ਲੁਧਿਆਣਾ: ਪੰਜਾਬ ਅੰਦਰ ਅੱਜ ਕੱਲ ਸੋਸ਼ਲ ਮੀਡੀਆ ਅਤੇ ਫੋਨ ਉੱਤੇ ਸ਼ਰੇਆਮ ਫਿਰੌਤੀਆਂ ਮੰਗਣ ਦਾ ਰੁਝਾਨ ਵੱਧ ਗਿਆ ਹੈ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਪੁਲਿਸ ਨੇ ਮਹਿਲਾ ਬੀਜੇਪੀ ਲੀਡਰ ਤੋਂ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਰੌਤੀ ਨਾ ਦੇਣ ਦੀ ਸਥਿਤੀ ਵਿੱਚ ਮੁਲਜ਼ਮ ਮਹਿਲਾ ਅਤੇ ਉਸ ਦੇ ਪਰਿਵਾਰ ਨੂੰ ਜਾਨੋ ਮਰਨ ਦੀਆਂ ਧਮਕੀਆਂ ਦੇ ਰਿਹਾ ਸੀ। ਖੰਨਾ ਦੇ ਐਸਐਸਪੀ ਅਮਨੀਤ ਕੋਂਡਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਸ਼ਨਾਖਤ ਰਜਨੀਸ਼ ਸ਼ਰਮਾ ਵਾਸੀ ਗਲੀ ਨੰਬਰ ਪੰਜ ਸ਼ਿਵ ਪੁਰੀ ਰੋਡ ਪ੍ਰੀਤ ਨਗਰ ਲੁਧਿਆਣਾ ਵਜੋਂ ਹੋਈ ਹੈ, ਮੁਲਜ਼ਮ ਉੱਤੇ ਪਹਿਲਾਂ ਹੀ ਲੁਧਿਆਣਾ ਦੇ ਅੰਦਰ 5 ਮਾਮਲੇ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਹਨ।
ਮੁਲਜ਼ਮ ਰਜਨੀਸ਼ ਗ੍ਰਿਫ਼ਤਾਰ: ਇਸ ਸਬੰਧੀ ਸੀਨੀਅਰ ਪੁਲਿਸ ਅਫ਼ਸਰ ਵੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡੇ ਕੋਲ ਸ਼ਿਕਾਇਤ ਆਈ ਸੀ ਕਿ ਇਹ ਮਹਿਲਾ ਭਾਜਪਾ ਲੀਡਰ ਨੂੰ ਮੁਲਜ਼ਮ ਫੋਨ ਕਰਕੇ ਅਤੇ ਵੱਖ-ਵੱਖ ਨੰਬਰਾਂ ਤੋਂ ਮੈਸਿਜ ਕਰਕੇ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗ ਰਿਹਾ ਸੀ, ਜਿਸ ਸਬੰਧੀ 22 ਫਰਵਰੀ ਨੂੰ ਭਾਜਪਾ ਲੀਡਰ ਦੇ ਪਤੀ ਅਜੇ ਸੂਦ ਵੱਲੋਂ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਜੋਕਿ ਖੰਨਾ ਦੇ ਹੀ ਰਹਿਣ ਵਾਲੇ ਹਨ। ਇਸ ਉੱਤੇ ਕਾਰਵਾਈ ਕਰਦੇ ਹੋਏ ਉਹਨਾਂ ਵੱਲੋਂ ਮੁਲਜ਼ਮ ਰਜਨੀਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸੀਸੀਟੀਵੀ ਕੈਮਰਿਆਂ ਦੀ ਮਦਦ ਦੇ ਨਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮ ਉੱਤੇ ਪਹਿਲਾਂ 5 ਮਾਮਲੇ ਦਰਜ: ਇਸ ਗੱਲ ਦਾ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਲੁਧਿਆਣਾ ਵਿੱਚ ਹੀ ਕਿਸੇ ਲੜਕੀ ਨੂੰ ਇੱਕ ਤਰਫਾ ਪਿਆਰ ਕਰਦਾ ਸੀ ਉਸ ਤੋਂ ਪੈਸੇ ਮੰਗਦਾ ਸੀ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ, ਇਸ ਸਬੰਧੀ ਪੀੜਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮ ਦੇ ਖਿਲਾਫ਼ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਸ ਦਾ ਬਦਲਾ ਲੈਣ ਲਈ ਮੁਲਜ਼ਮ ਰਜਨੀਸ਼ ਗੂਗਲ ਪੇ ਰਾਂਹੀ ਧੋਖਾਧੜੀ ਕਰਕੇ ਉਹਨਾਂ ਤੋਂ 3 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਇਹ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ ਨੂੰ ਜਦੋਂ ਪੁਰਾਣੇ ਕੇਸਾਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਤਾਂ ਰਜਨੀਸ਼ ਦਾ ਨਾਮ ਸਾਹਮਣੇ ਆ ਗਿਆ ਅਤੇ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਉਸ ਤੋਂ ਹੁਣ ਅੱਗੇ ਪੁੱਛਗਿੱਛ ਕਰੇਗੀ, ਖੰਨਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਅਜਿਹਾ ਮਹਿਸੂਸ ਕਰਦਾ ਹੈ ਤਾਂ ਤੁਰੰਤ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦੇਣ ਤਾਂ ਕਿ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: Case registered against Madan Lal Jalalpur: ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਉੱਤੇ ਮਾਮਲਾ ਦਰਜ