ਲੁਧਿਆਣਾ: ਮੁੱਲਾਂਪੁਰ ਦਾਖਾ ਦੇ ਵਿੱਚ ਕਾਂਗਰਸ ਦੇ ਮੁੱਖ ਚੋਣ ਦਫ਼ਤਰ ਦੇ ਬਾਹਰ ਸੈਂਕੜੇ ਦੀ ਭੀੜ ਵਿੱਚ ਆਂਗਨਵਾੜੀ ਵਰਕਰਾਂ ਨੇ ਇਕੱਤਰ ਹੋ ਕੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਇੱਕ ਆਂਗਨਵਾੜੀ ਮਹਿਲਾ ਮੁਲਾਜ਼ਮ ਦੇ ਨਾਲ ਇੱਕ ਨੌਜਵਾਨ ਨੇ ਬਦਤਮੀਜ਼ੀ ਕੀਤੀ ਤੇ ਉਸ ਨਾਲ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਵੀ ਕੀਤੀ।
ਆਂਗਨਵਾੜੀ ਵਰਕਰਾਂ ਵੱਲੋਂ ਹੱਥਾਂ ਵਿੱਚ ਬੈਨਰ ਤੇ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਵਰਕਰਾਂ ਵੱਲੋਂ ਦਾਖਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਿਰੁੱਧ ਮੁੱਖ ਚੋਣ ਦਫ਼ਤਰ ਬਾਹਰ ਧਰਨਾ ਲਾਇਆ ਗਿਆ।
ਆਂਗਣਵਾੜੀ ਵਰਕਰਾਂ ਨੇ ਸਰਕਾਰ ਦੇ ਵਾਅਦਿਆਂ ਨੂੰ ਲਾਰੇ ਦੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ। ਇਕ ਪਾਸੇ ਜਿੱਥੇ ਆਂਗਣਵਾੜੀ ਵਰਕਰ ਕਾਂਗਰਸ ਚੋਣ ਦਫ਼ਤਰ ਦੇ ਬਾਹਰ ਆਪਣੇ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੀਆਂ ਹਨ। ਉੱਥੇ ਹੀ ਦਫ਼ਤਰ ਦੇ ਬਾਹਰ ਖੜ੍ਹੇ ਨੌਜਵਾਨਾਂ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ।