ETV Bharat / state

ਜਦੋਂ ਕੇਂਦਰ ਨੇ ਮੰਗਾਂ ਮੰਨੀਆਂ ਹਨ ਤਾਂ ਕਿਸਾਨ ਆਪਣੇ ਅੰਦੋਲਨ ਨੂੰ ਵਾਪਸ ਲੈਣ ਦੀ ਗੱਲ ਕਰਨ: ਅਸ਼ਵਨੀ ਸ਼ਰਮਾ - ashwani Sharma and vijay sampla

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜੇ ਪ੍ਰਸਤਾਵ ਵਿੱਚ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਹੁਣ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਅੰਦੋਲਨ ਵਾਪਸ ਲੈਣ ਦੀ ਗੱਲ ਕਰਨ। ਇਹ ਗੱਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੱਤਪਾਲ ਗੁਸਾਈਂ ਦੀ ਸ਼ੁੱਕਰਵਾਰ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੌਰਾਨ ਕਹੀ।

ਜਦੋਂ ਕੇਂਦਰ ਨੇ ਮੰਗਾਂ ਮੰਨੀਆਂ ਹਨ ਤਾਂ ਕਿਸਾਨ ਆਪਣੇ ਅੰਦੋਲਨ ਨੂੰ ਵਾਪਸ ਲੈਣ ਦੀ ਗੱਲ ਕਰਨ: ਅਸ਼ਵਨੀ ਸ਼ਰਮਾ

author img

By

Published : Dec 11, 2020, 7:52 PM IST

ਲੁਧਿਆਣਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜੇ ਪ੍ਰਸਤਾਵ ਵਿੱਚ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਹੁਣ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਅੰਦੋਲਨ ਵਾਪਸ ਲੈਣ ਦੀ ਗੱਲ ਕਰਨ। ਇਹ ਗੱਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੱਤਪਾਲ ਗੁਸਾਈਂ ਦੀ ਸ਼ੁੱਕਰਵਾਰ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੌਰਾਨ ਕਹੀ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਕੇਂਦਰ ਦੇ ਭੇਜੇ ਪ੍ਰਸਤਾਵ 'ਤੇ ਮੁੜ ਵਿਚਾਰ ਕਰਨਾ ਚਾਹੀਦੈ। ਜਦੋਂ ਕੇਂਦਰ ਕਿਸਾਨੀ ਮੰਗਾਂ ਐਮਐਸਪੀ ਦਾ ਲਿਖਤੀ ਹੱਲ ਦੇਣ ਲਈ ਤਿਆਰ ਹੈ। ਕਿਸਾਨਾਂ ਨੂੰ ਜੋ ਵੀ ਸ਼ੰਕਾਵਾਂ ਕਿਸਾਨਾਂ ਨੂੰ ਸਨ, ਸਾਰਿਆਂ ਨੂੰ ਕੇਂਦਰ ਨੇ ਮੰਨਿਆ ਹੈ ਅਤੇ ਹੁਣ ਕਿਸਾਨ ਯੂਨੀਅਨਾਂ ਨੂੰ ਆਪਣੇ ਅੰਦੋਲਨ ਨੂੰ ਵਾਪਸ ਲੈਣ ਦੀ ਗੱਲ ਕਰਨੀ ਚਾਹੀਦੀ ਹੈ ਕਿਉਂਕਿ ਇਹੀ ਦੇਸ਼ ਅਤੇ ਕਿਸਾਨ ਦੇ ਹਿੱਤ ਵਿੱਚ ਹੈ।

ਜਦੋਂ ਕੇਂਦਰ ਨੇ ਮੰਗਾਂ ਮੰਨੀਆਂ ਹਨ ਤਾਂ ਕਿਸਾਨ ਆਪਣੇ ਅੰਦੋਲਨ ਨੂੰ ਵਾਪਸ ਲੈਣ ਦੀ ਗੱਲ ਕਰਨ: ਅਸ਼ਵਨੀ ਸ਼ਰਮਾ

ਅੰਦੋਲਨ ਰਾਹੀਂ ਰਾਜਨੀਤਕ ਰੋਟੀਆਂ ਸੇਕਣਾ ਚਾਹੁੰਦੀਆਂ ਹਨ ਕਿਸਾਨ ਜਥੇਬੰਦੀਆਂ: ਸਾਂਪਲਾ

ਉਧਰ, ਇਸ ਮੌਕੇ ਭਾਜਪਾ ਪ੍ਰਧਾਨ ਨਾਲ ਹਾਜ਼ਰ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਥੋਂ ਤੱਕ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਖ਼ਲਅੰਦਾਜ਼ੀ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਲਗਭਗ ਸਾਰੀਆਂ ਮੰਨੀਆਂ ਗਈਆਂ।

ਸਾਬਕਾ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਜਥੇਬੰਦੀਆਂ ਕੇਂਦਰ ਦੇ ਇਸ ਪ੍ਰਸਤਾਵ ਨਾਲ ਨਾਲ ਸਹਿਮਤ ਵੀ ਹਨ ਪਰ ਕਈ ਜਿਹੜੀਆਂ ਜਥੇਬੰਦੀਆਂ ਹਨ ਉਹ ਇਸ ਨੂੰ ਰਾਜਨੀਤਕ ਕਰਨਾ ਚਾਹੁੰਦੇ ਹਨ। ਉਨ੍ਹਾਂ ਦਾ ਵਿਰੋਧ ਇਹ ਬਿੱਲ ਨਹੀਂ, ਸਗੋਂ ਭਾਰਤੀ ਜਨਤਾ ਪਾਰਟੀ ਹੈ, ਮੋਦੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਖ਼ਰਾਬ ਕਰਕੇ ਆਪਣੀਆਂ ਰਾਜਨੀਤਕ ਰੋਟੀਆਂ ਸੇਕਣੀਆਂ ਚਾਹੁੰਦੇ ਹਨ ਜਾਂ ਆਪਣਾ ਭਵਿੱਖ ਤਲਾਸ਼ ਰਹੇ ਹਨ। ਇਨ੍ਹਾਂ ਨੂੰ ਅਜਿਹੇ ਮੌਕੇ ਤਲਾਸ਼ ਕਰਨ ਦੀ ਥਾਂ ਦੇਸ਼ ਵਿੱਚ ਅਮਨ-ਸ਼ਾਂਤੀ ਦੀ ਸਥਿਤੀ ਰੱਖਣਾ ਸਾਡੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦਾ ਵੀ ਫ਼ਰਜ ਹੈ ਅਤੇ ਸਾਰੇ ਨਾਗਰਿਕਾਂ ਦਾ ਵੀ ਫ਼ਰਜ਼ ਹੈ। ਸੋ ਕਿਸਾਨਾਂ ਨੂੰ ਇਹ ਅੰਦੋਲਨ ਛੱਡ ਦੇਣਾ ਚਾਹੀਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.