ETV Bharat / state

Assembly Elections 2022: ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ - ਸ਼੍ਰੋਮਣੀ ਅਕਾਲੀ ਦਲ ਦੀ ਜਗਰਾਓ ਵਿੱਚ ਰੈਲੀ

ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈਕੇ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਜਗਰਾਓ ਵਿੱਚ ਰੈਲੀ ਦੌਰਾਨ ਸੁਖਬੀਰ ਬਾਦਲ ਵੱਲੋਂ ਸੂਬੇ ਵਿੱਚ ਬੇਅਦਬੀਆਂ ਨੂੰ ਲੈਕੇ ਚੰਨੀ ਸਰਕਾਰ ’ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਇਸ ਮੌਕੇ ਉਨ੍ਹਾਂ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ ਹੈ।

ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ

author img

By

Published : Dec 25, 2021, 7:09 AM IST

ਲੁਧਿਆਣਾ: ਵਿਧਾਨਸਭਾ ਚੋਣਾਂ 2022 (Assembly Elections 2022) ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ’ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।

ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

ਇਸਦੇ ਨਾਲ ਹੀ ਉਨ੍ਹਾਂ ਚੰਨੀ ਸਰਕਾਰ ਦੀ ਕਾਰਗੁਜਾਰੀ ਉੱਤੇ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਕਿ ਚੰਨੀ ਵੀ ਨਹੀਂ ਸਮਝਦੇ ਕਿ ਉਹ ਸੀਐਮ ਹਨ। ਇਸ ਮੌਕੇ ਸੁਖਬੀਰ ਵੱਲੋਂ ਪੰਜਾਬ ਦੇ ਆਪ ਪ੍ਰਧਾਨ ਭਗਵੰਤ ਮਾਨ ਉੱਪਰ ਵੀ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਆਪਣੀ ਮਾਂ ਦੀ ਸਹੁੰ ਚੁੱਕ ਕੇ ਦਾਰੂ ਪੀਣ ਦੀ ਸਹੁੰ ਚੁੱਕੀ ਗਈ ਸੀ ਪਰ ਉਨ੍ਹਾਂ ਵੱਲੋਂ ਝੂਠੀ ਸਹੁੰ ਚੁੱਕੀ ਗਈ ਸੀ।

ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ

ਰੈਲੀ ਦੌਰਾਨ ਸੁਖਬੀਰ ਬਾਦਲ ਵੱਲੋਂ ਸਰਕਾਰ ਆਉਣ ਉੱਤੇ ਕਈ ਸਕੀਮਾਂ ਦਾ ਵੀ ਐਲਾਨ ਕੀਤਾ ਗਿਆ ਹੈ। ਸੂਬੇ ਦੇ ਲੋਕਾਂ ਲਈ ਉਨ੍ਹਾਂ ਸਕੀਮਾਂ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜੇਕਰ ਕੋਈ ਵੀ ਨੌਜਵਾਨ ਆਪਣਾ ਬਿਜਨਸ ਸ਼ੁਰੂ ਕਰਨਾ ਚਾਹੇਗਾ ਤਾਂ ਸਰਕਾਰ ਵਲੋਂ ਬਿਨ੍ਹਾਂ ਵਿਆਜ ਤੋਂ 5 ਲੱਖ ਰੁਪਏ ਦਿੱਤੇ ਜਾਣਗੇ ਅਤੇ ਛੋਟੇ ਦੁਕਾਨਦਾਰਾਂ ਲਈ ਹੈਲਥ ਕਾਰਡ ਬਣਾਏ ਜਾਣਗੇ ਜਿਸ ਨਾਲ ਕਿ ਕਿਸੇ ਵੀ ਹਸਪਤਾਲ ਵਿਚ 10 ਲੱਖ ਰੁਪਏ ਤਕ ਦਾ ਮੁਫਤ ਇਲਾਜ ਕਰਵਾਇਆ ਜਾ ਸਕੇਗਾ।

ਅਕਾਲੀਆਂ ਉਪਰ ਝੂਠੇ ਪਰਚੇ ਦਰਜ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਜਿਹੜੇ ਵੀ ਝੂਠੇ ਪਰਚੇ ਕਾਂਗਰਸੀਆਂ ਨੇ ਸਾਡੇ ਉਪਰ ਕਰਵਾਏ ਹਨ ਉਨ੍ਹਾਂ ਲਈ ਇੱਕ ਕਮਿਸ਼ਨ ਬਿਠਾਕੇ ਸਾਰੇ ਝੂਠੇ ਪਰਚੇ ਰੱਦ ਕੀਤਾ ਜਾਣਗੇ ਅਤੇ ਜਿਹੜੇ ਅਫਸਰਾਂ ਨੇ ਉਹ ਪਰਚੇ ਕੀਤੇ ਹੋਏ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਰੈਲੀ ਦੌਰਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਜਗਰਾਓਂ ਦੇ ਸਾਬਕਾ ਕੌਂਸਲਰ ਕਰਮਜੀਤ ਸਿੰਘ ਕੈਂਥ ਅਤੇ ਦਵਿੰਦਰਜੀਤ ਸਿੰਘ ਸਿੱਧੂ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ 2022: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.