ਲੁਧਿਆਣਾ : ਸੀ ਆਈ ਸੀ ਯਾਨੀ ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ ਵੱਲੋਂ ਅੱਜ ਇਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਈ ਵਿਧਾਇਕਾਂ ਨੇ ਹਿੱਸਾ ਲਿਆ ਜਿਸ 'ਚ ਲੁਧਿਆਣਾ ਦੇ ਵਿਧਾਇਕਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਅਮਨ ਅਰੋੜਾ ਨੇ ਵੀ ਸ਼ਿਰਕਤ ਕੀਤੀ।
ਇਸ ਦੌਰਾਨ ਕਾਰੋਬਾਰੀਆਂ ਨੇ ਵਿਧਾਇਕਾਂ ਦੇ ਨਾਲ ਆਪਣੀਆਂ ਗੱਲਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਆਉਣ ਵਾਲੇ ਦਿਨਾਂ ਵਿੱਚ ਜਿੰਨੇ ਵੀ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਨੇ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ ਨੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਉੱਥੇ ਹੀ ਉਨ੍ਹਾਂ ਦੇ ਲੱਗ ਰਹੇ ਬਿਜਲੀ ਕੱਟਾਂ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਵਜ੍ਹਾਂ ਕਰਕੇ ਉਨ੍ਹਾਂ ਨੂੰ ਹੀ ਸਭ ਭੁਗਤਣਾ ਪੈ ਰਿਹਾ ਹੈ ਕਿਉਂਕਿ ਕੋਲਾ ਪਿਛਲੇ 6 ਮਹੀਨਿਆਂ ਤੋਂ ਘੱਟ ਹੈ ਇਸ ਕਰਕੇ ਕੱਟ ਲਗਾਏ ਜਾ ਰਹੇ ਉਨ੍ਹਾਂ ਇਹ ਵੀ ਕਿਹਾ ਕਿ ਕਣਕਾਂ ਪੱਕੀਆਂ ਹੋਈਆਂ ਹਨ ਅਤੇ ਸਮਾਂਬੱਧ ਤਰੀਕੇ ਦੇ ਨਾਲ ਉਹ ਸ਼ਾਰਟ ਸਰਕਟ ਕਰਕੇ ਅੱਗ ਦੀ ਭੇਟ ਨਾ ਚੜ੍ਹ ਜਾਵੇ ਇਸ ਕਰਕੇ ਵੀ ਕੱਟ ਲਗਾਏ ਜਾ ਰਹੇ ਹਨ।
ਉਧਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਅਮਨ ਅਰੋੜਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਨ੍ਹਾਂ 'ਤੇ ਨੱਥ ਪਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਆਉਂਦੇ ਦਿਨਾਂ 'ਚ ਇਸ ਦੇ ਨਤੀਜੇ ਵੇਖਣ ਨੂੰ ਮਿਲਣਗੇ ਉਥੇ ਹੁਣ ਜਦੋਂ ਸਵਾਲ ਕੀਤਾ ਗਿਆ ਹੈ ਕੀ ਪਾਰਟੀ ਦਿੱਲੀ ਤੋਂ ਚੱਲ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੌਮੀ ਪਾਰਟੀ ਹੈ ਅਤੇ ਪਾਰਟੀ ਦੇ ਸੀਨੀਅਰ ਲੀਡਰ ਦਿੱਲੀ 'ਚ ਬਹਿੰਦੇ ਹਨ ਤਾਂ ਦਿੱਲੀ ਤੋਂ ਹੀ ਪਾਰਟੀ ਚੱਲੇਗੀ ਉਨ੍ਹਾਂ ਕਿਹਾ ਕਿ ਤੁਸੀਂ ਦੱਸ ਦਿਓ ਕਾਂਗਰਸ ਕਿੱਥੋਂ ਚਲਦੀ ਹੈ।
ਉੱਧਰ ਦੂਜੇ ਪਾਸੇ ਲੁਧਿਆਣਾ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਵੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ ਜਦੋਂ ਕਦੇ ਵੀ ਸਮਾਜ ਵਿਰੋਧੀ ਅਨਸਰਾਂ ਤੇ ਨੱਥ ਪਾਈ ਜਾਂਦੀ ਹੈ ਤਾਂ ਉਹ ਜਾਣ ਬੁੱਝ ਕੇ ਇਸ ਨੂੰ ਹੋਰ ਤੂਲ ਦਿੰਦੇ ਹਨ।
ਇਸ ਕਰਕੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਥੇ ਹੀ ਲੁਧਿਆਣਾ ਏ ਐਸ ਆਈ ਕੋਲੋਂ ਨਸ਼ੇ ਦੀ ਪੁੜੀ ਨੂੰ ਲੈ ਕੇ ਪੱਤਰਕਾਰ 'ਤੇ ਪਰਚੇ ਦੇਣ ਦੀ ਧਮਕੀ ਨੂੰ ਲੈ ਕੇ ਵੀ ਮਦਨ ਲਾਲ ਬੱਗਾ ਨੇ ਕਿਹਾ ਕਿ ਇਸ ਮਾਮਲੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ ਜੇਕਰ ਅਜਿਹਾ ਕੁਝ ਹੋਵੇਗਾ ਤਾਂ ਜ਼ਰੂਰ ਐਕਸ਼ਨ ਲਿਆ ਜਾਵੇਗਾ।
ਉਥੇ ਹੀ ਦੂਜੇ ਪਾਸੇ ਸੀਆਈਸੀਯੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਅੱਜ ਸਾਰੇ ਸਨਮਾਨਯੋਗ ਵਿਧਾਇਕਾਂ ਨੂੰ ਸੱਦਿਆ ਗਿਆ ਹੈ ਅਤੇ ਅੱਜ ਇੰਡਸਟਰੀ ਨੂੰ ਆਉਣ ਵਾਲੀ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ ਉਮੀਦ ਹੈ ਕਿ ਉਹ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਯਤਨ ਕਰਨਗੇ।
ਇਹ ਵੀ ਪੜ੍ਹੋ:- ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਦਾ ਦਿੱਲੀ ਦੌਰਾ ਮੁਲਤਵੀ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਲੈਣਾ ਸੀ ਜਾਇਜ਼ਾ