ਲੁਧਿਆਣਾ: ਸ਼ਹਿਰ ਦੇ ਮਿਹਰਬਾਨ ਠਾਣੇ ਅਧੀਨ ਪੈਂਦੇ ਪ੍ਰੀਤ ਨਗਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਪਲਾਟ ਦੀ ਖੁਦਾਈ ਸਮੇਂ ਇਕ ਬੰਬਨੂਮਾ ਵਸਤੂ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੂੰ ਇਤਲਾਹ ਕੀਤਾ ਗਿਆ। ਪੁਲਿਸ ਨੇ ਆ ਕੇ ਇਲਾਕੇ ਵਿੱਚ ਬੇਰਿਕੇਡਿੰਗ ਕਰ ਦਿੱਤੀ ਅਤੇ ਬੰਬ ਵਿਰੋਧੀ ਦਸਤੇ ਨੂੰ ਵੀ ਮੌਕੇ 'ਤੇ ਸੱਦਿਆ ਗਿਆ ਹੈ। ਇਸ ਮੌਕੇ ਮੌਜੂਦ ਏਸੀਪੀ ਨੇ ਵੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਫਿਲਹਾਲ ਅਸੀਂ ਜਾਂਚ ਕਰ ਰਹੇ ਹਨ।
ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਇਹ ਇੱਕ ਬੰਬ ਨੂੰਮਾ ਚੀਜ਼ (bomb shell found in Ludhiana) ਜ਼ਰੂਰ ਲੱਭੀ ਹੈ, ਜੋ ਕਾਫੀ ਪੁਰਾਣੀ ਲੱਗ ਰਹੀ ਹੈ। ਇਸ ਨੂੰ ਜੰਗਾਲ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬੰਬ ਹੈ ਜਾਂ ਨਹੀਂ, ਇਸ ਸਬੰਧੀ ਮਾਹਿਰਾਂ ਦੀ ਟੀਮ ਨੂੰ ਸੱਦ ਲਈ ਹੈ। ਫਿਲਹਾਲ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤ ਵਾਲੀ ਕੋਈ ਗੱਲ ਨਹੀਂ ਹੈ।
ਅਸੀਂ ਇਸ ਨੂੰ ਹਰ ਪੱਖ ਤੋਂ ਜਾਂਚ ਰਹੇ ਹਾਂ ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਡਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੰਬ ਵਿਰੋਧੀ ਦਸਤਾ ਵੀ ਮੌਕੇ 'ਤੇ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਹੈ ਕਿ ਕੀ ਇਸ ਨੂੰ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆ ਦਿੱਤਾ ਹੈ। ਬੰਬ ਹੈ ਜਾਂ ਨਹੀਂ ਇਸ ਸਬੰਧੀ ਵੀ ਏਸੀਪੀ ਨੇ ਕੋਈ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਮਾਹਿਰਾਂ ਦੀ ਟੀਮ ਦੀ ਇਸ ਦੀ ਪੁਸ਼ਟੀ ਕਰੇਗੀ।
ਇਹ ਵੀ ਪੜ੍ਹੋ: ਸਿਮਰਨਜੀਤ ਮਾਨ ਵਲੋਂ ਚੱਲਦੀ ਪ੍ਰੈਸ ਕਾਨਫਰੰਸ ਵਿੱਚ ਆਪਣੀ ਹੀ ਪਾਰਟੀ ਵਰਕਰਾਂ ਨਾਲ ਬਦਸਲੂਕੀ !