ਲੁਧਿਆਣਾ: ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਏਐਸਆਈ ਅਤੇ 2 ਹੋਰ ਵਿਅਕਤੀਆਂ ਨੂੰ ਅੱਧਾ ਕਿੱਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਐਸਟੀਐਫ ਨੇ ਦੇਰ ਰਾਤ ਢੋਲੇਵਾਲ ਚੌਕ ਕੋਲ ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ।
ਐਸਟੀਐਫ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਪੁਲਿਸ ਅਧਿਕਾਰੀ ਅਤੇ ਇੱਕ ਹੋਰ ਵਿਅਕਤੀ ਕਾਰ ਵਿੱਚ ਚੰਡੀਗੜ੍ਹ ਰੋਡ ਵੱਲ ਜਾ ਰਹੇ ਹਨ। ਉਨ੍ਹਾਂ ਨੇ ਦੇਰ ਰਾਤ ਢੋਲੇਵਾਲ ਚੌਕ ਕੋਲ ਨਾਕਾਬੰਦੀ ਕਰਕੇ ਤਿੰਨਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਕੋਲੋਂ ਅੱਧਾ ਕਿੱਲੋ ਅਫੀਮ ਬਰਾਮਦ ਹੋਈ।
ਐਸਟੀਐਫ ਮੁਤਾਬਕ ਉਨ੍ਹਾਂ ਨੇ ਕਾਫੀ ਸਮੇਂ ਤੋਂ ਉਨ੍ਹਾਂ ਉੱਤੇ ਨਜ਼ਰ ਰੱਖੀ ਹੋਈ ਸੀ ਜੋ ਕਿ ਭਾਰੀ ਮਾਤਰਾ ਵਿੱਚ ਅਫੀਮ ਲਿਆ ਕੇ ਉਸ ਦੀ ਤਸਕਰੀ ਕਰਦੇ ਸਨ। ਮੁਲਜ਼ਮਾਂ ਦੀ ਪਛਾਣ ਪੁਲਿਸ ਲਾਇਨ ਵਿੱਚ ਤੈਨਾਤ ਏਐਸਆਈ ਜਗਜੀਤ ਸਿੰਘ ਅਤੇ ਫਿਰੋਜ਼ਪੁਰ ਦੇ ਕਾਂਸਟੇਬਲ ਅੰਗਰੇਜ ਸਿੰਘ ਵਜੋਂ ਹੋਈ ਹੈ।