ETV Bharat / state

ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਰਵਾਇਆ ਗਿਆ ਸੈਮੀਨਾਰ

author img

By

Published : Jul 27, 2019, 7:57 PM IST

ਲੁਧਿਆਣਾ ਦੇ ਨਿਜੀ ਸਕੂਲ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ।

ਜਾਗਰੂਕਤਾ ਸੈਮੀਨਾਰ

ਲੁਧਿਆਣਾ: ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਨਿਜੀ ਸਕੂਲ ਵਿੱਚ ਸਬ ਡਵੀਜ਼ਨ ਸਾਂਝ ਕਮਿਊਨਿਟੀ ਸੁਸਾਇਟੀ ਈਸਟ ਲੁਧਿਆਣਾ ਵੱਲੋਂ ਨਸ਼ੇ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਸਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ। ਇਸ ਸੈਮੀਨਾਰ 'ਚ ਲੁਧਿਆਣਾ ਦੇ ਏਸੀਪੀ ਦਵਿੰਦਰ ਸਿੰਘ ਅਤੇ ਮਹਿਲਾ ਕਾਂਗਰਸ ਪ੍ਰਧਾਨ ਟੀਨਾ ਟਪਾਰੀਆ ਦੇ ਨਾਲ ਨਾਲ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਗੱਲਬਾਤ ਦੌਰਾਨ ਏਸੀਪੀ ਦਵਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਅਤੇ ਏਡੀਜੀਪੀ (ਐਸਟੀਐਫ) ਹਰਪ੍ਰੀਤ ਸਿੰਘ ਸਿੱਧੂ ਅਤੇ ਕਮੀਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਧੀਨ ਇਹ ਸੈਮੀਨਾਰ ਕਰਵਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਮੰਤਵ ਜਿੱਥੇ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨਾ ਹੈ ਉੱਥੇ ਹੀ ਸ਼ਹਿਰਵਾਸੀਆਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿਲਾ ਕਾਂਗਰਸ ਪ੍ਰਧਾਨ ਟੀਨਾ ਟਪਾਰੀਆ ਨੇ ਲੁਧਿਆਣਾ ਕਮੀਸ਼ਨਰ ਅਤੇ ਅਧੀਕਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਇਸ ਲਈ ਇਨ੍ਹਾਂ ਨੂੰ ਸਹੀ ਰਾਹ ਪਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ।

ਜਾਗਰੂਕਤਾ ਸੈਮੀਨਾਰ

ਇਹ ਵੀ ਪੜ੍ਹੋ- ਹੜ੍ਹ 'ਚ ਫਸੀ ਮਹਾਲਕਸ਼ਮੀ ਐਕਸਪ੍ਰੈਸ, ਸਾਰੇ ਯਾਤਰੀ ਸੁਰੱਖਿਅਤ ਕੱਢੇ ਬਾਹਰ

ਜ਼ਿਕਰਯੋਗ ਹੈ ਕਿ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਸਮੱਸਿਆ ਹੈ ਅਤੇ ਇਹ ਸੱਮਸਿਆ ਹਰ ਸਰਕਾਰ ਦੇ ਮੈਨੀਫੈਸਟੋ ਦਾ ਜ਼ਰੂਰੀ ਹਿੱਸਾ ਬਣਦੀ ਹੈ ਪਰ ਫੇਰ ਵੀ ਸਰਕਾਰਾਂ ਵੱਲੋਂ ਇਸ ਨੂੰ ਨੱਥ ਨਹੀਂ ਪਾਈ ਜਾ ਸਕੀ ਹੈ।

Intro:H/L...ਲੁਧਿਆਣਾ ਵਿੱਚ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਕੀਤਾ ਗਿਆ ਜਾਗਰੂਕ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਅਤੇ ਪੁਲਿਸ ਮੁਲਾਜ਼ਮਾਂ ਨੇ ਲਿਆ ਹਿੱਸਾ..

Anchor...ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚਸਬ ਡਵੀਜ਼ਨ ਸਾਂਝ ਕਮਿਊਨਿਟੀ ਸੁਸਾਇਟੀ ਈਸਟ ਲੁਧਿਆਣਾ ਵੱਲੋਂ ਨਸ਼ੇ ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਦਾ ਪ੍ਰਬੰਧ ਕਰਵਾਇਆ ਗਿਆ ਜਿਸ ਵਿੱਚ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ..

Body:Vo..1 ਇਸ ਸਬੰਧੀ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਦਿਆਂ ਮਹਿਲਾ ਕਾਂਗਰਸ ਦੀ ਪ੍ਰਧਾਨ ਟੀਨਾ ਟਪਾਰੀਆ ਨੇ ਕਿਹਾ ਕਿ ਅੱਜ ਨਸ਼ਾ ਸਾਡੇ ਸਮਾਜ ਦੇ ਵਿੱਚ ਦੀਮਕ ਵਾਂਗੂੰ ਲੱਗਿਆ ਹੋਇਆ ਹੈ ਇਸ ਕਰਕੇ ਇਸ ਨੂੰ ਜੜ੍ਹੋਂ ਖਤਮ ਕਰਨਾ ਜ਼ਰੂਰੀ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਸਕੂਲਾਂ ਤੋਂ ਹੀ ਇਸ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਤਾਂ ਜੋ ਬੱਚਿਆਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਸਕੇ, ਇਸ ਮੌਕੇ ਲੁਧਿਆਣਾ ਪੁਲੀਸ ਦੇ ਏਸੀਪੀ ਦਵਿੰਦਰ ਚੌਧਰੀ ਅਤੇ ਹੋਰ ਵੀ ਮੁਲਾਜ਼ਮ ਮੌਜੂਦ ਰਹੇ ਜਿਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਨਸ਼ਾ ਵੇਚਣ ਵਾਲਿਆਂ ਸਬੰਧੀ ਮਿਲਦੀ ਹੈ ਤਾਂ ਉਸ ਨੂੰ ਪੁਲਸ ਨਾਲ ਸਾਂਝਾ ਕੀਤਾ ਜਾਵੇ..ਉਧਰ ਇਸ ਮੌਕੇ ਸਕੂਲੀ ਬੱਚਿਆਂ ਨੇ ਵੀ ਕਿਹਾ ਕਿ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ..

Byte..ਟੀਨਾ ਟਪਾਰੀਆ ਮਹਿਲਾ ਕਾਂਗਰਸ ਪ੍ਰਧਾਨ ਲੁਧਿਆਣਾ

Byte..ਦਵਿੰਦਰ ਚੌਧਰੀ ਏਸੀਪੀ ਲੁਧਿਆਣਾ

Byte..ਸਕੂਲੀ ਵਿਦਿਆਰਥੀ

Conclusion:Clozing..ਹਾਲਾਂਕਿ ਪੰਜਾਬ ਸਰਕਾਰ ਨੇ ਸੱਤਾ ਚ ਆਉਣ ਤੋਂ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਦੋ ਹਫ਼ਤਿਆਂ ਦੇ ਵਿੱਚ ਨਸ਼ਾ ਖਤਮ ਕਰ ਦੇਣਗੇ ਪਰ ਨਸ਼ਾ ਹਾਲੇ ਵੀ ਵਿਕ ਰਿਹਾ ਹੈ ਅਤੇ ਕਈ ਨੌਜਵਾਨ ਇਸ ਦੀ ਭੇਟ ਵੀ ਚੜ੍ਹ ਚੁੱਕੇ ਨੇ..ਪਰ ਉੱਥੇ ਹੀ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਹੈ ਕਿ ਨਸ਼ੇ ਨੂੰ ਖਤਮ ਕਰਨ ਲਈ ਸਕੂਲੀ ਪੱਧਰ ਤੇ ਜਾਗਰੂਕਤਾ ਚਲਾਉਣ ਦੀ ਅਹਿਮ ਲੋੜ ਹੈ
ETV Bharat Logo

Copyright © 2024 Ushodaya Enterprises Pvt. Ltd., All Rights Reserved.