ਲੁਧਿਆਣਾ: ਪੰਜਾਬ 'ਚ ਜਿਥੇ ਇੱਕ ਪਾਸੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਸਰਕਾਰ ਨਾਕਾਮ ਸਾਬਿਤ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੁਧਿਆਣਾ 'ਚ ਆਸ਼ਾ ਵਰਕਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀ ਤਨਖਾਹ ਹਰਿਆਣਾ ਦੀ ਆਸ਼ਾ ਵਰਕਰਾਂ ਦੇ ਪੈਟਰਨ 'ਤੇ ਕੀਤੀਆਂ ਜਾਣ ਤਾਂ ਜੋ ਉਹ ਆਪਣੇ ਘਰ ਦਾ ਗੁਜ਼ਾਰਾ ਆਸਾਨੀ ਨਾਲ ਚਲਾ ਸਕਣ। ਇਸ ਦੌਰਾਨ ਆਸ਼ਾ ਵਰਕਰਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 10 ਦਿਨ ਬਾਅਦ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਆਸ਼ਾ ਵਰਕਰ ਰਾਜਵੀਰ ਕੌਰ ਨੇ ਕਿਹਾ ਕਿ ਪਟਿਆਲਾ 'ਚ ਉਹ ਵੱਡੇ ਪੱਧਰ 'ਤੇ ਧਰਨਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਬੀਤੇ ਲੰਮੇਂ ਸਮੇਂ ਤੋਂ ਉਹ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਤਨਖਾਹਾਂ 'ਚ ਵਾਧਾ ਕੀਤਾ ਜਾਵੇ ਕਿਉਂਕਿ ਘੱਟ ਤਨਖ਼ਾਹ ਨਾਲ ਘਰ ਖ਼ਰਚ ਬਹੁਤ ਮੁਸ਼ਕਿਲ ਨਾਲ ਹੁੰਦਾ ਹੈ। ਇਸ ਲਈ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਸ਼ਾ ਵਰਕਰਾਂ ਦੀ ਤਨਖ਼ਾਹ ਹਰਿਆਣਾ ਪੈਟਰਨ 'ਤੇ ਕਰਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਸੁਪਰੀਮ ਕੋਰਟ ਨੇ ਕੋਰੋਨਾ ਨੂੰ ਦਿੱਤਾ 'ਰਾਸ਼ਟਰੀ ਸੰਕਟ' ਕਰਾਰ