ਲੁਧਿਆਣਾ: ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਹੁਣ ਨਿੱਜੀ ਸਕੂਲਾਂ ਦੀ ਤਰਜ਼ 'ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੀ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਕ ਇਨਾਮ ਵੰਡੇ ਜਾਣਗੇ। ਖ਼ਾਸ ਕਰਕੇ ਜੋ ਬੱਚੇ ਪੜ੍ਹਾਈ ਦੇ ਖੇਤਰ ਵਿੱਚ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਲੁਧਿਆਣਾ ਦੇ ਸਰਕਾਰੀ ਸੀਨੀਅਰ ਹਾਈ ਸਕੂਲ ਜਵੱਦੀ ਦੇ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਦੇ ਦੌਰਾਨ ਸਨਮਾਨਿਤ ਕੀਤਾ ਗਿਆ, ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਵੱਲੋਂ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ਪੰਜਾਬ ਦੀਆਂ ਵਿੱਚ ਹਿੱਸਾ ਲੈ ਕੇ ਸੂਬਾ ਪੱਧਰੀ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਗਿਆ ਸੀ।
ਅੱਜ ਇਨ੍ਹਾਂ ਬੱਚਿਆਂ ਨੂੰ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਹੋਂਸਲਾ ਅਫਜਾਈ ਕਰਨ ਲਈ ਸਨਮਾਨਿਤ ਕੀਤਾ ਗਿਆ। ਪਿਛਲੇ ਸਾਲ ਲੁਧਿਆਣਾ ਜ਼ਿਲ੍ਹਾ ਪੰਜਾਬ ਭਾਰਤ ਵਿੱਚ ਪ੍ਰਾਈਵੇਟ ਸਕੂਲਾਂ ਤੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੇ ਵਿੱਚ ਅੱਵਲ ਰਿਹਾ ਸੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਹਰਜੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਇਸ ਸਾਲ ਵੀ ਲੁਧਿਆਣਾ ਜ਼ਿਲ੍ਹਾ ਆਪਣਾ ਟੀਚਾ ਪੂਰਾ ਕਰੇਗਾ ਅਤੇ ਪੰਜਾਬ ਭਰ ਵਿੱਚ ਅੱਵਲ ਰਹੇਗਾ।
ਇਹ ਵੀ ਪੜ੍ਹੋ:
ਵਿਦਿਆਰਥੀਆਂ ਦੀ ਮਿਹਨਤ ਨੂੰ ਸਰਾਹਨਾਂ : ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੇ ਖ਼ਾਸ ਮਹਿਮਾਨਾਂ ਨੇ ਸਕੂਲਾਂ ਵੱਲੋਂ ਕਰਵਾਏ ਜਾ ਰਹੇ ਸਲਾਨਾ ਇਨਾਮ ਵੰਡ ਸਮਾਗਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਨਿੱਜੀ ਸਕੂਲਾਂ 'ਚ ਸੁਨੇਹਾ ਜਾਵੇਗਾ। ਜਿਸ ਨਾਲ ਲੋਕਾਂ ਨੂੰ ਪਤਾ ਲਗੇਗਾ ਕਿ ਸਰਕਾਰੀ ਸਕੂਲਾਂ 'ਚ ਵੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਗਿਆ ਹੈ। ਇਸ ਮੌਕੇ ਲੁਧਿਆਣਾ ਪੱਛਮੀ ਤੋਂ ਐਮ.ਐਲ.ਏ ਗੁਰਪ੍ਰੀਤ ਗੋਗੀ ਦੀ ਪਤਨੀ ਸੁਖਚੈਨ ਕੌਰ ਵੱਲੋਂ ਵੀ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ, ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਚ ਚੰਗੇ ਅਵਸਰ ਪ੍ਰਦਾਨ ਕੀਤੇ ਜਾ ਰਹੇ ਹਨ। ਨਿੱਜੀ ਸਕੂਲਾਂ ਦੇ ਵਿਚ ਮਨਮਾਨੀ ਦੀਆਂ ਫੀਸਾਂ ਲਈਆਂ ਜਾ ਰਹੀਆਂ ਹਨ ਜਦੋਂ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਵਧੀਆ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਜੋ ਨਰਸਰੀ ਜਮਾਤ ਸ਼ੁਰੂ ਕੀਤੀ ਗਈ ਹੈ ਉਸ ਵਿੱਚ ਵੱਡੇ ਪੱਧਰ 'ਤੇ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਜਿਸ ਨਾਲ ਚੰਗਾ ਸੁਨੇਹਾ ਗਿਆ ਹੈ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਨਗੇ ਕਿ ਇਹ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਵੀ ਵਰਦੀ ਦਾ ਪ੍ਰਬੰਧ ਕੀਤਾ ਜਾਵੇ।
ਮਾਪੇ ਅਤੇ ਅਧਿਆਪਿਕਾਂ ਦੀ ਮਿਹਨਤ ਬਰਾਬਰ : ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕਿਰਨ ਗੁਪਤਾ ਨੇ ਕਿਹਾ ਕਿ ਸਕੂਲ ਦੇ ਕਈ ਖਿਡਾਰੀਆਂ ਅਤੇ ਵਿਦਿਆਰਥੀਆਂ ਨੇ ਇਨਾਮ ਜਿੱਤੇ ਹਨ ਮਨੀਸ਼ਾ ਲੜਕੀ ਨੇ 5 ਹਜ਼ਾਰ ਰੁਪਏ ਦਾ ਇਨਾਮ ਵੀ ਪੰਜਾਬ ਸਰਕਾਰ ਵੱਲੋਂ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ ਨਾਲ ਸਕੂਲੀ ਅਧਿਆਪਿਕ ਅਤੇ ਬੱਚਿਆਂ ਦੇ ਮਾਤਾ ਪਿਤਾ ਵੀ ਪੂਰੀ ਮਿਹਨਤ ਕਰਦੇ ਹਨ। ਜਿਸ ਦਾ ਫ਼ਲ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚੇ ਅਵੱਲ ਆ ਰਹੇ ਹਨ।