ਲੁਧਿਆਣਾ: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਹੱਥ 'ਚ ਖ਼ੂਨ ਨਾਲ ਭਰੀਆਂ ਬੋਤਲਾਂ ਫੜ੍ਹ ਕੇ ਲੁਧਿਆਣਾ ਦੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਕਾਮਰੇਡ ਤਰਸੇਮ ਜੋਧਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਬਰਬਾਦ ਕਰਨ 'ਤੇ ਉਤਾਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਯੂਨੀਅਨ ਦੀ ਹੱਕੀ ਮੰਗਾਂ ਲੰਮੇਂ ਸਮੇਂ ਤੋਂ ਪੂਰੀਆਂ ਨਹੀਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ: ਬਰਗਾੜੀ ਮਾਮਲੇ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕੈਪਟਨ ਨੇ ਕੀਤੀ ਹਿਮਾਇਤ
ਉੱਥੇ ਹੀ ਆਂਗਨਵਾੜੀ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਮਾੜੀ ਨੀਤੀਆਂ ਕਾਰਨ ਮੁਲਾਜ਼ਮ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਉਹ ਜੇਲ੍ਹ ਭਰੋ ਅੰਦੋਲਨ ਦੀ ਵੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕਰਕੇ ਉਹ ਡੀਸੀ ਦਫ਼ਤਰ ਦੇ ਅੱਗੇ ਉਹ ਖ਼ੂਨ ਦੀਆਂ ਬੋਤਲਾਂ ਲੈ ਕੇ ਪਹੁੰਚੇ, ਕਿਉਂਕਿ ਸਰਕਾਰ ਉਨ੍ਹਾਂ ਦਾ ਖ਼ੂਨ ਚੂਸ ਰਹੀ ਹੈ।