈਂਗਸਟਰ ਦੀਪਕ ਮੁੰਡੀ ਦਾ ਸਾਥੀ ਹੈ।
ਉਧਰ ਪੁਲਿਸ ਕਮਿਸ਼ਨਰ ਲੁਧਿਆਣਾ (Commissioner of Police Ludhiana) ਨੇ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਨਹੀਂ ਹੈ। ਜਾਣਕਾਰੀ ਲੈਸ ਦੇ ਸਬੰਧ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ, ਪਰ ਪੁਲਿਸ ਵੱਲੋਂ ਪੀੜਤ ਦੀ ਸ਼ਿਕਾਇਤ ‘ਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ।
ਇਹ ਵੀ ਪੜ੍ਹੋ: ਕੀ ਕਰਨਗੇ ਨੀਤੀਸ਼ ਕੁਮਾਰ, JDU, RJD, HAM ਨੇ ਬੁਲਾਈ ਵਿਧਾਇਕ ਦਲ ਦੀ ਬੈਠਕ