ਲੁਧਿਆਣਾ: ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਕਿਸਾਨ ਜਥੇਬੰਦੀਆਂ ਦੀ ਲੁਧਿਆਣਾ ਰੇਲਵੇ ਸਟੇਸ਼ਨ ਉੱਤੇ ਪੁਲਿਸ ਨਾਲ ਬਹਿਸਬਾਜ਼ੀ (farmers Argument railway police) ਹੋ ਗਈ, ਜਿਸ ਤੋਂ ਬਾਅਦ ਕਿਸਾਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਉੱਤੇ ਕੁਝ ਦੇਰ ਲਈ ਰੇਲਵੇ ਟਰੈਕ ਜਾਮ ਕਰ ਦਿੱਤਾ, ਪਰ ਸੀਨੀਅਰ ਅਫਸਰਾਂ ਅਤੇ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਦੀ ਦਖ਼ਲ ਅੰਦਾਜ਼ੀ ਤੋਂ ਬਾਅਦ ਉਹਨਾਂ ਨੂੰ ਸਮਝਾਇਆ ਗਿਆ ਹੈ।
ਇਹ ਵੀ ਪੜੋ: ਲੁਧਿਆਣਾ ਬਾਹਰੀ ਇਲਾਕੇ ਦੀਆਂ ਚੌਂਕੀਆਂ 'ਚ ਅਲਰਟ, ਵੇਖੋ ਗਰਾਊਂਡ ਜ਼ੀਰੋ ਤੋਂ ਰਿਪੋਰਟ
ਕੀ ਹੈ ਮਾਮਲਾ ? : ਦਰਅਸਲ ਕਿਸਾਨ ਜਥੇਬੰਦੀਆਂ ਪੰਜਾਬ ਭਰ ਤੋਂ ਕਿਸਾਨ ਅੰਦੋਲਨ ਦਾ ਇੱਕ ਸਾਲ ਮੁਕੰਮਲ ਹੋਣ ਕਰਕੇ ਦਿੱਲੀ ਦੇ ਵਿੱਚ ਖੇਤੀ ਕਾਨੂੰਨ ਖਿਲਾਫ ਲਾਏ ਧਰਨੇ ਦੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਵੱਡੀ ਤਦਾਦ ਵਿੱਚ ਜਾ ਰਹੇ ਹਨ, ਦੇਰ ਰਾਤ ਜਦੋਂ ਕਿਸਾਨ ਜਥੇਬੰਦੀਆਂ ਲੁਧਿਆਣਾ ਰੇਲਵੇ ਸਟੇਸ਼ਨ ਪਹੁੰਚੀਆਂ ਤਾਂ ਉਹਨਾਂ ਦੀ ਲੁਧਿਆਣਾ ਸਟੇਸ਼ਨ ਉੱਤੇ ਤੈਨਾਤ ਪੁਲਿਸ ਮੁਲਾਜ਼ਮਾਂ ਦੇ ਨਾਲ ਜੰਮ ਕੇ ਬਹਿਸ ਹੋਈ ਜਿਸ ਤੋਂ ਬਾਅਦ ਕਿਸਾਨਾਂ ਨੇ ਟ੍ਰੇਨ ਦੇ ਅੱਗੇ ਆ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਸ ਤੋਂ ਬਾਅਦ ਆਰ ਪੀ ਐਸ ਸੀ ਅਧਿਕਾਰੀ ਅਤੇ ਰੇਲਵੇ ਸਟਾਫ ਮੌਕੇ ਉੱਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਦਰਸ਼ਨ ਖ਼ਤਮ ਕਰਵਾਇਆ ਅਤੇ ਕਿਸਾਨਾਂ ਨੂੰ ਸਮਝਾਇਆ। ਇਸ ਦੀ ਸੋਸ਼ਲ ਮੀਡੀਆ ਉੱਤੇ ਕੁਝ ਵੀਡੀਓ ਵੀ ਸਾਹਮਣੇ ਆਈਆਂ ਹਨ।
ਇਹ ਵੀ ਪੜੋ: ਬਜ਼ੁਰਗ ਮਹਿਲਾਂ ਦੀਆਂ ਝਪਟੀਆਂ ਵਾਲੀਆਂ, ਲੋਕਾਂ ਨੇ ਸਨੈਚਰ ਨੂੰ ਕਾਬੂ ਕਰ ਚਾੜ੍ਹਿਆ ਕੁਟਾਪਾ
ਕਿਸਾਨਾਂ ਨੇ ਕਿਹਾ ਕਿ ਆਰਪੀਐਫ਼ ਮੁਲਾਜ਼ਮ ਟਰੇਨ ਵਿੱਚ ਲੋਕਾਂ ਨਾਲ ਧੱਕਾ ਕਰਦੇ ਹਨ ਤੇ ਸੁੱਤੇ ਪਏ ਲੋਕਾਂ ਨੂੰ ਪਰੇਸ਼ਾਨ ਕਰਦੇ ਹਨ, ਜਿਸ ਕਾਰਨ ਇਹ ਕਿਸਾਨਾਂ ਨੂੰ ਵੀ ਪਰੇਸ਼ਾਨ ਕਰ ਰਹੇ ਹਨ ਤਾਂ ਇਸ ਦੌਰਾਨ ਇਹਨਾਂ ਦੀ ਆਪਸ ਵਿੱਚ ਬਹਿਸਬਾਜ਼ੀ ਹੋ ਗਈ ਤੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਰੇਲਵੇ ਟਰੈਕ ਹੀ ਜਾਮ ਕਰ ਲਿਆ।
ਇਸ ਸਬੰਧੀ ਜਦੋਂ ਸੀ ਫੋਨ ਤੇ ਲੁਧਿਆਣਾ ਦੇ ਆਰ ਪੀ ਐੱਫ ਮੁਖੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੇਰ ਰਾਤ ਕੁਝ ਹੁੰਦਾ ਉਹ ਜ਼ਰੂਰ ਹੋਇਆ ਸੀ, ਪਰ ਸਮਾਂ ਰਹਿੰਦੇ ਹਨ ਮਾਹੌਲ ਸ਼ਾਂਤ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਸਟੇਸ਼ਨ ਉੱਤੇ ਤੈਨਾਤ ਪੁਲੀਸ ਮੁਲਾਜ਼ਮਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਮਨਮੁਟਾਵ ਹੋਇਆ ਸੀ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਆਪਣਾ ਰੋਸ ਜ਼ਾਹਿਰ ਕੀਤਾ ਹਾਲਾਂਕਿ ਉਸ ਨੇ ਕਿਸੇ ਵੀ ਟ੍ਰੇਨ ਨੂੰ ਰੋਕੇ ਜਾਣ ਜਾਂ ਫਿਰ ਉਸ ਦੇ ਲੇਟ ਹੋਣ ਬਾਰੇ ਕਿਸੇ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ, ਪਰ ਏਨਾ ਜ਼ਰੂਰ ਕਿਹਾ ਕਿ ਅਸੀਂ ਮਸਲਾ ਹੱਲ ਕਰਵਾ ਦਿੱਤਾ ਸੀ।