ਲੁਧਿਆਣਾ: ਰੋਜ਼ ਗਾਰਡਨ ਨੇੜੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕਾਰ ਸਵਾਰਾਂ ’ਤੇ ਅਚਾਨਕ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਜਿਸ ਵਿੱਚ 2 ਨੌਜਵਾਨ ਜ਼ਖ਼ਮੀ ਹੋ ਗਏ, ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋਹਾਂ ਧਿਰਾਂ ਦੀ ਲੁਧਿਆਣਾ ਜਿਲ੍ਹਾ ਅਦਾਲਤ ਵਿਚ ਪੇਸ਼ੀ ਸੀ ਅਤੇ ਪੇਸ਼ੀ ਤੋਂ ਬਾਅਦ ਹੀ ਵਾਪਸੀ ਸਮੇਂ ਇਹ ਝਗੜਾ ਹੋਇਆ। ਸਾਰਾ ਮਾਮਲਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।
ਸਮਾਜ ਸੇਵੀ ਸੰਸਥਾ ਦੇ ਨਾਂ ’ਤੇ ਕੀਤੀ ਜਾ ਰਹੀ ਗੁੰਡਾਗਰਦੀ
ਉਧਰ ਮਾਮਲੇ ’ਤੇ ਕਾਰ ਸਵਾਰ ਨੌਜਵਾਨਾਂ ਨੇ ਦੱਸਿਆ ਕਿ ਜਦੋ ਉਹ ਪੇਸ਼ੀ ਤੋਂ ਵਾਪਸ ਆ ਰਹੇ ਸੀ ਤਾਂ ਅਚਾਨਕ ਉਨ੍ਹਾਂ ’ਤੇ ਦੂਜੀ ਧਿਰ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਅਦਾਲਤ ਵਿੱਚ ਥੋੜੀ ਬਹੁਤ ਬਹਿਸ ਵੀ ਹੋਈ ਸੀ ਜਿਸ ਤੋਂ ਬਾਅਦ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਅਚਾਨਕ ਉਨ੍ਹਾਂ ਤੇ ਹਮਲਾ ਹੋ ਗਿਆ। ਜਿਸ ਕਾਰਨ ਉਹ ਕਾਫੀ ਜ਼ਖਮੀ ਹੋ ਗਏ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੂਜੀ ਧਿਰ ਵੱਲੋਂ ਸਮਾਜ ਸੇਵੀ ਸੰਸਥਾ ਦੇ ਨਾਂ ਤੇ ਗੁੰਡਾਗਰਦੀ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਹੈ।