ETV Bharat / state

ਲੁਧਿਆਣਾ ਪਹੁੰਚੇ ਕੇਜਰੀਵਾਲ ਨੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ - update news

ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ। ਜਿੱਥੇ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਿਸਾਨ ਅੰਦੋਲਨ (Peasant movement) ਦੀਆਂ ਮੁਬਾਰਕਾਂ ਦਿੱਤੀਆਂ। ਲੁਧਿਆਣਾ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਆਟੋ ਚਾਲਕਾਂ (Auto Unions) ਅਤੇ ਟੈਕਸੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ।

ਲੁਧਿਆਣਾ ਪਹੁੰਚੇ ਕੇਜਰੀਵਾਲ ਨੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ

author img

By

Published : Nov 22, 2021, 11:02 PM IST

ਲੁਧਿਆਣਾ: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ। ਜਿੱਥੇ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਿਸਾਨ ਅੰਦੋਲਨ (Peasant movement) ਦੀਆਂ ਮੁਬਾਰਕਾਂ ਦਿੱਤੀਆਂ। ਲੁਧਿਆਣਾ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਆਟੋ ਚਾਲਕਾਂ ਅਤੇ ਟੈਕਸੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ।

ਕੇਜਰੀਵਾਲ ਨੇ ਆਟੋਆਂ ਉੱਤੇ ਪੋਸਟਰ ਵੀ ਲਗਵਾਏ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਆਟੋ ਚਾਲਕ ਅਤੇ ਟਰੱਕ ਯੂਨੀਅਨਾਂ (Auto drivers and truck unions) ਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸੇ ਦੌਰਾਨ ਕੇਜਰੀਵਾਲ ਨੇ ਆਟੋਆਂ ਉੱਤੇ ਪੋਸਟਰ ਵੀ ਲਗਵਾਏ, ਜਿਨ੍ਹਾਂ ਉੱਤੇ ਲਿਖਿਆ ਸੀ 'ਇੱਕ ਮੌਕਾ ਕੇਜਰੀਵਾਲ ਨੂੰ' ਲਿਖਿਆ ਗਿਆ ਸੀ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਆਟੋਆਂ ਵਾਲਿਆਂ ਦੀ ਸਹਿਮਤੀ ਨਾਲ ਉਨ੍ਹਾਂ ਦੇ ਆਟੋ ਤੇ ਪੋਸਟਰ ਲਗਾਏ ਹਨ ਕਿਉਂਕਿ ਆਟੋ 'ਚ ਸਵਾਰੀਆਂ ਅੱਧਾ ਘੰਟਾ ਬੈਠਦੀਆਂ ਹਨ ਅਤੇ ਉਹ ਆਪ ਨੂੰ ਵੋਟ ਪਾਉਣ ਲਈ ਉਨ੍ਹਾਂ ਨੂੰ ਅਪੀਲ ਕਰਨਗੇ।

ਲੁਧਿਆਣਾ ਪਹੁੰਚੇ ਕੇਜਰੀਵਾਲ ਨੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ

18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਂਵਾਂ ਨੂੰ ਮਹੀਨਾਵਾਰ ਭੱਤਾ ਦੇਣ ਦਾ ਐਲਾਨ

ਇਸ ਦੌਰਾਨ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਅੱਜ ਅਸੀਂ ਤੀਜੀ ਗਾਰੰਟੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੀ ਸਰਕਾਰ ਬਣਨ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਂਵਾਂ ਨੂੰ ਮਹੀਨਾਵਾਰ ਭੱਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋ ਉਹ ਪੰਜਾਬ 'ਚ ਕਰਦੇ ਹਨ, ਪੰਜਾਬ ਦੇ ਸੀ ਐਮ ਚੰਨੀ ਵੀ ਉਹ ਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਆਟੋ ਚਾਲਕਾਂ ਨਾਲ ਮੁਲਾਕਾਤ ਸੀ ਜਿਸ ਬਾਰੇ ਪਤਾ ਲੱਗਣ ਤੇ ਚੰਨੀ ਪਹਿਲਾਂ ਹੀ ਆਟੋ ਚਾਲਕਾਂ ਨੂੰ ਮਿਲ ਆਏ। ਉਨ੍ਹਾਂ ਕਿਹਾ ਕਿ ਸੀਐਮ ਚੰਨੀ (CM Channy) ਝੂਠੇ ਹਨ ਅਤੇ ਉਹ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਦੇ ਹਨ। ਉਨ੍ਹਾਂ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਜੋ ਸਰਕਾਰ ਸਾਡੇ ਮਸਲੇ ਹਲ ਕਰੇਗੀ ਅਸੀਂ ਉਨ੍ਹਾਂ ਨੂੰ ਹੀ ਸਮਰਥਨ ਦੇਵਾਂਗੇ

ਉਧਰ ਦੂਜੇ ਪਾਸੇ ਆਟੋ ਚਾਲਕਾਂ ਨੇ ਕਿਹਾ ਕਿ ਸਾਡੇ ਆਟੋ ਯੂਨੀਅਨਾਂ (Auto Unions) ਨੂੰ ਕੇਜਰੀਵਾਲ (Arvind Kejriwal) ਨੇ ਇਕ ਮੌਕਾ ਕੇਜਰੀਵਾਲ ਨੂੰ ਦੇਣ ਦੇ ਪੋਸਟਰ ਲਗਵਾਏ ਹਨ ਅਤੇ ਉਨ੍ਹਾਂ ਦੇ ਮਸਲੇ ਸਰਕਾਰ ਬਣਨ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਸਾਡੇ ਮਸਲੇ ਹਲ ਕਰੇਗੀ ਅਸੀਂ ਉਨ੍ਹਾਂ ਨੂੰ ਹੀ ਸਮਰਥਨ ਦੇਵਾਂਗੇ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਸੀਐਮ ਕੇਜਰੀਵਾਲ (Arvind Kejriwal) ਤੀਜੀ ਗਾਰੰਟੀ ਦੇਣ ਪੰਜਾਬ ਪੁੱਜੇ ਸਨ। ਇਸੇ ਦੌਰਾਨ ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਚੰਨੀ ਸਰਕਾਰ ਉਨ੍ਹਾਂ ਨੂੰ ਕਾਪੀ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤਾਂ ਮੋਦੀ ਨੂੰ ਮਾਤ ਦੇ ਸਕਦੇ ਹਨ ਤਾਂ ਚੰਨੀ ਕੀ ਚੀਜ਼ ਹੈ। ਉਨ੍ਹਾਂ ਗੁਰੂ ਨਾਨਕ ਭਵਨ ਅੰਦਰ ਟੈਕਸੀ ਚਾਲਕਾਂ ਦੀਆਂ ਗੱਲਾਂ ਸੁੰਣੀਆਂ ਅਤੇ ਇਸ ਦੌਰਾਨ ਪੰਜਾਬ ਸਰਕਾਰ 'ਤੇ ਜਮ ਕੇ ਵਰ੍ਹੇ।

ਇਹ ਵੀ ਪੜ੍ਹੋ: ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.