ETV Bharat / state

ਸ਼ਮਸ਼ਾਨ ਘਾਟ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਫਾਹਾ ਲੈ ਕੀਤੀ ਖੁਦਕੁਸ਼ੀ

ਜਗਰਾਓਂ ਦੇ ਨੇੜੇ ਨਾਨਕਸਰ ਲਾਈਨਾ ਦੇ ਕੋਲ ਬਣੇ ਸ਼ਮਸ਼ਾਨ ਘਾਟ ਵਿਖੇ ਇੱਕ ਵਿਅਕਤੀ ਨੇ ਫਾਹਾ ਲੈ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਿਕ ਤਕਰੀਬਨ 35 ਤੋਂ 40 ਸਾਲ ਦੇ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਖੁਦਕੁਸ਼ੀ ਕਰ ਲਈ।

ਤਸਵੀਰ
ਤਸਵੀਰ
author img

By

Published : Mar 3, 2021, 7:53 AM IST

ਲੁਧਿਆਣਾ: ਜਗਰਾਓਂ ਦੇ ਨੇੜੇ ਨਾਨਕਸਰ ਲਾਈਨਾ ਦੇ ਕੋਲ ਬਣੇ ਸ਼ਮਸ਼ਾਨ ਘਾਟ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਵਿਅਕਤੀ ਦੀ ਲਾਸ਼ ਦਰਖੱਤ ਨਾਲ ਲਟਕਦੀ ਹੋਈ ਮਿਲੀ। ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਕਿ ਵਿਅਕਤੀ ਨੇ ਫਾਹਾ ਲੈ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਉਮਰ ਤਕਰੀਬਨ 35 ਤੋਂ 40 ਸਾਲ ਦੱਸੀ ਜਾ ਰਹੀ ਹੈ। ਮੌਕੇ ਤੇ ਮੌਜੂਦ ਕੁਝ ਲੋਕਾਂ ਨੂੰ ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਲੁਧਿਆਣਾ

ਵਿਅਕਤੀ ਦਿਮਾਗੀ ਤੌਰ ’ਤੇ ਸੀ ਪਰੇਸ਼ਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਨਰਿੰਦਰ ਸਰਮਾ ਨੇ ਦੱਸਿਆ ਕਿ ਵਿਅਕਤੀ ਦਿਮਾਗੀ ਤੌਰ ਤੋਂ ਪਰੇਸ਼ਾਨ ਸੀ ਅਤੇ ਪਿਛਲੇ 5 ਸਾਲਾਂ ਤੋਂ ਉਹ ਨਾਨਕਸਰ ਵਿਖੇ ਸੇਵਾ ਕਰਦਾ ਸੀ। ਤੜਕਸਾਰ ਹੀ ਉਸਨੇ ਖੁਦ ਨੂੰ ਫਾਹਾ ਲੈ ਕੇ ਉਸਨੇ ਖੁਦਕੁਸ਼ੀ ਕਰ ਲਈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਜਗਰਾਓ ਦੇ ਸਿਵਸ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤੀ ਗਈ ਹੈ।

ਇਹ ਵੀ ਪੜੋ: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ

5 ਸਾਲਾਂ ਤੋਂ ਨਾਨਕਸਰ ’ਚ ਕਰਦਾ ਸੀ ਕੰਮ

ਥਾਣੇਦਾਰ ਨਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਵਿਅਕਤੀ ਦਿਮਾਗੀ ਤੌਰ ਤੋਂ ਪਰੇਸ਼ਾਨ ਸੀ ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ। ਥਾਣੇਦਾਰ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਬਾਰੇ ਕੋਈ ਜਾਣਕਾਰੀ ਹਾਸਿਲ ਨਹੀਂ ਹੋਈ ਹੈ। ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.