ਲੁਧਿਆਣਾ: ਸੋਸ਼ਲ ਮੀਡੀਆ 'ਤੇ ਲਗਾਤਾਰ ਇੱਕ ਮੇਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੰਜਾਬ ਲੋਕ ਕਾਂਗਰਸ ਨੇ ਸ਼ਿਕਾਇਤ ਕੀਤੀ ਗਈ ਹੈ ਕਿ ਲੁਧਿਆਣਾ ਦੇ ਕੈਂਪ ਇਲਾਕੇ ਦੇ ਅੰਦਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹਲਕੇ ਵਿੱਚ ਮੇਅਰ ਬਲਕਾਰ ਸੰਧੂ ਦੀ ਅਗਵਾਈ ਵਿੱਚ ਚੈੱਕ ਅਤੇ ਸਰਟੀਫਿਕੇਟ ਵੰਡੇ ਗਏ। ਇਹ ਕਾਰਵਾਈ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕੀਤੀ ਗਈ, ਜਿਸ ਕਰਕੇ ਉਨ੍ਹਾਂ ਨੇ ਇਹ ਸ਼ਿਕਾਇਤ ਕੀਤੀ ਹੈ।
ਪੂਰੇ ਮਾਮਲੇ ਦੀ ਲੁਧਿਆਣਾ ਦੇ ਏ.ਡੀ.ਸੀ ਅਤੇ ਚੋਣ ਅਫ਼ਸਰ ਨੇ ਪੁਸ਼ਟੀ ਵੀ ਕੀਤੀ ਗਈ ਹੈ ਅਤੇ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਸੱਦਿਆ ਗਿਆ ਜੋ ਵੀ ਕਾਨੂੰਨ ਮੁਤਾਬਕ ਅਗਲੇਰੀ ਕਾਰਵਾਈ ਹੋਵੇਗੀ, ਉਹ ਅਮਲ 'ਚ ਲਿਆਂਦੀ ਜਾਵੇਗੀ।
ਏਡੀਸੀ ਸੰਦੀਪ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਹੀ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ, ਇਹ ਸ਼ਿਕਾਇਤ ਪੰਜਾਬ ਲੋਕ ਕਾਂਗਰਸ ਨੇ ਦਰਜ ਕਰਵਾਈ ਸੀ, ਹਾਲਾਂਕਿ ਇਹ ਸ਼ਿਕਾਇਤ ਕਿਸੇ ਵਿਅਕਤੀ ਵਿਸ਼ੇਸ਼ ਵੱਲੋਂ ਨਹੀਂ ਕੀਤੀ ਗਈ, ਪਾਰਟੀ ਵੱਲੋਂ ਹੀ ਮੇਲ ਜ਼ਰੂਰ ਆਈ ਹੈ।
ਏਡੀਸੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸੰਬੰਧੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਨਿਰਪੱਖ ਚੋਣਾਂ ਕਰਵਾਉਣਾ ਸਾਡਾ ਮੰਤਵ ਹੈ। ਇਸ ਕਰਕੇ ਕਿਸੇ ਵੀ ਤਰ੍ਹਾਂ ਦੀ ਜੇਕਰ ਸ਼ਿਕਾਇਤ ਆਉਂਦੀ ਹੈ ਤਾਂ ਉਸ 'ਤੇ ਤੁਰੰਤ ਐਕਸ਼ਨ ਲਿਆ ਜਾਂਦਾ ਹੈ, ਉਨ੍ਹਾਂ ਕਿਹਾ ਕੋਰੋਨਾ ਦੇ ਕਰਕੇ ਦਫ਼ਤਰਾਂ ਵਿੱਚ ਵੀ ਜ਼ਿਆਦਾ ਇਕੱਠ ਨਾ ਕੀਤਾ ਜਾਵੇ, ਸਗੋਂ ਆਨਲਾਈਨ ਹੀ ਸ਼ਿਕਾਇਤਾਂ ਭੇਜੀਆਂ ਜਾਣ।
ਉਨ੍ਹਾਂ ਇਹ ਵੀ ਕਿਹਾ ਕਿ 15 ਤੱਕ ਕਿਸੇ ਵੀ ਤਰ੍ਹਾਂ ਦੀ ਜਨ ਸਭਾਵਾਂ ਜਾਂ ਰੈਲੀਆਂ ਪੂਰੀ ਤਰ੍ਹਾਂ ਬੈਨ ਹਨ, ਇਸ ਕਰਕੇ ਉਮੀਦਵਾਰ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰ ਸਕਦਾ ਹੈ।
ਇਹ ਵੀ ਪੜ੍ਹੋ: ਪਾਣੀ ਦੀ ਟੈਂਕੀ 'ਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਟੈਂਕੀ ਉਤਾਰਿਆ ਗਿਆ